ਪੰਜਾਬ ਦੀ ਸਿਆਸਤ ਵਿਚ ਪਿਛਲੇ ਕਾਫੀ ਲੰਮੇ ਸਮੇਂ ਤੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਮੌਜੂਦਾ MP ਚਰਨਜੀਤ ਸਿੰਘ ਚੰਨੀ ਦੇ ਭਾਜਪਾ ਵਿਚ ਜਾਣ ਦੀਆਂ ਚਰਚਾਵਾਂ ਚੱਲ ਰਹੀਆਂ ਸਨ ਪਰ ਹੁਣ ਚਰਨਜੀਤ ਸਿੰਘ ਚੰਨੀ ਇਨ੍ਹਾਂ ਚਰਚਾਵਾਂ ‘ਤੇ ਬ੍ਰੇਕ ਲਗਾ ਦਿੱਤੀ ਹੈ। ਜਿਥੇ ਇਕ ਪਾਸੇ ਲਗਾਤਾਰ ਚਰਨਜੀਤ ਸਿੰਘ ਚੰਨੀ ਦੇ ਭਾਜਪਾ ਵਿਚ ਜਾਣ ਦੀਆਂ ਚਰਚਾਵਾਂ ਤੇਜ਼ ਸਨ ਉਥੇ ਹੁਣ ਖੁਦ ਚੰਨੀ ਨੇ ਖੁਦ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਕਦੇ ਵੀ BJP ਵਿਚ ਨਹੀਂ ਜਾਣਗੇ।
ਇਹ ਵੀ ਪੜ੍ਹੋ : ਜਲੰਧਰ ‘ਚ ਬਦਮਾਸ਼ ਦਾ ਐ/ਨ/ਕਾ/ਊਂ/ਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾ/ਇ/ਰਿੰਗ
ਚੰਨੀ ਨੇ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਮੇਰਾ ਭਾਜਪਾ ‘ਚ ਜਾਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਚਰਚਾ ਕੁਝ ਵੀ ਚੱਲਦੀ ਰਹੇ, BJP ‘ਚ ਨਹੀਂ ਜਾਵਾਂਗਾ। ਸਾਡੀ ਵਿਚਾਰਧਾਰਾ ਤੇ BJP ਦੀ ਰਾਜਨੀਤੀ ‘ਚ ਜ਼ਮੀਨ ਅਸਮਾਨ ਦਾ ਫ਼ਰਕ ਹੈ। ਉਨ੍ਹਾਂ ਕਿਹਾ ਕਿ ਭਾਜਪਾ ਧਰਮ ਦੀ ਰਾਜਨੀਤੀ ਕਰਦੀ ਹੈ ਤੇ ਉਨ੍ਹਾਂ ਨੇ ਕਦੇ ਵੀ ਨਹੀਂ ਸੋਚਿਆ ਹੈ ਕਿ ਭਵਿੱਖ ਵਿਚ ਵੀ ਭਾਜਪਾ ਜੁਆਇਨ ਕਰਨਗੇ। ਉਨ੍ਹਾਂ ਨੇ ਭਾਜਪਾ ਵਿਚ ਜਾਣ ਦੀਆਂ ਖਬਰਾਂ ਦਾ ਖੰਡਨ ਕੀਤਾ ਹੈ। ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਸਨ ਕਿ ਚੰਨੀ ਹਾਈਕਮਾਨ ਤੋਂ ਨਾਰਾਜ਼ ਸੀ, ਇਸ ਲਈ ਕਿਹਾ ਜਾ ਰਿਹਾ ਸੀ ਕਿ ਭਾਜਪਾ ਵਿਚ ਚਰਨਜੀਤ ਸਿੰਘ ਚੰਨੀ ਭਾਜਪਾ ਵਿਚ ਸ਼ਾਮਲ ਹੋ ਸਕਦੇ ਹਨ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








