ਖਰੜ ਵਿਚ ਸਪਾ ਸੈਂਟਰ ਦੀ ਆੜ ‘ਚ ਦੇਹ ਵਪਾਰ ਦੇ ਧੰਦੇ ਦਾ ਪਰਦਫਾਸ਼ ਕੀਤਾ ਗਿਆ ਹੈ। ਪੁਲਿਸ ਨੇ ਮੌਕੇ ਤੋਂ 4 ਕੁੜੀਆਂ ਨੂੰ ਰੈਸਕਿਊ ਕੀਤਾ ਜਦੋਂ ਕਿ ਸਪਾ ਸੈਂਟਰ ਦੇ ਮਾਲਕ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਸਲਮਾਨ ਖਾਨ ਵਜੋਂ ਹੋਈ ਹੈ ਜੋ ਕਿ ਹਰਿਆਣਾ ਦੇ ਯਮੁਨਾਨਗਰ ਜ਼ਿਲ੍ਹੇ ਦੇ ਛਛਰੌਲੀ ਸਥਿਤ ਰਾਮੀਆ ਕਾਲੋਨੀਆ ਦਾ ਰਹਿਣ ਵਾਲਾ ਹੈ।
ਸਪਾ ਸੈਂਟਰ ਦੇ ਮਾਲਕ ਸਲਮਾਨ ਖਾਨ ਖਿਲਾਫ ਕੇਸ ਦਰਜ ਕੀਤਾ ਹੈ। SHO ਇੰਸਪੈਕਟਰ ਸੁਨੀਲ ਕੁਮਾਰ ਮੁਤਾਬਕ ਚੌਕੀ ਇੰਚਾਰਜ ਪੁਲਿਮ ਟੀਮ ਦੇ ਨਾਲ ਇਲਾਕੇ ਵਿਚ ਗਸ਼ਤ ਕਰ ਰਹੇ ਸਨ। ਇਸੇ ਦੌਰਾਨ ਪੁਲਿਸ ਨੂੰ ਖਬਰ ਮਿਲੀ ਕਿ ਸਪਾ ਸੈਂਟਰ ਦੀ ਆੜ ਵਿਚ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਹੈ। ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਦੇਰ ਰਾਤ ਛਾਪਾ ਮਾਰਿਆ।
ਇਹ ਵੀ ਪੜ੍ਹੋ : ਪੰਜਾਬ ‘ਚ ਬਿਜਲੀ ਕੱਟਾਂ ਤੋਂ ਮਿਲੀ ਰਾਹਤ, ਤਲਵੰਡੀ ਸਾਬੋ ਤੇ ਰਾਜਪੁਰਾ ਥਰਮਲ ਪਲਾਂਟ ਦੇ ਸਾਰੇ ਯੂਨਿਟ ਚਾਲੂ
ਛਾਪੇਮਾਰੀ ਦੌਰਾਨ ਪੁਲਿਸ ਨੇ ਮੌਕੇ ਤੋਂ 4 ਕੁੜੀਆਂ ਨੂੰ ਰੈਸਕਿਊ ਕੀਤਾ ਤੇ ਦੂਜੇ ਪਾਸੇ ਸਪਾ ਸੈਂਟਰ ਦੇ ਮੈਨੇਜਰ ਸਲਮਾਨ ਖਾਨ ਨੂੰ ਗ੍ਰਿਫਤਾਰ ਕਰ ਲਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








