ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਸੁਖਰਾਜ ਸਿੰਘ ਉਰਫ ਕਾਕਾ 27 ਸਾਲਾ ਪੁੱਤਰ ਬਲਕਾਰ ਸਿੰਘ ਦਾ ਅਨਪਸਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦੇਣ ਦਾ ਮਾਮਲਾ ਪ੍ਰਾਪਤ ਹੋਇਆ ਹੈ। ਉਧਰ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਤੇ ਐਸਐਚਓ ਅਸ਼ੋਕ ਕੁਮਾਰ ਸ਼ਰਮਾ ਵੱਲੋਂ ਪੁਲਿਸ ਪਾਰਟੀ ਸਮੇਤ ਪਹੁੰਚ ਕੇ ਜਾਂਚ ਆਰੰਭ ਦਿੱਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਪੱਡਾ ਦੇ ਮੌਜੂਦਾ ਸਰਪੰਚ ਨਵਦੀਪ ਸਿੰਘ ਨੇ ਦੱਸਿਆ ਕਿ ਮੇਰਾ ਭਰਾ ਸੁਖਰਾਜ ਸਿੰਘ ਕਾਕਾ ਗੁਰਦੁਆਰਾ ਟਾਹਲੀ ਸਾਹਿਬ ਵਿਖੇ ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਰੱਖੇ ਗਏ ਸਮਾਗਮ ਵਿੱਚ ਨਤਮਸਤਕ ਹੋ ਕੇ ਵਾਪਸ ਪਿੰਡ ਨੂੰ ਆ ਰਿਹਾ ਸੀ ਤੇ ਜਦੋਂ ਇਹ ਪਿੰਡ ਦੀ ਫਿਰਨੀ ਤੇ ਪਹੁੰਚਿਆ ਤਾਂ ਇੱਕ ਸਵਿਫਟ ਗੱਡੀ ਤੇ ਸਵਾਰ ਕੁਝ ਨੌਜਵਾਨਾਂ ਵੱਲੋਂ ਉਸ ਦੇ ਉੱਪਰ ਤਾਬੜ ਤੋੜ ਗੋਲੀਆਂ ਚਲਾ ਦਿੱਤੀਆਂ ਜਿਸ ਦੀ ਮੌਕੇ ਤੇ ਹੀ ਮੌਤ ਹੋਈ ਹੈ।
ਸੁਖਰਾਜ ਸਿੰਘ ਕਾਕਾ ਦੀ ਮੋਤ ਦੀ ਖਬਰ ਸੁਣਨ ਨਾਲ ਪਿੰਡ ਵਿੱਚ ਸੋਗ ਦੀ ਲਹਿਰ ਚੱਲ ਰਹੀ ਹੈ ਤੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੋਇਆ ਹੈ। ਸਰਪੰਚ ਨਵਦੀਪ ਸਿੰਘ ਨੇ ਦੱਸਿਆ ਕਿ ਅੱਜ ਤੋਂ ਕੁਝ ਮਹੀਨੇ ਪਹਿਲਾਂ ਵੀ ਉਹਨਾਂ ਦੇ ਛੋਟੇ ਭਰਾ ਸੁਖਰਾਜ ਸਿੰਘ ਉਸ ਕਾਕਾ ਦੇ ਉੱਪਰ ਪਿੰਡ ਸ਼ਾਹਪੁਰ ਜਾਜਨ ਵਿੱਚ ਜਾਨ ਲੇਵਾ ਹਮਲਾ ਹੋਇਆ ਸੀ ਜਿਸ ਵਿੱਚ ਜ਼ਖਮੀ ਹੋ ਗਿਆ ਸੀ ਪਰ ਪੁਲਿਸ ਨੇ ਉਕਤ ਹਮਲਾਵਰਾਂ ਉੱਪਰ ਕੋਈ ਵੀ ਠੋਸ ਕਾਰਵਾਈ ਕਾਰਵਾਈ ਨਹੀਂ ਕੀਤੀ ਗਈ ਸੀ ਇਸ ਮੌਕੇ ਉਨਾ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਇਨਸਾਫ ਦੀ ਮੰਗ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬੀ ਗਾਇਕ R Nait ਨੂੰ ਹਰਿਆਣਾ ਪੁਲਿਸ ਦਾ ਨੋਟਿਸ, ਸ਼ੂਟਿੰਗ ਦੌਰਾਨ ਬਿਨਾਂ ਮਨਜ਼ੂਰੀ ਹਥਿ/ਆ/ਰਾਂ ਦਾ ਕੀਤਾ ਸੀ ਪ੍ਰਦਰਸ਼ਨ
ਇਸ ਸਬੰਧੀ ਜਦੋਂ ਪੱਤਰਕਾਰਾਂ ਵੱਲੋਂ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੇ ਐਸਐਚਓ ਅਸ਼ੋਕ ਕੁਮਾਰ ਸ਼ਰਮਾ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਦੱਸਿਆ ਕਿ ਸੁਖਰਾਜ ਸਿੰਘ ਉਰਫ ਕਾਕਾ ਦੇ ਭਰਾ ਸਰਪੰਚ ਨਵਦੀਪ ਸਿੰਘ ਤੇ ਬਿਆਨਾ ਦੇ ਆਧਾਰ ‘ਤੇ ਮਾਮਲਾ ਦਰਜ ਕਰਕੇ ਲਾਸ ਨੂੰ ਕਬਜ਼ੇ ਵਿੱਚ ਲੈ ਕੇ ਸਿਵਿਲ ਹਸਪਤਾਲ ਬਟਾਲਾ ਭੇਜ ਦਿੱਤਾ ਗਿਆ ਹੈ ਤੇ ਮੌਕੇ ਤੋਂ ਦੋ ਗੋਲੀਆਂ ਦੇ ਖੋਲ ਬਰਾਮਦ ਹੋਏ ਹਨ। ਉਨ੍ਹਾਂ ਦੱਸਿਆ ਕਿ ਸੁਖਰਾਜ ਸਿੰਘ ਉਪਰ ਕਾਕਾ ਦੇ ਉੱਪਰ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ ਪਰ ਮੁਢਲੀ ਪੁੱਛਗਿੱਛ ਦੌਰਾਨ ਇਹ ਮਾਮਲਾ ਕੋਈ ਆਪਸੀ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ ਤੇ ਇਸ ਸਬੰਧੀ ਸੀਨੀਅਰ ਅਫਸਰਾਂ ਦੇ ਧਿਆਨ ਵਿੱਚ ਲਿਆ ਦਿੱਤਾ ਹੈ ਤੇ ਜੋ ਵੀ ਪਰਿਵਾਰਿਕ ਮੈਂਬਰ ਬਿਆਨ ਦੇਣਗੇ ਉਸ ਅਨੁਸਾਰ ਬਣਦੀ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ







