ਪੰਜਾਬ ਦੇ ਜ਼ਿਲ੍ਹਾ ਜਲੰਧਰ ਵਿੱਚ 25 ਸਤੰਬਰ 2026 (ਸ਼ੁੱਕਰਵਾਰ) ਨੂੰ ਸਥਾਨਕ (ਲੋਕਲ) ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸ਼੍ਰੀ ਬਾਬਾ ਸੋਢਲ ਜੀ ਦੇ ਸਾਲਾਨਾ ਮੇਲੇ ਦੇ ਮੱਦੇਨਜ਼ਰ ਇਹ ਵੱਡਾ ਫੈਸਲਾ ਲਿਆ ਹੈ। ਜ਼ਿਲ੍ਹਾ ਜਲੰਧਰ ‘ਚ ਸਥਿਤ ਪੰਜਾਬ ਸਰਕਾਰ ਦੇ ਸਮੂਹ ਦਫ਼ਤਰਾਂ, ਨਿਗਮਾਂ, ਬੋਰਡਾਂ, ਵਿਦਿਅਕ ਅਦਾਰਿਆਂ ਅਤੇ ਹੋਰ ਸਰਕਾਰੀ ਸੰਸਥਾਵਾਂ ਬੰਦ ਰਹਿਣਗੀਆਂ। ਇਸ ਸਬੰਧੀ ਡਿਪਟੀ ਕਮਿਸ਼ਨਰ ਜਲੰਧਰ ਵੱਲੋਂ ਹੁਕਮ ਵੀ ਜਾਰੀ ਕੀਤੇ ਗਏ ਹਨ।

ਜਾਰੀ ਕੀਤੇ ਗਏ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸ਼੍ਰੀ ਬਾਬਾ ਸੋਢਲ ਜੀ ਦੇ ਸਾਲਾਨਾ ਮੇਲੇ ਨਾਲ ਜੁੜੀ ਲੋਕਾਂ ਦੀ ਆਸਥਾ ਕਾਰਨ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪ੍ਰਸ਼ਾਸਨ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਦਿਆਂ ਸਬੰਧਤ ਵਿਭਾਗਾਂ ਨੂੰ ਲੋੜੀਂਦੀ ਕਾਰਵਾਈ ਕਰਨ ਦੀ ਹਦਾਇਤ ਦਿੱਤੀ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਇੱਕੋ ਮੰਚ ‘ਤੇ ਚੰਨੀ-ਵੜਿੰਗ, ਸਚਿਨ ਪਾਇਲਟ ਦੀ ਅਗਵਾਈ ‘ਚ ਹੋ ਰਿਹਾ ਪ੍ਰਦਰਸ਼ਨ
ਜ਼ਿਕਰਯੋਗ ਹੈ ਕਿ ਜਲੰਧਰ ਵਿੱਚ ਸ਼੍ਰੀ ਸਿੱਧ ਬਾਬਾ ਸੋਢਲ ਮੰਦਰ ਲੱਖਾਂ ਸ਼ਰਧਾਲੂਆਂ ਲਈ ਆਸਥਾ ਦਾ ਕੇਂਦਰ ਹੈ। ਅਨੰਤ ਚੌਦਾਸ ‘ਤੇ ਇੱਥੇ ਇੱਕ ਵਿਸ਼ਾਲ ਮੇਲਾ ਲੱਗਦਾ ਹੈ, ਜੋ ਕਈ ਦਿਨਾਂ ਤੱਕ ਗਤੀਵਿਧੀਆਂ ਦਾ ਕੇਂਦਰ ਬਣਿਆ ਰਹਿੰਦਾ ਹੈ। ਮੇਲਾ ਇੱਕ ਦਿਨ ਪਹਿਲਾਂ ਹਵਨ ਨਾਲ ਸ਼ੁਰੂ ਹੁੰਦਾ ਹੈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂ ਆਉਂਦੇ ਹਨ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








