ਅੰਮ੍ਰਿਤਸਰ ਦੇ ਰਾਜਾਸਾਂਸੀ ਹਲਕੇ ਦੇ ਕੁਕੜਾਵਾਲਾ ਦੇ ਕੋਲ ਦਰਦਨਾਕ ਹਾਦਸਾ ਵਾਪਰ ਗਿਆ ਜਿਸ ਵਿਚ ਦੋ ਬੱਚਿਆਂ ਦੇ ਪਿਤਾ ਬਿਕਰਮਜੀਤ ਸਿੰਘ ਦੀ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਹ ਰਾਜਾਸਾਂਸੀ ਵਿੱਚ ਕੰਮ ਖਤਮ ਕਰਕੇ ਆਪਣੇ ਮੋਟਰਸਾਈਕਲ ‘ਤੇ ਘਰ ਪਰਤ ਰਿਹਾ ਸੀ। ਉਸ ਦੀ ਮੋਟਰਸਾਈਕਲ ਕੁੱਕੜਵਾਲਾ ਨੇੜੇ ਸੜਕ ‘ਤੇ ਖੜੀ ਇੱਕ ਲੈਂਟਰ ਪਾਉਣ ਵਾਲੀ ਮਸ਼ੀਨ ਨਾਲ ਟਕਰਾ ਗਈ। ਟੱਕਰ ਵਿੱਚ ਉਹ ਗੰਭੀਰ ਜ਼ਖਮੀ ਹੋ ਗਿਆ।
ਮ੍ਰਿਤਕ ਦੇ ਨਾਲ ਕੰਮ ਕਰਨ ਵਾਲੇ ਸੁਖਬੀਰ ਸਿੰਘ ਅਤੇ ਅੰਗਰੇਜ਼ ਸਿੰਘ ਨੇ ਕਿਹਾ ਕਿ ਉਹ ਸਾਰੇ ਬੀਤੀ ਰਾਤ ਰਾਜਾਸਾਂਸੀ ਵਿੱਚ ਕੰਮ ਤੋਂ ਘਰ ਜਾ ਰਹੇ ਸਨ। ਉਨ੍ਹਾਂ ਮੁਤਾਬਕ ਬਿਕਰਮਜੀਤ ਸਿੰਘ ਉਨ੍ਹਾਂ ਤੋਂ ਥੋੜ੍ਹਾ ਅੱਗੇ ਆਪਣੇ ਮੋਟਰਸਾਈਕਲ ‘ਤੇ ਇਕੱਲਾ ਹੀ ਜਾ ਰਿਹਾ ਸੀ। ਜਦੋਂ ਉਹ ਕੁੱਕੜਵਾਲਾ ਪਹੁੰਚਿਆ ਤਾਂ ਉਸ ਦਾ ਮੋਟਰਸਾਈਕਲ ਸੜਕ ‘ਤੇ ਖੜੀ ਇੱਕ ਲੈਂਟਰ ਪਾਉਣ ਵਾਲੀ ਮਸ਼ੀਨ ਨਾਲ ਟਕਰਾ ਗਿਆ। ਉਹ ਸੜਕ ‘ਤੇ ਡਿੱਗ ਪਿਆ ਅਤੇ ਗੰਭੀਰ ਜ਼ਖਮੀ ਹੋ ਗਿਆ।
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ। ਪੁਲਿਸ ਅਧਿਕਾਰੀਆਂ ਮੁਤਾਬਕ ਜ਼ਖਮੀ ਬਿਕਰਮਜੀਤ ਸਿੰਘ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਪਰ ਉੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ। ਬਿਕਰਮਜੀਤ ਸਿੰਘ ਆਪਣੇ ਪਿੱਛੇ ਆਪਣੀ ਪਤਨੀ ਅਤੇ ਦੋ ਬੱਚਿਆਂ ਸਮੇਤ ਪਰਿਵਾਰ ਛੱਡ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ‘ਚ ਹੁਣ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ, ਮੰਤਰੀ ਸੌਂਦ ਬੋਲੇ- ‘ਸਾਰੇ ਪਲਾਂਟ ਆਪ੍ਰੇਸ਼ਨਲ’
ਪੁਲਿਸ ਨੇ ਮ੍ਰਿਤਕ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖ ਦਿੱਤਾ ਹੈ। ਪੁਲਿਸ ਮੁਤਾਬਕ ਪੋਸਟਮਾਰਟਮ ਪੂਰਾ ਹੋਣ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ। ਇਸ ਤੋਂ ਬਾਅਦ ਮਾਮਲੇ ਵਿੱਚ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਹਾਦਸੇ ਦੇ ਆਲੇ-ਦੁਆਲੇ ਦੇ ਤੱਥਾਂ ਦੀ ਜਾਂਚ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








