ਯੂਕੇ ਦੇ ਸ਼੍ਰੋਪਸ਼ਾਇਰ ਦੇ ਟੈਲਫੋਰਡ ਸ਼ਹਿਰ ਵਿੱਚ ਇੱਕ ਸਿੱਖ ਬੱਸ ਡਰਾਈਵਰ ‘ਤੇ ਹਮਲਾ ਕੀਤਾ ਗਿਆ, ਉਸ ਦੀ ਦਾੜ੍ਹੀ ਨੂੰ ਹੱਥ ਪਾਇਆ ਗਿਆ ਅਤੇ ਬੱਸ ਨੂੰ ਕਬਜ਼ੇ ਵਿਚ ਲੈ ਕੇ ਕੱ ਵਾਹਨਾਂ ਨੂੰ ਟੱਕਰ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਸ਼ੁੱਕਰਵਾਰ ਸ਼ਾਮ ਨੂੰ ਮੈਡਲੀ ਇਲਾਕੇ ਵਿੱਚ ਕੋਰਟ ਸਟਰੀਟ ‘ਤੇ ਵਾਪਰੀ। ਪੁਲਿਸ ਮੁਤਾਬਕ ਹਮਲਾਵਰ ਨੇ ਬੱਸ ਡਰਾਈਵਰ ਨੂੰ ਕੁੱਟਿਆ, ਉਸ ਨੂੰ ਬੱਸ ਵਿੱਚੋਂ ਧੱਕਾ ਦਿੱਤਾ ਅਤੇ ਫਿਰ ਬੱਸ ਲੈ ਕੇ ਭੱਜ ਗਿਆ। ਇਸ ਘਟਨਾ ਨਾਲ ਬ੍ਰਿਟੇਨ ਦੇ ਸਿੱਖ ਭਾਈਚਾਰੇ ਵਿੱਚ ਰੋਸ ਫੈਲ ਗਿਆ ਹੈ। ਭਾਈਚਾਰੇ ਦੇ ਮੈਂਬਰਾਂ ਅਤੇ ਪ੍ਰਮੁੱਖ ਆਗੂਆਂ ਨੇ ਸਿੱਖ ਡਰਾਈਵਰ ‘ਤੇ ਹੋਏ ਹਮਲੇ ਦੀ ਨਿੰਦਾ ਕੀਤੀ ਹੈ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।
ਗਲਤ ਦਿਸ਼ਾ ਵਿੱਚ ਬੱਸ ਚਲਾਉਂਦੇ ਹੋਏ ਉਸ ਨੇ ਕਈ ਵਾਹਨਾਂ ਨੂੰ ਟੱਕਰ ਮਾਰ ਦਿੱਤੀ। ਘਟਨਾ ਦੌਰਾਨ ਉਸ ਨੇ ਬੱਸ ਨੂੰ ਗਲਤ ਦਿਸ਼ਾ ਵਿੱਚ ਚਲਾਇਆ, ਜਿਸ ਨਾਲ ਕਈ ਵਾਹਨ ਨੁਕਸਾਨੇ ਗਏ। ਚਸ਼ਮਦੀਦਾਂ ਮੁਤਾਬਕ, ਦੋਸ਼ੀ ਨੇ ਸਿੱਖ ਡਰਾਈਵਰ ‘ਤੇ ਹਮਲਾ ਕੀਤਾ ਅਤੇ ਉਸਦੀ ਦਾੜ੍ਹੀ ਖਿੱਚੀ। ਘਟਨਾ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਕਥਿਤ ਤੌਰ ‘ਤੇ ਹਮਲਾ ਅਤੇ ਬੱਸ ਕਬਜ਼ੇ ਵਿਚ ਲੈਂਦਾ ਦਿਖਾਈ ਦੇ ਰਹੀ ਹੈ। ਡਰਾਈਵਰ ਨੂੰ ਬਾਹਰ ਕੱਢਣ ਤੋਂ ਬਾਅਦ ਦੋਸ਼ੀ ਨੇ ਪਾਰਕਵੇਅ ਤੋਂ ਹਾਈ ਸਟਰੀਟ ਵੱਲ ਬੱਸ ਦੌੜਾਈ।
ਇਸ ਦੌਰਾਨ ਉਸਨੇ ਟ੍ਰੈਫਿਕ ਨਿਯਮਾਂ ਦੀ ਅਣਦੇਖੀ ਕੀਤੀ, ਗਲਤ ਦਿਸ਼ਾ ਵਿੱਚ ਗੱਡੀ ਚਲਾਈ ਰਸਤੇ ਵਿੱਚ ਕਈ ਵਾਹਨਾਂ ਨੂੰ ਟੱਕਰ ਮਾਰ ਦਿੱਤੀ।
ਘਟਨਾ ਦੀ ਜਾਣਕਾਰੀ ਮਿਲਣ ‘ਤੇ ਵੈਸਟ ਮਰਸੀਆ ਪੁਲਿਸ ਮੌਕੇ ‘ਤੇ ਪਹੁੰਚੀ, ਬੱਸ ਨੂੰ ਰੋਕਿਆ ਅਤੇ ਦੋਸ਼ੀ ਨੂੰ ਫੜ ਲਿਆ। ਪੁਲਿਸ ਮੁਤਾਬਕ ਇੱਕ 20 ਸਾਲਾ ਨੌਜਵਾਨ ਨੂੰ ਲੁੱਟ-ਖੋਹ ਅਤੇ ਖ਼ਤਰਨਾਕ ਡਰਾਈਵਿੰਗ ਦੇ ਸ਼ੱਕ ਵਿੱਚ ਹਿਰਾਸਤ ਵਿੱਚ ਲਿਆ ਗਿਆ ਹੈ। ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ‘ਚ ਮੁੜ ਹੋਵੇਗਾ ਬੱਸਾਂ ਦਾ ਚੱਕਾ ਜਾਮ, 22 ਸਤੰਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ
ਪੁਲਿਸ ਨੇ ਦੱਸਿਆ ਕਿ ਬੱਸ ਡਰਾਈਵਰ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਅਤੇ ਉਸ ਦਾ ਇਲਾਜ ਕੀਤਾ ਗਿਆ ਹੈ। ਇਸ ਘਟਨਾ ਵਿੱਚ ਕੋਈ ਹੋਰ ਸੱਟਾਂ ਨਹੀਂ ਲੱਗੀਆਂ। ਇਸ ਘਟਨਾ ਨੇ ਬ੍ਰਿਟੇਨ ਵਿੱਚ ਸਿੱਖ ਭਾਈਚਾਰੇ ਵਿੱਚ ਰੋਸ ਪੈਦਾ ਕਰ ਦਿੱਤਾ ਹੈ। ਭਾਈਚਾਰੇ ਦੇ ਮੈਂਬਰਾਂ ਅਤੇ ਪ੍ਰਮੁੱਖ ਆਗੂਆਂ ਨੇ ਸਿੱਖ ਡਰਾਈਵਰ ‘ਤੇ ਹਮਲੇ ਦੀ ਨਿੰਦਾ ਕੀਤੀ ਹੈ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।
ਹਾਲਾਂਕਿ, ਇਹ ਅਜੇ ਸਪੱਸ਼ਟ ਨਹੀਂ ਹੈ ਕਿ ਕੀ ਹਮਲਾ ਨਸਲੀ ਨਫ਼ਰਤ ਤੋਂ ਪ੍ਰੇਰਿਤ ਸੀ। ਇਸ ਗੱਲ ਦੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ ਕਿ ਡਰਾਈਵਰ ‘ਤੇ ਕੋਈ ਨਸਲੀ ਟਿੱਪਣੀ ਕੀਤੀ ਗਈ ਸੀ।
ਵੈਸਟ ਮਰਸੀਆ ਪੁਲਿਸ ਦੇ ਡਿਟੈਕਟਿਵ ਇੰਸਪੈਕਟਰ ਟੈਗ ਲਾਨੀ ਨੇ ਕਿਹਾ ਕਿ ਉਹ ਸਮਝਦੇ ਹਨ ਕਿ ਘਟਨਾ ਸਮੇਂ ਇਲਾਕੇ ਦੇ ਲੋਕਾਂ ਲਈ ਸਥਿਤੀ ਦੁਖਦਾਈ ਹੋ ਸਕਦੀ ਹੈ। ਉਨ੍ਹਾਂ ਸਿੱਖ ਭਾਈਚਾਰੇ ਨੂੰ ਭਰੋਸਾ ਦਿੱਤਾ ਕਿ ਪੁਲਿਸ ਨੇ ਤੇਜ਼ੀ ਨਾਲ ਕਾਰਵਾਈ ਕੀਤੀ ਅਤੇ ਦੋਸ਼ੀਆਂ ਨੂੰ ਫੜ ਲਿਆ। ਮਾਮਲੇ ਦੀ ਜਾਂਚ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








