ਫ਼ਰੀਦਕੋਟ ਪੁਲਿਸ ਨੇ ਜੇਲ੍ਹ ਅਧਾਰਿਤ ਅੰਤਰਰਾਸ਼ਟਰੀ ਹਥਿਆਰਾਂ ਦੇ ਗਿਰੋਹ ਦਾ ਪਰਦਾਫਾਸ਼ ਕਰਦਿਆਂ 2 ਮੁਲਜ਼ਮਾਂ ਨੂੰ ਕਾਬੂ ਕੀਤ ਹੈ, ਜਿਨ੍ਹਾਂ ਕੋਲੇਂ 10 ਨਜਾਇਜ਼ ਪਿਸਟਲ, 20 ਜਿੰਦਾ ਰੌਦ ਬਰਾਮਦ ਹੋਏ ਹਨ। ਗ੍ਰਿਫਤਾਰ ਮੁਲਜ਼ਮਾਂ ਦੇ ਹੋਰ ਸਾਥੀਆਂ ਤੇ ਸੰਭਾਵਿਤ ਅੰਤਰਰਾਸ਼ਟਰੀ ਲਿੰਕਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਪੁਲਿਸ ਵੱਲੋਂ ਮਿਲੀ ਮੁਤਾਬਿਕ 16 ਸਤੰਬਰ ਨੂੰ ਸਹਾਇਕ ਥਾਣੇਦਾਰ ਪਰਮਿੰਦਰ ਸਿੰਘ, ਸੀ.ਆਈ.ਏ. ਸਟਾਫ਼ ਫ਼ਰੀਦਕੋਟ ਅਤੇ ਸਮੇਤ ਪੁਲਿਸ ਪਾਰਟੀ ਵੱਲੋਂ ਕੋਟਕਪੂਰਾ ਰੋਡ ਪੁਲ ਨਹਿਰਾ, ਫ਼ਰੀਦਕੋਟ ਵਿਖੇ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਮੁਖ਼ਬਰ ਤੋਂ ਇਤਲਾਹ ਮਿਲੀ ਕਿ ਦੋ ਵਿਅਕਤੀ ਭਾਰੀ ਮਾਤਰਾ ਵਿੱਚ ਅਸਲਾ-ਐਮੂਨੇਸ਼ਨ ਲੈ ਕੇ ਤਲਵੰਡੀ ਭਾਈ ਰੋਡ, ਕੇਂਦਰੀ ਮਾਡਰਨ ਜੇਲ੍ਹ ਫ਼ਰੀਦਕੋਟ ਦੇ ਨੇੜਲੇ ਇਲਾਕੇ ਵਿੱਚ ਘੁੰਮ ਰਹੇ ਹਨ ਅਤੇ ਇਸ ਅਸਲੇ ਨੂੰ ਅੱਗੇ ਸਪਲਾਈ ਕਰਨ ਜਾਂ ਕਿਸੇ ਅਪਰਾਧਿਕ ਵਾਰਦਾਤ ਵਿੱਚ ਵਰਤਣ ਦੀ ਤਾਕ ਵਿੱਚ ਹਨ।
ਪੁਲਿਸ ਪਾਰਟੀ ਨੇ ਤੁਰੰਤ ਕਾਰਵਾਈ ਕਰਦਿਆਂ ਦੋਵੇਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ ਭਾਰੀ ਮਾਤਰਾ ਵਿੱਚ ਅੰਤਰਰਾਸ਼ਟਰੀ ਹਥਿਆਰ 10 ਨਜਾਇਜ਼ ਪਿਸਟਲ, 20 ਜਿੰਦਾ ਰੌਦ ਬਰਾਮਦ ਕੀਤੇ ਗਏ ਹਨ।

ਮੁੱਢਲੀ ਜਾਂਚ ਮੁਤਾਬਕ ਇਹ ਗਿਰੋਹ ਗੁਆਂਢੀ ਦੇਸ਼ ਪਾਕਿਸਤਾਨ ਵਿੱਚ ਮੌਜੂਦ ਸਮੱਗਲਰਾਂ ਨਾਲ ਸੰਪਰਕ ਕਰਕੇ ਡਰੋਨ ਰਾਹੀਂ ਵੱਡੀ ਮਾਤਰਾ ਵਿੱਚ ਅਸਲਾ ਅਤੇ ਐਮੂਨੇਸ਼ਨ ਮੰਗਵਾਉਦੇ ਸਨ। ਇਸ ਗਿਰੋਹ ਦਾ ਮੁੱਖ ਸਰਗਨਾ ਦੀਪ ਸਿੰਘ ਉਰਫ਼ ਦੀਪਕ ਵਾਸੀ ਰੌੜਾਂਵਾਲੀ, ਅਟਾਰੀ, ਜ਼ਿਲ੍ਹਾ ਅੰਮ੍ਰਿਤਸਰ, ਜੋ ਇਸ ਸਮੇਂ ਜੇਲ੍ਹ ਵਿੱਚ ਬੰਦ ਹੈ। ਉਸ ਵੱਲੋਂ ਆਪਣੇ ਸਾਥੀਆਂ ਰਾਹੀਂ ਹਥਿਆਰਾਂ ਦੀ ਖੇਪ ਸੰਭਾਲਣ ਅਤੇ ਅੱਗੇ ਸਪਲਾਈ ਕਰਨ ਦੀ ਗੱਲ ਸਾਹਮਣੇ ਆਈ ਹੈ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰਾਜਬੀਰ ਸਿੰਘ ਉਰਫ਼ ਅਮਿਤ ਪੁੱਤਰ ਭੁਪਿੰਦਰ ਸਿੰਘ, ਅਮਰ ਸਿੰਘ ਉਰਫ਼ ਅਮਰ ਪੁੱਤਰ ਅਮਰੀਕ ਸਿੰਘ, ਵਾਸੀ ਛੇਹਰਟਾ ਵਜੋਂ ਹੋਈ ਹੈ। ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਗ੍ਰਿਫਤਾਰ ਵਿਅਕਤੀਆ ਵੱਲੋ ਇਹ ਹਥਿਆਰ ਸਰਹੱਦੀ ਖੇਤਰ ਤੋ ਲਿਆ ਕੇ ਅੱਗੇ ਫਰੀਦਕੋਟ ਅੰਦਰ ਅਤੇ ਇਸ ਦੇ ਨਾਲ ਲੱਗਦੇ ਹੋਰ ਏਰੀਆ ਵਿੱਚ ਸਪਲਾਈ ਕੀਤੀ ਜਾਣੀ ਸੀ।
ਇਹ ਵੀ ਪੜ੍ਹੋ : ਅੰਮ੍ਰਿਤਸਰ ‘ਚ ਨਾਬਾਲਿਗ ਕੁੜੀ ਨਾਲ ਜ਼ਬਰ-ਜਨਾਹ ਦੀ ਕੋਸ਼ਿਸ਼, ਨਿੱਜੀ ਹੋਟਲ ਦੇ ਮਾਲਿਕ ‘ਤੇ ਲੱਗੇ ਇਲਜ਼ਾਮ
SSP ਫਰੀਦਕੋਟ ਗੁਰਬੰਸ ਸਿੰਘ ਬੈਂਸ ਨੇ ਦੱਸਿਆ ਕਿ ਫ਼ਰੀਦਕੋਟ ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਤਫ਼ਤੀਸ਼ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਹਥਿਆਰਾਂ ਦੀ ਸਪਲਾਈ ਦੇ ਸਰੋਤਾਂ, ਗ੍ਰਿਫ਼ਤਾਰ ਮੁਲਜ਼ਮਾਂ ਦੇ ਹੋਰ ਸਾਥੀਆਂ ਅਤੇ ਸੰਭਾਵਿਤ ਅੰਤਰਰਾਸ਼ਟਰੀ ਲਿੰਕਾਂ ਦੀ ਪੜਤਾਲ ਕੀਤੀ ਜਾ ਰਹੀ ਹੈ, ਤਾਂ ਜੋ ਗੈਰ-ਕਾਨੂੰਨੀ ਅਸਲਾ ਸਪਲਾਈ ਚੇਨ ਨਾਲ ਜੁੜੇ ਪੂਰੇ ਨੈੱਟਵਰਕ ਨੂੰ ਬੇਨਕਾਬ ਕੀਤਾ ਜਾ ਸਕੇ। ਉਨ੍ਹਾ ਕਿਹਾ ਕਿ ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ, ਅਪਰਾਧਿਕ ਗਿਰੋਹਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਫੜੇ ਗਏ ਦੋਸ਼ੀਆਂ ਦਾ ਪਹਿਲਾਂ ਵੀ ਅਪਰਾਧਕ ਰਿਕਾਰਡ ਪਾਇਆ ਗਿਆ ਹੈ।
ਇਸ ਸਬੰਧੀ ਥਾਣਾ ਸਿਟੀ ਫ਼ਰੀਦਕੋਟ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25(6),25(7)/54/59, ਤਹਿਤ ਮੁਕੱਦਮਾ ਨੰਬਰ 477 ਮਿਤੀ 16.09.2026 ਦਰਜ ਰਜਿਸਟਰ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








