ਅਪਰਾਧੀਆਂ ਤੇ ਨਸ਼ਾ ਤਸਕਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਤਰਨਤਾਰਨ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨਾਕਾਬੰਦੀ ਦੌਰਾਨ ਹੋਏ ਮੁਕਾਬਲੇ ਵਿਚ ਦੋ ਮਾਮਲਿਆਂ ਵਿਚ ਫਰਾਰ ਚੱਲ ਰਹੇ ਇਕ ਨਸ਼ਾ ਤਸਕਰ ਦੇ ਪੈਰ ਵਿਚ ਗੋਲੀ ਲੱਗਣ ਨਾਲ ਉਹ ਜ਼ਖਮੀ ਹੋ ਗਿਆ ਜਿਸ ਦੇ ਬਾਅਦ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ। ਗ੍ਰਿਫਤਾਰ ਮੁਲਜ਼ਮ ਨੂੰ ਇਲਾਜ ਲਈ ਤੁਰੰਤ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ।
ਪੁਲਿਸ ਮੁਤਾਬਕ ਜ਼ਖਮੀ ਦੀ ਪਛਾਣ ਮੁਰਾਦਪੁਰ ਵਾਸੀ ਜਗਜੀਤ ਸਿੰਘ ਉਰਫ ਜੱਗਾ ਵਜੋਂ ਹੋਈ ਹੈ। ਜੱਗਾ ਤੇ ਉਸ ਦਾ ਭਰਾ ਸੰਨੀ ਨਸ਼ਾ ਤਸਕਰੀ ਤੋਂ ਇਲਾਵਾ ਪੁਲਿਸ ਟੀਮ ‘ਤੇ ਫਾਇਰਿੰਗ ਕਰਨ ਦੇ ਦੋ ਵੱਖ-ਵੱਖ ਅਪਰਾਧਿਕ ਮਾਮਲਿਆਂ ਵਿਚ ਲੰਬੇ ਸਮੇਂ ਤੋਂ ਫਰਾਰ ਚੱਲ ਰਹੇ ਹਨ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਐੱਸਪੀ ਇਨਵੈਸਟੀਗੇਸ਼ਨ ਨੇ ਦੱਸਿਆ ਕਿ ਪੁਲਿਸ ਟੀਮ ਨੇ ਬੱਸ ਸਟੈਂਡ ਕੋਲ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਬਾਈਕ ‘ਤੇ ਆ ਰਹੇ ਜਗਜੀਤ ਸਿੰਘ ਨੂੰ ਜਦੋਂ ਪੁਲਿਸ ਨੇ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਸ ਨੇ ਬਾਈਕ ਰੋਕਣ ਦੀ ਬਜਾਏ ਉਸ ਦੀ ਰਫਤਾਰ ਤੇਜ਼ ਕਰ ਦਿੱਤੀ ਤੇ ਭੱਜਣ ਲੱਗਾ।
ਪੁਲਿਸ ਟੀਮ ਨੇ ਮੁਸਤੈਦੀ ਦਿਖਾਉਂਦੇ ਹੋਏ ਤੁਰੰਤ ਉਸ ਦਾ ਪਿੱਛਾ ਕੀਤਾ। ਖੁਦ ਨੂੰ ਘਿਰਦਾ ਦੇਖਕੇ ਮੁਲਜ਼ਮ ਨੇ ਪੁਲਿਸ ਟੀਮ ‘ਤੇ ਸਿੱਧੀ ਫਾਇਰਿੰਗ ਸ਼ੁਰੂ ਕਰ ਦਿੱਤੀ। ਪੁਲਿਸ ਨੇ ਵੀ ਆਤਮ ਰੱਖਿਆ ਵਿਚ ਜਵਾਬੀ ਕਾਰਵਾਈਕੀਤੀ ਜਿਸ ਵਿਚ ਇਕ ਗੋਲੀ ਜਗਜੀਤ ਸਿੰਘ ਦੀ ਲੱਤ ਵਿਚ ਲੱਗੀ ਤੇ ਉਹ ਉਥੇ ਹੀ ਡਿੱਗ ਪਿਆ।
ਇਹ ਵੀ ਪੜ੍ਹੋ : ‘ਮੇਰਾ ਭਾਜਪਾ ‘ਚ ਜਾਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ’ ਚੰਨੀ ਨੇ BJP ‘ਚ ਜਾਣ ਦੀਆਂ ਚੱਲ ਰਹੀਆਂ ਚਰਚਾਵਾਂ ‘ਤੇ ਲਗਾਈ ਬ੍ਰੇਕ
ਪੁਲਿਸ ਨੇ ਮੌਕੇ ਤੋਂ ਜ਼ਖਮੀ ਮੁਲਜ਼ਮ ਨੂੰ ਦਬੋਚ ਕੇ ਉਸ ਦੇ ਕਬਜ਼ੇ ਤੋਂ 32 ਬੋਰ ਦੀ ਇਕ ਪਿਸਤੌਲ ਬਰਾਮਦ ਕੀਤੀ ਹੈ। ਐੱਸਪੀ ਨੇ ਦੱਸਿਆ ਕਿ ਮੁਲਜ਼ਮ ਜਗਜੀਤ ਖਿਲਾਫ ਪਹਿਲਾਂ ਵੀ ਨਸ਼ਾ ਤਸਕਰੀ ਦੇ ਕਈ ਮਾਮਲੇ ਦਰਜ ਹਨ। ਫਿਲਹਾਲ ਪੁਲਿਸ ਦੀ ਟੀਮਾਂ ਉਸ ਦੇ ਫਰਾਰ ਭਰਾ ਸੰਨੀ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








