ਦਿੱਲੀ ਹਾਈ ਕੋਰਟ ਵੱਲੋਂ ਸ਼ੁੱਕਰਵਾਰ ਨੂੰ ਬ੍ਰਿਟਿਸ਼ ਨਾਗਰਿਕ ਜਗਤਾਰ ਸਿੰਘ ਜੌਹਲ ਉਰਫ਼ ‘ਜੱਗੀ’ ਨੂੰ ਵੱਡੀ ਰਾਹਤ ਮਿਲੀ ਹੈ। ਕੋਰਟ ਨੇ ਜੱਗੀ ਜੋਹਲ ਨੂੰ ਜ਼ਮਾਨਤ ਦੇ ਦਿੱਤੀ ਹੈ। ਜਸਟਿਸ ਨਵੀਨ ਚਾਵਲਾ ਅਤੇ ਰਵਿੰਦਰ ਦੁਡੇਜਾ ਦੇ ਡਿਵੀਜ਼ਨ ਬੈਂਚ ਨੇ ਇਹ ਹੁਕਮ ਜਾਰੀ ਕੀਤਾ। ਜ਼ਮਾਨਤ ਦੇ ਆਦੇਸ਼ ਦੀਆਂ ਸ਼ਰਤਾਂ ਅਤੇ ਹੋਰ ਵਿਸਥਾਰ ਬਾਰੇ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।
ਸਾਲ 2017 ਵਿੱਚ ਜਗਤਾਰ ਸਿੰਘ ਜੌਹਲ ਨੂੰ ਪੰਜਾਬ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਰਿਪੋਰਟਾਂ ਅਨੁਸਾਰ ਜੌਹਲ ਉੱਤੇ ਅੰਤਰ-ਰਾਸ਼ਟਰੀ ਸਾਜ਼ਿਸ਼ ਨਾਲ ਜੁੜੀਆਂ ਟਾਰਗੇਟਿਡ ਕਿਲਿੰਗਜ਼ ਦੇ ਦੋਸ਼ ਹਨ। ਇਹ ਮਾਮਲੇ ਗ਼ੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਯਾਨੀ UAPA ਤਹਿਤ ਦਰਜ ਸਨ। ਦਿੱਲੀ ਹਾਈ ਕੋਰਟ ਦੇ ਇਸ ਫੈਸਲੇ ਤੋਂ ਬਾਅਦ ਜਗਤਾਰ ਸਿੰਘ ਜੌਹਲ ਨੂੰ ਸੱਤ ਮਾਮਲਿਆਂ ਵਿਚ ਜ਼ਮਾਨਤ ਮਿਲ ਗਈ ਹੈ।
ਇਹ ਵੀ ਪੜ੍ਹੋ : CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








