ਲੁਧਿਆਣਾ ਵਿਚ ਗੈਂਗਸਟਰਾਂ ਤੇ ਪੁਲਿਸ ਵਿਚਾਲੇ ਮੁਕਾਬਲਾ ਹੋਇਆ ਹੈ। ਸ਼ੁਰੂਆਤੀ ਜਾਣਕਾਰੀ ਮੁਤਾਬਕ ਪੁਲਿਸ ਟੀਮ ਨੂੰ ਦੇਖਦੇ ਹੀ ਬਦਮਾਸ਼ਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ ਤੇ ਇਸ ਦੇ ਬਾਅਦ ਪੁਲਿਸ ਨੇ ਵੀ ਜਵਾਬੀ ਕਾਰਵਾਈ ਕਰਦੇ ਹੋਏ ਗੋਲੀਆਂ ਚਲਾਈਆਂ ਤੇ ਇਸ ਦੌਰਾਨ 2 ਬਦਮਾਸ਼ ਢੇਰ ਹੋ ਗਏ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਦੇ ਸੀਨੀਅਰ ਅਧਿਕਾਰੀ ਮੌਕੇ ‘ਤੇ ਪਹੁੰਚੇ ਤੇ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। । ਪੁਲਿਸ ਦੀਆਂ ਟੀਮਾਂ ਇਲਾਕੇ ਵਿਚ ਜਾਂਚ ਕਰ ਰਹੀਆਂ ਹਨ ਤੇ ਮੁਕਾਬਲੇ ਨਾਲ ਜੁੜੇ ਤੱਥਾਂ ਨੂੰ ਇਕੱਠਾ ਕੀਤਾ ਜਾ ਰਿਹਾ ਹੈ। ਮੁਕਾਬਲੇ ਨੂੰ ਲੈ ਕੇ ਪੁਲਿਸ ਕਮਿਸ਼ਨਰ ਸਵਰਨ ਸ਼ਰਮਾ ਨੇ ਪ੍ਰੈੱਸ ਕਾਨਫਰੰਸ ਕੀਤੀ ਤੇ ਇਸ ਪੂਰੀ ਘਟਨਾ ਬਾਰੇ ਅਹਿਮ ਖੁਲਾਸਾ ਕੀਤਾ।
ਇਹ ਵੀ ਪੜ੍ਹੋ : ਸਪਾ ਸੈਂਟਰ ਦੀ ਆੜ ‘ਚ ਚੱਲ ਰਹੇ ਦੇ/ਹ ਵਪਾਰ ਦੇ ਧੰਦੇ ਦਾ ਪਰਦਾਫਾਸ਼, ਪੁਲਿਸ ਨੇ ਮੌਕੇ ਤੋਂ 4 ਕੁੜੀਆਂ ਨੂੰ ਕੀਤਾ ਰੈਸਕਿਊ
ਪੁਲਿਸ ਕਮਿਸ਼ਨਰ ਸਵਰਨ ਸ਼ਰਮਾ ਨੇ ਦੱਸਿਆ ਕਿ ਰਵੀ ਖਵਾਜਕੇ ਦੀ ਯਾਦ ‘ਚ ਲੱਗੇ ਕੈਂਪ ‘ਚ ਬਦਮਾਸ਼ਾਂ ਨੇ ਵਾਰਦਾਤ ਨੂੰ ਅੰਜਾਮ ਦੇਣਾ ਸੀ । ਮੁਲਜ਼ਮਾਂ ਕੋਲੋਂ ਤਿੰਨ ਆਟੋਮੈਟਿਕ ਪਿਸਤੌਲ ਬਰਾਮਦ ਕੀਤੇ ਗਏ ਤੇ ਪੁਲਿਸ ਤੇ AGTF ਨੇ ਸਾਂਝੇ ਆਪ੍ਰੇਸ਼ਨ ਦੌਰਾਨ ਇਹ ਕਾਰਵਾਈ ਕੀਤੀ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








