ਨੈਸ਼ਨਲ ਹਾਈਵੇ ‘ਤੇ ਦਰਦਨਾਕ ਹਾਦਸਾ ਵਾਪਰਿਆ ਹੈ ਜਿਸ ਦੌਰਾਨ 5 ਲੋਕ ਗੱਡੀ ਵਿਚ ਸਵਾਰ ਹੋ ਕੇ ਸਰਹਿੰਦ ਤੋਂ ਮੰਡੀ ਗੋਬਿੰਦਗੜ੍ਹ ਵੱਲ ਜਾ ਰਹੇ ਸਨ। ਇਸ ਹਾਦਸੇ ਵਿਚ 2 ਨੌਜਵਾਨਾਂ ਦੀ ਮੌਤ ਹੋ ਗਈ ਜਦੋਂ ਕਿ 3 ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ। ਸਰਹਿੰਦ ਨੈਸ਼ਨਲ ਹਾਈਵੇ ‘ਤੇ ਪੈਂਦੇ ਪਿੰਡ ਤਰਖਾਣ ਮਾਜਰਾ ਦੇ ਟੀ-ਪੁਆਇੰਟ ‘ਤੇ ਵਾਪਰੇ ਇਸ ਹਾਦਸੇ ਵਿਚ ਕਾਰ ਸਵਾਰ 2 ਨੌਜਵਾਨਾਂ ਦੀ ਜਾਨ ਚਲੀ ਗਈ ਹੈ।
ਹਾਦਸੇ ਦੌਰਾਨ ਕਾਰ ਕਈ ਪਲਟੀਆਂ ਖਾਧੀ ਹੋਈ ਸੜਕ ਦੇ ਦੂਜੇ ਪਾਸੇ ਡਿੱਗ ਗਈ ਤੇ ਕਾਰ ਦੇ ਪਰਖੱਚੇ ਉਡ ਗਏ। ਮ੍ਰਿਤਕਾਂ ਦੀ ਪਛਾਣ ਮੰਡੀ ਗੋਬਿੰਦਗੜ੍ਹ ਦੇ ਨਿਹਾਲ ਚੰਦ 19 ਸਾਲ ਤੇ ਵੰਸ਼ ਜੋ ਕਿ ਜਿਸ ਦੀ ਉਮਰ 25 ਸਾਲ ਦੱਸੀ ਜਾ ਰਹੀ ਹੈ। ਸੈਵਿਸ਼, ਦਿਪਾਂਸ਼ੂ ਤੇ ਨੀਰਜ ਜ਼ਖਮੀ ਹਨ। ਇਹ ਮੰਡੀ ਗੋਬਿੰਦਗੜ੍ਹ ਦੇ ਨਿਵਾਸੀ ਹਨ। ਜ਼ਖਮੀਆਂ ਨੂੰ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਭਰਤੀ ਕਰਵਾਇਆ ਗਿਆ ਹੈ। ਜਿਨ੍ਹਾਂ ਦੀ ਹਾਲਤ ਨਾਜ਼ੁਕ ਦੇਖਦਿਆਂ ਸਰਕਾਰੀ ਹਸਪਤਾਲ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








