ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੰਗਰੂਰ ਵਿਚ ਗੁਲਜ਼ਾਰ ਸਿੰਘ ਖੁਦਕੁਸ਼ੀ ਮਾਮਲੇ ਵਿੱਚ ਪੰਜਾਬ ਸਰਕਾਰ ਤੋਂ ਸਟੇਟਸ ਰਿਪੋਰਟ ਤਲਬ ਕੀਤੀ ਹੈ। ਹਾਈ ਕੋਰਟ ਨੇ ਐਸਐਸਪੀ ਦਫ਼ਤਰ ਤੋਂ ਮਾਮਲੇ ਨਾਲ ਸਬੰਧਤ ਹਰ ਕਾਰਵਾਈ ਅਤੇ ਜਾਂਚ ਬਾਰੇ ਜਾਣਕਾਰੀ ਮੰਗੀ ਹੈ। ਹਾਲਾਂਕਿ, ਅਦਾਲਤ ਨੇ ਸਰਕਾਰ ਨੂੰ ਰਸਮੀ ਨੋਟਿਸ ਜਾਰੀ ਨਹੀਂ ਕੀਤਾ, ਸਗੋਂ ਸਟੇਟਸ ਰਿਪੋਰਟ ਦਾਇਰ ਕਰਨ ਦਾ ਨਿਰਦੇਸ਼ ਦਿੱਤਾ।

ਹਾਈ ਕੋਰਟ ਨੇ ਕਿਹਾ ਕਿ ਇੱਕ ਸਹੀ ਜਾਂਚ ਕੀਤੀ ਜਾਣੀ ਚਾਹੀਦੀ ਹੈ। ਅਦਾਲਤ ਨੇ ਇਹ ਵੀ ਕਿਹਾ ਕਿ ਜਦੋਂ ਇਸ ਮਾਮਲੇ ਵਿਚ ਇੱਕ ਮੰਤਰੀ ਦਾ ਨਾਂ ਸਾਹਮਣੇ ਆਇਆ ਹੈ ਤਾਂ ਜਾਂਚ ਨੂੰ ਲੈ ਕੇ ਸਵਾਲ ਉਠਾਉਣਾ ਇਸ ਪੱਧਰ ‘ਤੇ ਉਚਿਤ ਨਹੀਂ ਹੈ। ਇਸ ਮਾਮਲੇ ਵਿੱਚ ਦੋ ਵੱਖ-ਵੱਖ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ, ਜਿਨ੍ਹਾਂ ਦੀ ਅੱਜ ਸੁਣਵਾਈ ਹੋਈ।
ਇਹ ਵੀ ਪੜ੍ਹੋ : ਕੈਨੇਡਾ ‘ਚ ਸਟੱਡੀ ਵੀਜ਼ਾ ਦੇ ਬਦਲੇ ਨਿਯਮ, ਹੁਣ ਖਰਚਣੇ ਪੈਣਗੇ ਵੱਧ ਪੈਸੇ!
ਸੁਣਵਾਈ ਦੌਰਾਨ ਪਟੀਸ਼ਨਕਰਤਾਵਾਂ ਨੇ ਸੀਬੀਆਈ ਜਾਂਚ ਦੀ ਮੰਗ ਕੀਤੀ। ਸੀਬੀਆਈ ਜਾਂਚ ਦਾ ਆਦੇਸ਼ ਦੇਣ ਦੀ ਬਜਾਏ ਅਦਾਲਤ ਨੇ ਇਸ ਸਮੇਂ ਸਰਕਾਰ ਨੂੰ ਸਟੇਟਸ ਰਿਪੋਰਟ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਹਨ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








