ਬਰਨਾਲਾ ‘ਚ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿਥੇ ਮਤਰੇਈ ਮਾਂ ਨੇ 5 ਸਾਲਾ ਮਾਸੂਮ ‘ਤੇ ਤਸ਼ੱਦਦ ਕੀਤਾ। ਜਵਾਕ ਦੇ ਚਿਮਟੇ ਤੇ ਗਰਮ ਤਵੇ ਲਗਾਉਣ ਦੇ ਇਲਜ਼ਾਮ ਲੱਗੇ। ਦੱਸਿਆ ਜਾਂਦਾ ਹੈ ਕਿ ਜ਼ਖਮੀ ਹਾਲਤ ‘ਚ ਬੱਚਾ ਜਦੋਂ ਸਕੂਲ ਪਹੁੰਚਿਆ ਤਾਂ ਉਸ ਨੇ ਅਧਿਆਪਕਾਂ ਨੂੰ ਸਾਰੀ ਗੱਲ ਦੱਸੀ ਤਾਂ ਕਿਸੇ ਨੇ ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਪਾ ਦਿੱਤੀ। ਵੀਡੀਓ ਵਾਇਰਲ ਹੋਣ ਮਗਰੋਂ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ।
ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪਟਿਆਲਾ ਸਥਿਤ ਸਮਾਜ ਸੇਵੀ ਸੰਸਥਾ “ਆਪਣਾ ਫ਼ਰਜ਼ ਸੇਵਾ ਸੋਸਾਇਟੀ” ਦੇ ਮੁਖੀ ਜਥੇਦਾਰ ਸਤਪਾਲ ਸਿੰਘ ਪਾਲ ਖਰੋੜ ਇੱਕ ਟੀਮ ਨਾਲ ਪਿੰਡ ਪਹੁੰਚੇ। ਪੰਚਾਇਤ, ਪਿੰਡ ਵਾਸੀਆਂ, ਪੁਲਿਸ ਅਤੇ ਬਾਲ ਵਿਕਾਸ ਵਿਭਾਗ ਦੀ ਮਦਦ ਨਾਲ, ਬੱਚੇ ਨੂੰ ਤੁਰੰਤ ਬਰਨਾਲਾ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

ਪੁਲਿਸ ਨੇ ਵੀ ਇਸ ਮਾਮਲੇ ਵਿੱਚ ਕਾਰਵਾਈ ਕੀਤੀ। ਉਨ੍ਹਾਂ ਕਿਹਾ ਕਿ ਉਹ ਹਸਪਤਾਲ ਤੋਂ ਮੈਡੀਕਲ ਰਿਪੋਰਟ ਲੈਣਗੇ, ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨਗੇ ਅਤੇ ਫਿਰ ਕਾਰਵਾਈ ਕਰਨਗੇ।
ਬੱਚੇ ਦੇ ਪਿਤਾ ਮੂਲ ਚੰਦ ਨੇ ਦੱਸਿਆ ਕਿ ਉਸ ਦੀ ਪਤਨੀ ਦਾ ਦੇਹਾਂਤ ਹੋ ਗਿਆ ਹੈ। ਉਸਦੇ ਵੱਡੇ ਭਰਾ, ਜੋ ਕਿ ਗੁਆਂਢ ਵਿੱਚ ਰਹਿੰਦਾ ਹੈ, ਦੀਆਂ ਚਾਰ ਧੀਆਂ ਹਨ ਅਤੇ ਕੋਈ ਪੁੱਤਰ ਨਹੀਂ ਹੈ। ਇਸ ਲਈ ਲਗਭਗ ਢਾਈ ਸਾਲ ਪਹਿਲਾਂ ਉਸਨੇ ਆਪਣੇ ਛੋਟੇ ਪੁੱਤਰ ਨੂੰ ਆਪਣੇ ਵੱਡੇ ਭਰਾ ਨੂੰ ਗੋਦ ਦੇ ਦਿੱਤਾ ਸੀ। ਪਿਤਾ ਮੁਤਾਬਕ ਉਹ ਸਵੇਰੇ ਕੰਮ ‘ਤੇ ਜਾਂਦਾ ਸੀ ਅਤੇ ਸ਼ਾਮ ਨੂੰ ਦੇਰ ਨਾਲ ਘਰ ਵਾਪਸ ਆਉਂਦਾ ਸੀ। ਇਸ ਲਈ ਉਸ ਨੂੰ ਬੱਚੇ ਦੀ ਮਾਰਕੁੱਟ ਬਾਰੇ ਕੋਈ ਜਾਣਕਾਰੀ ਨਹੀਂ ਸੀ।
ਇਹ ਵੀ ਪੜ੍ਹੋ : ਕੈਨੇਡਾ ਤੋਂ ਆਈ ਮੰਦਭਾਗੀ ਖਬਰ! ਟਾਂਡਾ ਦੇ ਨੌਜਵਾਨ ਦੀ ਸੜਕ ਹਾਦਸੇ ‘ਚ ਹੋਈ ਦਰਦਨਾਕ ਮੌਤ
ਸਿਵਲ ਹਸਪਤਾਲ ਦੇ ਡਾਕਟਰ ਅੰਕੁਸ਼ ਜਿੰਦਲ ਨੇ ਦੱਸਿਆ ਕਿ ਬੱਚੇ ਦੀ ਡਾਕਟਰੀ ਜਾਂਚ ਕੀਤੀ ਗਈ ਹੈ। ਉਸਦੇ ਸਰੀਰ ‘ਤੇ ਕਈ ਸੱਟਾਂ ਅਤੇ ਜਲਣ ਦੇ ਨਿਸ਼ਾਨ ਹਨ। ਇਸ ਵੇਲੇ ਬੱਚਾ ਖ਼ਤਰੇ ਤੋਂ ਬਾਹਰ ਹੈ ਅਤੇ ਵਾਰਡ ਵਿੱਚ ਇਲਾਜ ਕਰਵਾ ਰਿਹਾ ਹੈ। ਬਾਲ ਸੁਰੱਖਿਆ ਵਿਭਾਗ ਦੀ ਇੱਕ ਟੀਮ ਵੀ ਹਸਪਤਾਲ ਪਹੁੰਚ ਗਈ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਸਿਟੀ-1 ਪੁਲਿਸ ਸਟੇਸ਼ਨ, ਬਰਨਾਲਾ ਦੇ ਏਐਸਆਈ ਜਸਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਹਸਪਤਾਲ ਤੋਂ ਮੈਡੀਕਲ ਰਿਪੋਰਟ ਪ੍ਰਾਪਤ ਕਰੇਗੀ। ਇਸ ਤੋਂ ਇਲਾਵਾ, ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾਣਗੇ। ਰਿਪੋਰਟ ਅਤੇ ਬਿਆਨਾਂ ਦੇ ਆਧਾਰ ‘ਤੇ ਦੋਸ਼ੀ ਔਰਤ ਵਿਰੁੱਧ ਸਬੰਧਤ ਧਾਰਾਵਾਂ ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








