ਭਾਜਪਾ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇੱਕ ਵੱਡੀ ਨਸ਼ਾ ਵਿਰੋਧੀ ਮੁਹਿੰਮ ਸ਼ੁਰੂ ਕਰ ਰਹੀ ਹੈ। ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ 18 ਸਤੰਬਰ ਨੂੰ ਪਠਾਨਕੋਟ ਦੇ ਮਾਧੋਪੁਰ ਤੋਂ ਇਸ ਮੁਹਿੰਮ ਦੀ ਸ਼ੁਰੂਆਤ ਕਰਨਗੇ। ਇਹ ਮੁਹਿੰਮ 13 ਦਿਨਾਂ ਵਿੱਚ ਸੂਬੇ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਨੂੰ ਕਵਰ ਕਰੇਗੀ।
ਇਸ ਮੁਹਿੰਮ ਲਈ ਚਾਰ ਵੱਖ-ਵੱਖ ਰੂਟਾਂ ਦੀ ਪਛਾਣ ਕੀਤੀ ਗਈ ਹੈ, ਜੋ ਲਗਭਗ 4,000 ਕਿਲੋਮੀਟਰ ਦੀ ਦੂਰੀ ਤੈਅ ਕਰੇਗੀ। ਚਾਰੇ ਯਾਤਰਾਵਾਂ ਜਲੰਧਰ ਦੇ ਦੇਵੀ ਤਾਲਾਬ ਮੰਦਰ ਵਿਖੇ ਸਮਾਪਤ ਹੋਣਗੀਆਂ, ਜਿੱਥੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਹਿੱਸਾ ਲੈਣਗੇ। ਮੁਹਿੰਮ ਦੌਰਾਨ ਨਸ਼ਾ ਪੀੜਤਾਂ ਦੇ ਪਰਿਵਾਰਾਂ, ਗੈਰ-ਸਰਕਾਰੀ ਸੰਗਠਨਾਂ, ਸਪੋਰਟਸ ਕਲੱਬਾਂ ਅਤੇ ਪਿੰਡ ਕਮੇਟੀ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ ਜਾਵੇਗੀ।
ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਰਾਸ਼ਟਰੀ ਉਪ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ, ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਵਿਧਾਇਕ ਅਸ਼ਵਨੀ ਸ਼ਰਮਾ ਨੇ ਚੰਡੀਗੜ੍ਹ ਵਿੱਚ ਇੱਕ ਪ੍ਰੈਸ ਕਾਨਫਰੰਸ ਦੌਰਾਨ ਇਹ ਜਾਣਕਾਰੀ ਦਿੱਤੀ।

ਯਾਤਰਾ ਲਈ ਚਾਰ ਰੂਟ ਤੈਅ ਕੀਤੇ ਗਏ ਹਨ।
ਪਹਿਲਾ ਰੂਟ: ਯਾਤਰਾ ਵਿਧਾਨ ਸਭਾ ਹਲਕਾ ਸੁਜਾਨਪੁਰ, ਪਠਾਨਕੋਟ, ਭੋਆ, ਦੀਨਾਨਗਰ, ਗੁਰਦਾਸਪੁਰ, ਕਾਦੀਆਂ, ਸ੍ਰੀ ਹਰਗੋਬਿੰਦਪੁਰ, ਬਟਾਲਾ, ਫਤਿਹਗੜ੍ਹ ਚੂੜੀਆਂ, ਡੇਰਾ ਬਾਬਾ ਨਾਨਕ, ਅਜਨਾਲਾ, ਰਾਜਾ ਸਾਂਸੀ, ਅਟਾਰੀ, ਅੰਮ੍ਰਿਤਸਰ ਪੱਛਮੀ, ਅੰਮ੍ਰਿਤਸਰ ਕੇਂਦਰੀ, ਅੰਮ੍ਰਿਤਸਰ ਪੂਰਬੀ, ਅੰਮ੍ਰਿਤਸਰ ਦੱਖਣੀ, ਅੰਮ੍ਰਿਤਸਰ ਉੱਤਰ, ਮਜੀਠਾ, ਜੰਡਿਆਲਾ ਗੁਰੂ, ਬਾਬਾ ਬਕਾਲਾ, ਤਰਨਤਾਰਨ, ਖਡੂਰ ਸਾਹਿਬ, ਖੇਮਕਰਨ, ਪੱਟੀ, ਫਿਰੋਜ਼ਪੁਰ ਸ਼ਹਿਰ, ਗੁਰੂਹਰਸਹਾਏ, ਫਿਰੋਜ਼ਪੁਰ ਦਿਹਾਤੀ, ਜ਼ੀਰਾ, ਸੁਲਤਾਨਪੁਰ ਲੋਧੀ, ਭੁਲੱਥ, ਨਕੋਦਰ, ਸ਼ਾਹਕੋਟ, ਅਤੇ ਜਲੰਧਰ ਕੈਂਟ ਵਿਧਾਨ ਸਭਾ ਹਲਕਿਆਂ ਤੋਂ ਹੋ ਕੇ ਲੰਘੇਗੀ।
ਦੂਜਾ ਰੂਟ : ਯਾਤਰਾ 19 ਸਤੰਬਰ ਨੂੰ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਆਰੰਭ ਹੋਵੇਗੀ। ਇਹ ਯਾਤਰਾ ਵਿਧਾਨ ਸਭਾ ਹਲਕਿਆਂ ਸਮਰਾਲਾ, ਪਾਇਲ, ਖੰਨਾ, ਅਮਲੋਹ, ਫਤਹਿਗੜ੍ਹ ਸਾਹਿਬ, ਬੱਸੀ ਪਠਾਣਾਂ, ਡੇਰਾਬੱਸੀ, ਮੁਹਾਲੀ, ਖਰੜ, ਚਮਕੌਰ ਸਾਹਿਬ, ਰੋਪੜ, ਆਨੰਦਪੁਰ ਸਾਹਿਬ, ਗੜ੍ਹਸ਼ੰਕਰ, ਚੱਬੇਵਾਲ, ਹੁਸ਼ਿਆਰਪੁਰ, ਸ਼ਾਮਚੁਰਾਸੀ, ਦਸੂਹਾ, ਮੁਕੇਰੀਆਂ, ਉੜਮੁੜ, ਆਦਮਪੁਰ, ਬਲਾਚੌਰ, ਨਵਾਂਸ਼ਹਿਰ, ਬੰਗਾ ਅਤੇ ਫਗਵਾੜਾ ਵਿਧਾਨ ਸਭਾ ਹਲਕਿਆਂ ਤੋਂ ਹੋ ਕੇ ਲੰਘੇਗੀ।
ਤੀਜਾ ਰੂਟ: ਯਾਤਰਾ 20 ਸਤੰਬਰ ਨੂੰ ਫਾਜ਼ਿਲਕਾ ਦੇ ਸਾਦਿਕੀ ਬਾਰਡਰ (ਆਸਾਫਵਾਲਾ 1971 ਵਾਰ ਮੈਮੋਰੀਅਲ) ਤੋਂ ਸ਼ੁਰੂ ਹੋਵੇਗੀ। ਇਸ ਤੋਂ ਬਾਅਦ ਇਹ ਫਾਜ਼ਿਲਕਾ, ਬੱਲੂਆਣਾ, ਅਬੋਹਰ, ਜਲਾਲਾਬਾਦ, ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ, ਜੈਤੋ, ਕੋਟਕਪੂਰਾ, ਫਰੀਦਕੋਟ, ਬਾਘਾ ਪੁਰਾਣਾ, ਨਿਹਾਲ ਸਿੰਘ ਵਾਲਾ, ਧਰਮਕੋਟ, ਮੋਗਾ, ਜਗਰਾਓਂ, ਰਾਏਕੋਟ, ਦਾਖਾ, ਮਲੇਰਕੋਟਲਾ, ਅਮਰਕੋਟਲਾ, ਅਮਰਕੋਟਲਾ, ਲੁਧਿਆਣੇ ਦੇ ਵਿਧਾਨ ਸਭਾ ਹਲਕਿਆਂ ਵਿੱਚੋਂ ਦੀ ਲੰਘੇਗੀ।
ਇਹ ਵੀ ਪੜ੍ਹੋ : SBI ਬੈਂਕ ‘ਚ ਲੱਖਾਂ ਦੀ ਲੁੱਟ, ਲੁਟੇਰਿਆਂ ਨੇ ਫਿਲਮੀ ਸਟਾਈਲ ‘ਚ ਦਿੱਤਾ ਵਾਰਦਾਤ ਨੂੰ ਅੰਜਾਮ
ਚੌਥਾ ਰੂਟ : ਯਾਤਰਾ 21 ਸਤੰਬਰ ਨੂੰ ਤਲਵੰਡੀ ਸਾਬੋ ਸਥਿਤ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਸ਼ੁਰੂ ਹੋਵੇਗੀ। ਇਹ ਯਾਤਰਾ ਤਲਵੰਡੀ ਸਾਬੋ, ਮੌੜ, ਰਾਮਪੁਰਾ ਫੂਲ, ਭੁੱਚੋ ਮੰਡੀ, ਬਠਿੰਡਾ ਦਿਹਾਤੀ, ਬਠਿੰਡਾ ਸ਼ਹਿਰੀ, ਮਾਨਸਾ, ਸਰਦੂਲਗੜ੍ਹ, ਬੁਢਲਾਡਾ, ਭਦੌੜ, ਬਰਨਾਲਾ, ਮਹਿਲ ਕਲਾਂ, ਧੂਰੀ, ਸੰਗਰੂਰ, ਸੁਨਾਮ, ਦਿੜਬਾ, ਲਹਿਰਾਗਾਗਾ, ਸ਼ੁਤਰਾਣਾ, ਨਾਭਾ, ਪਟਿਆਲਾ ਦਿਹਾਤੀ, ਪਟਿਆਲਾ ਸ਼ਹਿਰੀ, ਸਨੌਰ ਅਤੇ ਰਾਜਪੁਰਾ ਵਿਧਾਨ ਸਭਾ ਹਲਕਿਆਂ ਵਿੱਚੋਂ ਲੰਘੇਗੀ।
ਭਾਜਪਾ ਦੇ ਕੌਮੀ ਉਪ ਪ੍ਰਧਾਨ ਮਨਪ੍ਰੀਤ ਬਾਦਲ ਨੇ ਕਿਹਾ ਕਿ ਡਰੱਗ ਦੇ ਵਪਾਰ ਨੂੰ ਰੋਕਣ ਲਈ ਸਿਰਫ਼ ਨਸ਼ੀਲੇ ਪਦਾਰਥਾਂ ਦੀ ਖੇਪ ਨੂੰ ਜ਼ਬਤ ਕਰਨਾ ਕਾਫ਼ੀ ਨਹੀਂ ਹੈ। ਡਰ4ਗ ਦੇ ਪੈਸੇ ਅਤੇ ਇਸਦੇ ਪੂਰੇ ਨੈੱਟਵਰਕ ਨੂੰ ਫੜਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਵਿੱਚ ਡਰੱਗ ਟ੍ਰੈਫਿਕਿੰਗ ਗ੍ਰਿਡ ਬਣਾਉਣ ਦਾ ਪ੍ਰਸਤਾਵ ਰੱਖੇਗੀ।
ਉਨ੍ਹਾਂ ਕਿਹਾ ਕਿ ਇਸ ਗਰਿੱਡ ਵਿੱਚ ਪੰਜਾਬ ਪੁਲਿਸ, ਰਾਸ਼ਟਰੀ ਅਪਰਾਧ ਬਿਊਰੋ, ਕਸਟਮ, ਇਨਕਮ ਟੈਕਸ, ਬੀਐਸਐਫ, ਧਾਰਮਿਕ ਸੰਸਥਾਵਾਂ, ਸਕੂਲ ਅਤੇ ਉਦਯੋਗ ਸ਼ਾਮਲ ਹੋਣੇ ਚਾਹੀਦੇ ਹਨ। ਇਸ ਨਾਲ ਨਸ਼ੀਲੇ ਪਦਾਰਥਾਂ ਦੇ ਵਪਾਰ ਅਤੇ ਇਸ ਨਾਲ ਜੁੜੇ ਨੈੱਟਵਰਕਾਂ ਵਿਰੁੱਧ ਪ੍ਰਭਾਵਸ਼ਾਲੀ ਕਾਰਵਾਈ ਸੰਭਵ ਹੋਵੇਗੀ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








