ਪੰਜਾਬ ਪੁਲਿਸ ਸਰਹੱਦ ਪਾਰੋਂ ਹੋਣ ਵਾਲੀ ਤਸਕਰੀ ਅਤੇ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਲਗਾਤਾਰ ਸਖ਼ਤ ਕਾਰਵਾਈ ਕਰ ਰਹੀ ਹੈ। ਇਸੇ ਤਹਿਤ ਅੰਮ੍ਰਿਤਸਰ ਵਿੱਚ ਕਾਊਂਟਰ ਇੰਟੈਲੀਜੈਂਸ ਨੂੰ ਵੱਡੀ ਸਫਲਤਾ ਹਾਸਿਲ ਹੋਈ ਹੈ। ਕਾਊਂਟਰ ਇੰਟੈਲੀਜੈਂਸ ਟੀਮ ਨੇ ਸਰਹੱਦ ਪਾਰ ਤਸਕਰਾਂ ਨਾਲ ਜੁੜੇ ਕੁਝ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ ਹਥਿਆਰ ਅਤੇ ਨਸ਼ਿਆਂ ਦੀ ਖੇਪ ਵੀ ਬਰਾਮਦ ਹੋਈ ਹੈ।
ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ, ਅੰਮ੍ਰਿਤਸਰ ਵੱਲੋਂ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿਰੁੱਧ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ, ਸਰਹੱਦ ਪਾਰੋਂ ਚੱਲ ਰਹੇ ਇੱਕ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਕੇ ਚਾਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 27 ਕਿੱਲੋ ਹੈਰੋਇਨ, ਇੱਕ ਆਧੁਨਿਕ ਵਿਦੇਸ਼ੀ .30 ਬੋਰ PX5 ਪਿਸਤੌਲ ਅਤੇ ਤਿੰਨ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ।
ਇਹ ਵੀ ਪੜ੍ਹੋ : ਰੇਹੜੀ ਵਾਲੇ ਤੋਂ ਲੈ ਕੇ ਵੱਡੇ ਵਪਾਰੀਆਂ ਤੱਕ…ਜਾਣੋ ਕਿਸਨੂੰ ਕਿੰਨੇ UPI ਪੇਮੈਂਟ ‘ਤੇ ਦੇਣਾ ਪਵੇਗਾ ਕਿੰਨਾ ਚਾਰਜ, ਡਿਟੇਲ ‘ਚ ਸਮਝੋ ਨਵੇਂ ਨਿਯਮ
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਦੁਬਈ ਸਥਿਤ ਇੱਕ ਸੰਚਾਲਕ ਅਤੇ ਸਰਹੱਦ ਪਾਰਲੇ ਤਸਕਰਾਂ ਨਾਲ ਤਾਲਮੇਲ ਕਰਕੇ ਕੰਮ ਕਰ ਰਹੇ ਸਨ ਅਤੇ ਉਸ ਦੇ ਨਿਰਦੇਸ਼ਾਂ ‘ਤੇ ਅੱਗੇ ਸਪਲਾਈ ਕਰ ਰਹੇ ਸਨ। ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC), ਅੰਮ੍ਰਿਤਸਰ ਵਿਖੇ ਐਫ.ਆਈ.ਆਰ. ਦਰਜ ਕਰ ਲਈ ਗਈ ਹੈ। ਤਸਕਰੀ ਨੈੱਟਵਰਕ ਦੇ ਪਿਛਲੇ ਅਤੇ ਅਗਲੇ ਸਾਰੇ ਸੰਪਰਕਾਂ ਦਾ ਪਤਾ ਲਗਾਉਣ ਅਤੇ ਇਸ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








