ਸੰਗਰੂਰ ਤੋਂ ਮਾਮਲਾ ਸਾਹਮਣੇ ਆਇਆ ਹੈ ਜਿੇ ਡੀਸੀ ਦਫਤਰ ਦੇ ਬਾਹਰ ਬੰਦੇ ਨੇ ਖੁਸ਼ਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਹੈ। ਵਿਅਕਤੀ ਨੇ ਫਰਨੈਲ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦੀ ਕੋਸ਼ਿਸ਼ ਕੀਤੀ। ਵਿਅਕਤੀ ਦੀ ਪਛਾਣ ਜਗਸੀਰ ਸਿੰਘ ਵਜੋਂ ਹੋਈ ਹੈ ਜੋ ਕਿ ਉਹ ਆਪਣੇ ਦੋਸਤ ਨਾਲ ਡੀਸੀ ਦਫਤਰ ਦੇ ਬਾਹਰ ਪਹੁੰਚਿਆ ਸੀ ਪਰ ਐਤਵਾਰ ਹੋਣ ਕਰਕੇ ਡੀਸੀ ਦਫਤਰ ਬੰਦ ਸੀ। ਫਰਨੈਲ ਪੀਂਦੇ ਸਾਰ ਹੀ ਵਿਅਕਤੀ ਨੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ।
ਮੌਕੇ ‘ਤੇ ਮੌਜੂਦ ਦੋਸਤ ਤੇ ਲੋਕਾਂ ਨੇ ਉਸ ਨੂੰ ਹਸਪਤਾਲ ਪਹੁੰਚਿਆ। ਡਾਕਟਰਾਂ ਨੇ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਚ ਰੈਫਰ ਕਰ ਦਿੱਤਾ। ਦੋਸਤ ਵੱਲੋਂ ਦੱਸਿਆ ਗਿਆ ਕਿ ਵਿਅਕਤੀ ਡੀਸੀ ਦਫਤਰ ਦੇ ਬਾਹਰ ਖੁਦਕੁਸ਼ੀ ਕਰਨ ਆਇਆ ਸੀ। ਉਸ ਦੀ ਸ਼ਿਕਾਇਤ ਹੈ ਕਿ ਉਸ ਦੀ ਗਲੀ ਵਿਚ ਨਸ਼ੇ ਦਾ ਕਾਰੋਬਾਰ ਚੱਲਦਾ ਹੈ ਪਰ ਪੁਲਿਸ ਅਤੇ ਪਿੰਡ ਦੇ ਮੋਹਤਬਰਾਂ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਤਸਕਰਾਂ ਨੇ ਉਸ ਦੇ ਘਰ ਵਿਚ ਦਾਖਲ ਹੋ ਕੇ ਉਸ ਦੇ ਪਰਿਵਾਰ ਵਾਲਿਆਂ ਨਾਲ ਕੁੱਟਮਾਰ ਕੀਤੀ ਜਿਸ ਕਰਕੇ ਉਹ ਕਾਫੀ ਪ੍ਰੇਸ਼ਾਨ ਹੈ।

ਇਹ ਵੀ ਪੜ੍ਹੋ : Asian Games 2026 ‘ਚ ਭਾਰਤ ਨੂੰ ਮਿਲਿਆ ਤੀਜਾ ਮੈਡਲ, ਪੁਰਸ਼ ਟੀਮ ਨੇ 10 ਮੀਟਰ ਏਅਰ ਰਾਈਫਲ ‘ਚ ਜਿੱਤਿਆ ਸਿਲਵਰ
ਇਸ ਸ਼ਖਸ ਦੀ ਵੀਡੀਓ ਵੀ ਸਾਹਮਣੇ ਆਈ ਹੈ ਕਿ ਕਿਵੇਂ ਨੇ ਡੀਸੀ ਦਫਤਰ ਦੇ ਬਾਹਰ ਆ ਕੇ ਫਰਨੈਲ ਪੀ ਲਈ। ਇਸ ਵੱਲੋਂ ਇਕੋ ਗੱਲ ਆਖੀ ਜਾ ਰਹੀ ਹੈ ਕਿ ਉਸ ਦੀ ਗਲੀ ਵਿਚ ਨਸ਼ਾ ਵਿਕਦਾ ਹੈ। ਉਸ ਵੱਲੋਂ ਕਈ ਵਾਰ ਸ਼ਿਕਾਇਤ ਵੀ ਕੀਤੀ ਗਈ ਹੈ ਪਰ ਕੋਈ ਸੁਣਵਾਈ ਨਹੀਂ ਹੋਈ। ਜਗਸੀਰ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ ਪਰ ਹੁਣ ਹਸਪਤਾਲ ਵਿਚ ਉਸ ਦਾ ਇਲਾਜ ਚੱਲ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








