ਬਲਾਕ ਕਾਹਨੂੰਵਾਨ ਅਧੀਨ ਆਉਂਦੇ ਪਿੰਡ ਰਾਜੂ ਬੇਲਾ ਵਿੱਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇੱਕ ਦੋ ਬੱਚਿਆਂ ਦੀ ਮਾਂ ਵੱਲੋਂ ਭੇਦਭਰੇ ਹਾਲਾਤਾਂ ਵਿੱਚ ਦਰਿਆ ਬਿਆਸ ਵਿੱਚ ਛਾਲ ਮਾਰਨ ਦਾ ਮਾਮਲਾ ਸਾਹਮਣੇ ਆਇਆ। ਪ੍ਰਭਜੋਤ ਕੌਰ ਪਤਨੀ ਗੁਰਨਾਮ ਸਿੰਘ, ਜੋ ਭਾਰਤੀ ਫੌਜ ਵਿੱਚ ਤਾਇਨਾਤ ਜਵਾਨ ਦੀ ਪਤਨੀ ਦੱਸੀ ਜਾ ਰਹੀ ਹੈ। ਮਹਿਲਾ ਦੀ ਦਰਿਆ ਵਿੱਚ ਭਾਲ ਕੀਤੀ ਜਾ ਰਹੀ ਹੈ।
ਪਰਿਵਾਰਕ ਮੈਂਬਰਾਂ ਅਤੇ ਪਿੰਡ ਦੇ ਸਾਬਕਾ ਸਰਪੰਚ ਭਗਵੰਤ ਸਿੰਘ ਅਤੇ ਮੌਜੂਦਾ ਸਰਪੰਚ ਮਨਜਿੰਦਰ ਸਿੰਘ ਮੁਤਾਬਕ ਪ੍ਰਭਜੋਤ ਕੌਰ ਸ਼ਨੀਵਾਰ ਸਵੇਰੇ ਕਰੀਬ 10 ਵਜੇ ਮੋਪੇਡ ’ਤੇ ਸਵਾਰ ਹੋ ਕੇ ਘਰੋਂ ਨਿਕਲੀ ਸੀ। ਦੱਸਿਆ ਜਾ ਰਿਹਾ ਹੈ। ਕਿ ਉਹ ਦਰਿਆ ਬਿਆਸ ਦੇ ਪੁਲ ਨੇੜੇ ਪਹੁੰਚੀ, ਜਿੱਥੇ ਉਸ ਨੇ ਆਪਣਾ ਮੋਪੇਡ ਸਾਈਡ ’ਤੇ ਖੜ੍ਹਾ ਕੀਤਾ ਅਤੇ ਪੁਲ ਤੋਂ ਦਰਿਆ ਦੇ ਪਾਣੀ ਵਿੱਚ ਛਾਲ ਮਾਰ ਦਿੱਤੀ।
ਘਟਨਾ ਦੀ ਜਾਣਕਾਰੀ ਮਿਲਣ ਉਪਰੰਤ ਨੇੜਲੇ ਪੁਲਿਸ ਨਾਕੇ ’ਤੇ ਤਾਇਨਾਤ ਮੁਲਾਜ਼ਮਾਂ ਨੂੰ ਸੂਚਿਤ ਕੀਤਾ ਗਿਆ। ਇਸ ਦੇ ਨਾਲ ਹੀ ਪਿੰਡ ਰਾਜੂ ਬੇਲਾ ਵਿੱਚ ਵੀ ਘਟਨਾ ਦੀ ਜਾਣਕਾਰੀ ਦਿੱਤੀ ਗਈ। ਮਾਮਲਾ ਥਾਣਾ ਮੁਕੇਰੀਆਂ ਦੇ ਅਧੀਨ ਆਉਂਦਾ ਦੱਸਿਆ ਜਾ ਰਿਹਾ ਹੈ ਅਤੇ ਪੁਲਿਸ ਵੱਲੋਂ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਹੋਈ ਫਾ.ਇਰਿੰ/ਗ, ਗੇਟ ‘ਤੇ ਮਿਲੇ ਗੋ/ਲੀਆਂ ਦੇ ਨਿਸ਼ਾਨ, ਪੁਲਿਸ ਕਰ ਰਹੀ ਜਾਂਚ
ਸਾਬਕਾ ਸਰਪੰਚ ਭਗਵੰਤ ਸਿੰਘ ਨੇ ਦੱਸਿਆ ਕਿ ਪ੍ਰਭਜੋਤ ਕੌਰ ਦੀ ਭਾਲ ਲਈ ਹੁਸ਼ਿਆਰਪੁਰ ਤੋਂ ਗੋਤਾਖੋਰਾਂ ਦੀ ਟੀਮ ਵੀ ਪਹੁੰਚ ਰਹੀ ਹੈ। ਟੀਮ ਵੱਲੋਂ ਦਰਿਆ ਬਿਆਸ ਵਿੱਚ ਉਸ ਦੀ ਭਾਲ ਕੀਤੀ ਜਾ ਰਹੀ ਹੈ। ਇਸ ਦੌਰਾਨ ਪ੍ਰਭਜੋਤ ਕੌਰ ਦੀ ਮਾਤਾ ਹਰਪ੍ਰੀਤ ਕੌਰ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪ੍ਰਭਜੋਤ ਕੌਰ ਦਾ ਕਿਸੇ ਨਾਲ ਕੋਈ ਕਲੇਸ਼ ਜਾਂ ਮਨ-ਮੁਟਾਅ ਨਹੀਂ ਸੀ। ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਸਮਝ ਨਹੀਂ ਆ ਰਿਹਾ ਕਿ ਉਸ ਨੇ ਅਜਿਹਾ ਕਦਮ ਕਿਉਂ ਚੁੱਕਿਆ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








