ਭਾਜਪਾ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨਸ਼ਾ ਮੁਕਤ ਪੰਜਾਬ ਮੁਹਿੰਮ ਸ਼ੁਰੂ ਕੀਤੀ ਹੈ। ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਨੇ ਪਠਾਨਕੋਟ ਵਿੱਚ ਨਸ਼ਾ ਮੁਕਤ ਹੈਲਪਲਾਈਨ ਨੰਬਰ 97149-02027 ਲਾਂਚ ਕੀਤਾ। ਨਸ਼ਾ ਮੁਕਤ ਪੰਜਾਬ ਲਈ ਇੱਕ ਪੋਸਟਰ ਵੀ ਜਾਰੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ‘ਚ ਨਸ਼ਾ ਮੁਕਤ ਮੁਹਿੰਮ ਨੂੰ ਸੂਬੇ ਦੇ ਕੋਨੇ-ਕੋਨੇ ‘ਚ ਲੈ ਕੇ ਜਾਣਾ ਹੈ ਤੇ ਇਸਨੂੰ ਤਾਕਤ ਦੇਣੀ ਹੈ।
ਨਿਤਿਨ ਨਵੀਨ ਨੇ ਕਿਹਾ ਕਿ ਪੰਜਾਬ ਹਰ ਖੇਤਰ ਵਿੱਚ ਮੋਹਰੀ ਰਿਹਾ ਹੈ। ਪੰਜਾਬ ਦੇ ਲੋਕਾਂ ਨੇ ਦੇਸ਼ ਲਈ ਕੁਰਬਾਨੀਆਂ ਦਿੱਤੀਆਂ ਹਨ, ਉਹ ਗੁਰੂ ਗੋਬਿੰਦ ਸਿੰਘ ਦੀ ਧਰਤੀ ਪਟਨਾ ਤੋਂ ਨਸ਼ਾ ਵਿਰੋਧੀ ਮੁਹਿੰਮ ਨੂੰ ਅੱਗੇ ਵਧਾਉਣ ਅਤੇ ਪੰਜਾਬ ਵਿੱਚ ਇਸਨੂੰ ਮਜ਼ਬੂਤ ਕਰਨ ਦਾ ਸੰਦੇਸ਼ ਲੈ ਕੇ ਆਇਆ ਹਾਂ। ਪੰਜਾਬ ਤੋਂ ਨਸ਼ਿਆਂ ਖਿਲਾਫ ਲੜਾਈ ਸ਼ੁਰੂ ਹੋ ਰਹੀ ਹੈ। ਅਸੀਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਸੰਕਲਪ ਲਿਆ ਹੈ।
ਭਾਜਪਾ ਪ੍ਰਧਾਨ ਨੇ ਅੱਗੇ ਕਿਹਾ ਕਿ ਅਸੀਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਹੈ। ਪੰਜਾਬ ਦੀ ਪਹਿਚਾਣ ਨਸ਼ਾ ਨਹੀਂ, ਉਸਦੀ ਪਰੰਪਰਾ ਹੈ। ਨਸ਼ੇ ਨੇ ਕਈ ਘਰਾਂ ਨੂੰ ਉਜਾੜ ਕੇ ਰੱਖ ਦਿੱਤਾ ਹੈ। ਅੱਜ ਪੰਜਾਬ ਦੇ ਸਾਹਮਣੇ ਨਸ਼ਾ ਸਭ ਤੋਂ ਵੱਡਾ ਦੁਸ਼ਮਣ ਹੈ। ਮੈਂ ਅੱਜ ਪੰਜਾਬ ਦੀ ਨਵੀਂ ਲੜਾਈ ਨੂੰ ਸੰਕਲਪ ਦੇ ਨਾਲ ਸ਼ੁਰੂ ਕਰਨ ਆਇਆ ਹਾਂ। ਪੰਜਾਬ ਦੇ ਨੌਜਵਾਨ ਅਤੇ ਨੌਜਵਾਨਾਂ ਦੇ ਭਵਿੱਖ ਖਤਰੇ ਵਿੱਚ ਹਨ। ਸਮਾਜ ਨੂੰ ਅੱਗੇ ਹੋ ਕੇ ਨਸ਼ਿਆਂ ਖਿਲਾਫ਼ ਲੜਾਈ ਲੜਨੀ ਪਵੇਗੀ।
ਇਹ ਵੀ ਪੜ੍ਹੋ : ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ ਮਿਲੇਗਾ 50% DA, CM ਮਾਨ ਨਾਲ ਮੀਟਿੰਗ ‘ਚ 8% ਦੇ ਵਾਧੇ ‘ਤੇ ਬਣੀ ਸਹਿਮਤੀ
ਇਹ ਧਿਆਨ ਦੇਣ ਯੋਗ ਹੈ ਕਿ ਇਹ ਭਾਜਪਾ ਯਾਤਰਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਨੂੰ ਕਵਰ ਕਰੇਗੀ, ਜੋ 13 ਦਿਨਾਂ ਵਿੱਚ 4,000 ਕਿਲੋਮੀਟਰ ਦੀ ਦੂਰੀ ਤੈਅ ਕਰੇਗੀ। ਇਹ ਰੈਲੀ 30 ਸਤੰਬਰ ਨੂੰ ਜਲੰਧਰ ਵਿੱਚ ਸਮਾਪਤ ਹੋਵੇਗੀ, ਜਿੱਥੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਰੈਲੀ ਨੂੰ ਸੰਬੋਧਨ ਕਰਨਗੇ। ਪਠਾਨਕੋਟ ਤੋਂ ਬਾਅਦ, 19 ਸਤੰਬਰ ਨੂੰ ਫਤਿਹਗੜ੍ਹ ਸਾਹਿਬ, 20 ਸਤੰਬਰ ਨੂੰ ਫਾਜ਼ਿਲਕਾ ਅਤੇ 21 ਸਤੰਬਰ ਨੂੰ ਤਲਵੰਡੀ ਸਾਬੋ ਵਿੱਚ ਵੀ ਇਸੇ ਤਰ੍ਹਾਂ ਦੀਆਂ ਯਾਤਰਾਵਾਂ ਸ਼ੁਰੂ ਹੋਣਗੀਆਂ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








