ਬਲਵੰਤ ਸਿੰਘ ਰਾਜੋਆਣਾ ਦਾ ਮਾਮਲਾ ਫਿਰ ਤੋਂ ਚਰਚਾ ਵਿਚ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ, ਜਿਸ ਵਿਚ ਉਨ੍ਹਾਂ ਰਹਿਮ ਦੀ ਅਪੀਲ ‘ਤੇ ਜਲਦ ਫ਼ੈਸਲਾ ਲੈਣ ਦੀ ਮੰਗ ਕੀਤੀ ਹੈ।
ਚਿੱਠੀ ਵਿਚ ਰਾਜੋਆਣਾ ਨੇ ਲਿਖਿਆ ਹੈ ਕਿ ਮੈਂ ਪਿਛਲੇ 31 ਸਾਲਾਂ ਤੋਂ ਜੇਲ੍ਹ ਵਿਚ ਅਤੇ ਪਿਛਲੇ 20 ਸਾਲਾਂ ਤੋਂ ਫਾਂਸੀ ਦੀ ਚੱਕੀ ਵਿਚ ਬੈਠਾ ਆਪਣੇ ਹੋਣ ਵਾਲੇ ਫੈਸਲੇ ਦਾ ਇੰਤਜ਼ਾਰ ਕਰ ਰਿਹਾ ਹਾਂ। ਮੇਰੀ ਫਾਂਸੀ ਦੀ ਸਜ਼ਾ ਨਾਲ ਸਬੰਧਤ ਅਪੀਲ ਪਿਛਲੇ ਤਕਰੀਬਨ 15 ਸਾਲਾਂ ਤੋਂ ਤੁਹਾਡੀ ਸਰਕਾਰ ਕੋਲ ਵਿਚਾਰ ਅਧੀਨ ਹੈ। ਤੁਸੀਂ 2019 ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ‘ਤੇ ਇਕ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਪਰ ਉਸ ਨੂੰ ਹੁਣ ਤੱਕ ਲਾਗੂ ਨਹੀਂ ਕੀਤਾ।
ਦੇਸ਼ ਦੀ ਸੁਪਰੀਮ ਕੋਰਟ ਪਿਛਲੇ 6 ਸਾਲਾਂ ਤੋਂ ਤੁਹਾਨੂੰ ਇਸ ਅਪੀਲ ‘ਤੇ ਫੈਸਲਾ ਲੈਣ ਲਈ ਆਰਡਰ ਜਾਰੀ ਕਰ ਰਹੀ ਹੈ ਪਰ ਤੁਹਾਡੀ ਸਰਕਾਰ ਫਿਰ ਵੀ ਇਸ ਅਧੀਨ ਫੈਸਲਾ ਨਹੀਂ ਕਰ ਰਹੀ। ਤੁਸੀਂ 2023 ਵਿਚ ਸੁਪਰੀਮ ਕੋਰਟ ਵਿਚ ਇਕ ਹਲਫਨਾਮਾ ਦਾਇਰ ਕਰਕੇ ਇਹ ਕਿਹਾ ਸੀ ਕਿ ਫੈਸਲਾ ਕਰ ਨਾਲ ਦੇਸ਼ ਦੀ ਸੁਰੱਖਿਆ ਨੂੰ ਖਤਰਾ ਪੈਦਾ ਹੋ ਜਾਵੇਗਾ। ਜਿਹੜਾ ਇਨਸਾਨ ਪਿਛਲੇ 31 ਸਾਲਾਂ ਤੋਂ ਤੁਹਾਡੀ ਹਿਰਾਸਤ ਵਿਚ ਹੈ ਜਿਸ ਦੇ ਪਲ-ਪਲ ਦੀ ਜਾਣਕਾਰੀ ਤੁਹਾਡੇ ਕੋਲ ਹੈ, ਫਿਰ ਵੀ ਤੁਸੀਂ ਕਹਿੰਦੇ ਹੋ ਕਿ ਇਸ ਦੀ ਅਪੀਲ ‘ਤੇ ਫੈਸਲਾ ਕਰਨ ਨਾਲ ਦੇਸ਼ ਦੀ ਸੁਰੱਖਿਆ ਨੂੰ ਖਤਰਾ ਪੈਦਾ ਹੋ ਜਾਵੇਗਾ।
ਇਹ ਵੀ ਪੜ੍ਹੋ : Gippy Grewal ਨਾਲ ਫਲਾਈਟ ‘ਚ ਬਦਸਲੂਕੀ, ਬਿਜ਼ਨੈੱਸ ਕਲਾਸ ਦਾ ਟਿਕਟ ਦੇ ਕੇ ਇਕਾਨਮੀ ਸੀਟ ‘ਤੇ ਬਿਠਾਇਆ
ਅਫਸੋਸ ਹੈ ਕਿ ਦੇਸ਼ ਦੀ ਸੁਪੀਰਮ ਕੋਰਟ ਵੀ ਪਿਛਲੇ 6 ਸਾਲਾਂ ਤੋਂ ਇਸ ਅਪੀਲ ‘ਤੇ ਫੈਸਲਾ ਨਹੀਂ ਕਰਵਾ ਸਕੀ। ਸਾਰਾ ਸੱਚ ਸਾਹਮਣੇ ਹੋਣ ਦੇ ਬਾਵਜੂਦ ਵੀ ਤੁਹਾਡੇ ਸਰਕਾਰੀ ਤੰਰ ਅੱਗੇ ਦੇਸ਼ ਦੀ ਸੁਪਰੀਮ ਕੋਰਟ ਵੀ ਕਮਜ਼ੋਰ ਤੇ ਬੇਵੱਸ ਨਜ਼ਰ ਆ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








