ਪੰਜਾਬ ਸਰਕਾਰ ਦੇ ਪਰਸੋਨਲ ਵਿਭਾਗ ਵੱਲੋਂ 3 IAS ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਹ ਤਬਾਦਲੇ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ। ਪਰਸੋਨਲ ਵਿਭਾਗ ਵੱਲੋਂ ਜਾਰੀ ਲਿਸਟ ਵਿੱਚ ਆਈ.ਏ.ਐੱਸ ਅਨੁਰਾਗ ਵਰਮਾ, ਆਈ.ਏ.ਐੱਸ ਜਸਪ੍ਰੀਤ ਤਲਵਾੜ ਅਤੇ ਆਈ.ਏ.ਐੱਸ ਅਰਸ਼ਦੀਪ ਸਿੰਘ ਥਿੰਦ ਦਾ ਨਾਮ ਸ਼ਾਮਿਲ ਹੈ।

ਆਈ.ਏ.ਐੱਸ ਅਨੁਰਾਗ ਵਰਮਾ ਵਧੀਕ ਮੁੱਖ ਸਕੱਤਰ, ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦਾ ਚਾਰਜ ਸੰਭਾਲਣਗੇ। ਇਸ ਦੇ ਨਾਲ ਉਨ੍ਹਾਂ ਨੂੰ ਵਧੀਕ ਮੁੱਖ ਸਕੱਤਰ, ਟਰਾਂਸਪੋਰਟ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ। ਆਈ.ਏ.ਐੱਸ ਜਸਪ੍ਰੀਤ ਤਲਵਾੜ ਹੁਣ ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ, ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ ਵਿਭਾਗ ਦਾ ਚਾਰਜ ਸੰਭਾਲਣਗੇ । ਇਸ ਤੋਂ ਇਲਾਵਾ ਮਾਈਨਜ਼ ਐਂਡ ਜਿਓਲੋਜੀ ਅਤੇ ਜਸਟਿਸ ਵਿਭਾਗ ਦਾ ਵਾਧੂ ਚਾਰਜ ਵੀ ਰਹੇਗਾ।
ਇਹ ਵੀ ਪੜ੍ਹੋ : ਵੈਸਟਇੰਡੀਜ਼ ਸੀਰੀਜ਼ ਲਈ ਭਾਰਤੀ ਵਨਡੇ ਤੇ ਟੀ-20 ਟੀਮ ਦਾ ਐਲਾਨ, ਸ਼ੁਭਮਨ ਗਿੱਲ ਤੇ ਸ਼੍ਰੇਅਸ ਅਈਅਰ ਕਰਨਗੇ ਕਪਤਾਨੀ
ਆਈ.ਏ.ਐੱਸ ਅਰਸ਼ਦੀਪ ਸਿੰਘ ਥਿੰਦ ਨੂੰ ਪ੍ਰਸ਼ਾਸਕੀ ਸਕੱਤਰ, ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਵਿੱਚ ਤਾਇਨਾਤ ਕੀਤਾ ਗਿਆ ਹੈ। ਇਸ ਦੇ ਨਾਲ ਪਲਾਨਿੰਗ ਅਤੇ ਹਾਰਟੀਕਲਚਰ ਵਿਭਾਗ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮ ਵਿੱਚ ਕਿਹਾ ਗਿਆ ਹੈ ਕਿ ਅਧਿਕਾਰੀਆਂ ਦੀ ਨਵੀਂ ਤਾਇਨਾਤੀ ਤੁਰੰਤ ਪ੍ਰਭਾਵ ਨਾਲ ਹੋਵੇਗੀ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








