ਸਰਹੱਦ ਪਾਰ ਤੋਂ ਹੋਣ ਵਾਲੀ ਨਸ਼ਾ ਤਸਕਰੀ ਤੇ ਸੰਗਠਿਤ ਅਪਰਾਧ ਖਿਲਾਫ ਪੰਜਾਬ ਪੁਲਿਸ ਵੱਲੋਂ ਵੱਡੀ ਸਫਲਤਾ ਮਿਲੀ ਹੈ। ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਟੀਮ ਨੇ ਕਿ ਕੌਮਾਂਤਰੀ ਕ੍ਰਾਤ ਬਾਰਡਰ ਨਾਰਕੋਟਿਕਸ ਸਮਗਲਿੰਗ ਗਿਰੋਹ ਦਾ ਪਰਦਫਾਸ਼ ਕਰਦੇ ਹੋਏ 3 ਮੁੱਖ ਤਸਕਰਾਂ ਨੂੰ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਤੋਂ 17 ਕਿਲੋਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਹੈ ਜਿਸ ਦੀ ਕੌਮਾਂਤਰੀ ਬਾਜ਼ਾਰ ਵਿਚ ਕੀਮਤ 85 ਕਰੋੜ ਰੁਪਏ ਤੋਂ ਵੱਧ ਦੱਸੀ ਜਾ ਰਹੀ ਹੈ।
ਮਾਮਲੇ ਨੂੰ ਲੈ ਕੇ SSOC ਅੰਮ੍ਰਿਤਸਰ ਵਿਚ NDPS ਐਕਟ ਤਹਿਤ FIR ਦਰਜ ਕਰ ਲਈ ਗਈ ਹੈ। ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਹਿਰਾਸਤ ਵਿਚ ਲੈ ਲਿਆ ਹੈ ਤੇ ਉਨ੍ਹਾਂ ਨੂੰ ਅਦਾਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ‘ਤੇ ਲਿਆ ਜਾਵੇਗਾ ਤਾਂ ਕਿ ਅੰਤਰਰਾਸ਼ਟਰੀ ਰੈਕੇਟ ਦਾ ਪਰਦਾਫਾਸ਼ ਕੀਤਾ ਜਾ ਸਕੇ।
ਸ਼ੁਰੂਆਤੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਗ੍ਰਿਫਤਾਰ ਕੀਤੇ ਗਏ ਤਿੰਨੋਂ ਤਸਕਰ ਸਿੱਧ ਤੌਰ ‘ਤੇ ਸਰਹੱਦ ਪਾਰ ਵਿਚ ਬੈਠੇ ਨਸ਼ਾ ਤਸਕਰਾਂ ਦੇ ਸੰਪਰਕ ਵਿਚ ਸਨ। ਇਹ ਪਾਕਿਸਤਾਨ ਤੋਂ ਡ੍ਰੋਨ ਜਾਂ ਹੋਰ ਗਲਤ ਰਸਤਿਆਂ ਜ਼ਰੀਏ ਭਾਰਤੀ ਸਰਹੱਦ ਵਿਚ ਭੇਜੀ ਜਾਣ ਵਾਲੀ ਹੈਰੋਇਨ ਦੀ ਖੇਪ ਹਾਸਲ ਕਰਦੇ ਸਨ ਤੇ ਉਸ ਨੂੰਪੰਜਾਬ ਸਣੇ ਦੇਸ਼ ਦੇ ਹੋਰਨਾਂ ਸੂਬਿਆਂ ਵਿਚ ਸਪਲਾਈ ਕਰਨ ਦਾ ਨੈਟਵਰਕ ਚਲਾ ਰਹੇ ਸਨ।
ਇਹ ਵੀ ਪੜ੍ਹੋ : ਬਟਾਲਾ : ਗੁਰਦਾਸਪੁਰ ਰੋਡ ’ਤੇ ਨੌਜਵਾਨ ਨੂੰ ਭੇਦਭਰੇ ਹਾਲਾਤ ’ਚ ਲੱਗੀ ਗੋ/ਲੀ, ਮਾਮਲੇ ਦੀ ਜਾਂਚ ‘ਚ ਜੁਟੀ ਪੁਲਿਸ
ਜਾਂਚ ਏਜੰਸੀਆਂ ਮੁਲਜ਼ਮਾਂ ਦੇ ਅਗਲੇ ਤੇ ਪਿਛਲੇ ਰਿਕਾਰਡ ਖੰਗਾਲਣ ਵਿਚ ਲੱਗ ਗਈ ਹੈ। ਪੁਲਿਸ ਜਾਂਚ ਕਰ ਰਹੀ ਹੈ ਕਿ ਸਰਹੱਦ ਪਾਰ ਤੋਂ ਇਹ 85 ਕਰੋੜ ਰੁਪਏ ਕੀਮਤ ਦੀ ਹੈਰੋਇਨ ਕਿਥੇ ਲੈਂਡ ਕਰਾਈ ਗਈ ਸੀਤੇ ਇਸ ਨੂੰ ਅੱਗੇ ਕਿਹੜੇ ਕਿਹੜੇ ਤਸਕਰਾਂ ਤੱਕ ਪਹੁੰਚਾਇਆ ਜਾਣਾ ਸੀ।
ਗ੍ਰਿਫਤਾਰ ਮੁਲਜ਼ਮਾਂ ਤੋਂ ਸਖਤੀ ਨਾਲ ਪੁੱਛਗਿਛ ਕੀਤੀ ਜਾ ਰਹੀ ਹੈ ਜਿਸ ਦੇ ਆਧਾਰ ‘ਤੇ ਆਉਣ ਵਾਲੇ ਦਿਨਾਂ ਵਿਚ ਇਸ ਨੈਟਵਰਕ ਨਾਲ ਜੁੜੇ ਹੋਰ ਵੱਡੇ ਚਿਹਰਿਆਂ ਦੀ ਗ੍ਰਿਫਤਾਰੀ ਦੀ ਸੰਭਾਵਨਾ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








