ਪੰਜਾਬ ਸਰਕਾਰ ਕਿਸ਼ਾਊ ਬਹੁ-ਮੰਤਵੀ ਪਰਿਯੋਜਨਾ ਨੂੰ ਲੈ ਕੇ ਕੇਂਦਰ ਦੇ ਫੈਸਲੇ ਖਿਲਾਫ ਸੁਪਰੀਮ ਕੋਰਟ ਜਾਣ ਦੀ ਤਿਆਰੀ ਵਿਚ ਹੈ। ਪੰਜਾਬ ਦਾ ਤਰਕ ਹੈ ਕਿ ਯਮੁਨਾ ਬੇਸਿਮ ਦੀ ਇਸ ਪਰਿਯੋਜਨਾ ਨੂੰ ਸੂਬੇ ਨੂੰ ਵਿਸ਼ਵਾਸ ਵਿਚ ਲਏ ਬਿਨਾਂ ਅੱਗੇ ਵਧਾਇਆ ਜਾ ਰਿਹਾ ਹੈ ਜਦੋਂ ਕਿ ਪੰਜਾਬ ਯਮੁਨਾ ਦੇ ਪਾਣੀ ਵਿਚ ਹਿੱਸੇ ਦਾ ਦਾਅਵਾ ਕਰਦਾ ਹੈ।
ਪੰਜਾਬ ਜਲ ਸੰਸਾਧਨ ਵਿਭਾਗ ਨੇ ਐਡਵੋਕੇਟ ਜਨਰਲ ਦਫਤਰ ਤੋਂ ਪ੍ਰਸਤਾਵਿਤ ਪਟੀਸ਼ਨ ਦੇ ਮਸੌਦੇ ਨੂੰ ਮਨਜ਼ੂਰੀ ਦੇਣ ਨੂੰ ਕਿਹਾ ਹੈ। ਮਸੌਦੇ ਦੀ ਜਾਂਚ ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ ਰਹਿ ਚੁੱਕੇ ਇਕ ਸੀਨੀਅਰ ਵਕੀਲ ਕਰ ਚੁੱਕੇ ਹਨ। ਇਹ ਕਦਮ ਹਿਮਾਚਲ ਪ੍ਰਦੇਸ਼, ਉਤਰਾਖੰਡ, ਹਰਿਆਣਾ, ਰਾਜਸਥਾਨ ਤੇ ਦਿੱਲੀ ਵੱਲੋਂ ਕਿਸ਼ਾਊ ਪਰਿਯੋਜਨਾ ਨੂੰ ਅੱਗੇ ਵਧਾਉਣ ਲਈ ਸਮਝੌਤਾ ਕਰਨ ਦੇ ਕੁਝ ਦਿਨ ਬਾਅਦ ਚੁੱਕਿਆ ਗਿਆਹੈ। 422 ਮੈਗਾਵਾਟ ਦੀ ਇਹ ਪਰਿਯੋਜਨਾ ਯਮੁਨਾ ਦੀ ਸਹਾਇਕ ਨਦੀ ਟੋਂਸ ‘ਤੇ ਪ੍ਰਸਤਾਵਿਤ ਹੈ। ਇਸ ਵਿਚ 1562 ਮਿਲੀਅਨ ਘਣ ਮੀਟਰ ਤੱਕ ਭੰਡਾਰ ਸਮਰੱਥਾ ਪ੍ਰਸਤਾਵਿਤ ਹੈ। ਪਰਿਯੋਜਨਾ ਦਾ ਉਦੇਸ਼ ਸਿੰਚਾਈ, ਪੀਣ ਵਾਲਾ ਪਾਣੀ ਤੇ ਉਦਯੋਗਿਕ ਪਾਣੀ ਉਪਲਬਧ ਕਰਾਉਣ ਦੇ ਨਾਲ ਬਿਜਲੀ ਉਤਪਾਦਨ ਕਰਨਾ ਹੈ।
ਪੰਜਾਬ ਸਰਕਾਰ ਦੀ ਦਲੀਲ ਹੈ ਕਿ ਇਸ ਪ੍ਰਾਜੈਕਟ ਨੂੰ ਯਮੁਨਾ ਦੇ ਪਾਣੀ ਦੀ ਵੰਡ ਦੇ ਮੌਜੂਦਾ ਪ੍ਰਬੰਧ (1994 ਦੇ ਸਮਝੌਤੇ) ਦੇ ਆਧਾਰ ’ਤੇ ਅੰਤਿਮ ਰੂਪ ਨਹੀਂ ਦਿੱਤਾ ਜਾ ਸਕਦਾ, ਕਿਉਂਕਿ ਪੰਜਾਬ ਉਸ ਸਮਝੌਤੇ ਦਾ ਹਿੱਸਾ ਹੀ ਨਹੀਂ ਸੀ। ਪਟੀਸ਼ਨ ਵਿੱਚ ਇਹ ਤਰਕ ਪੇਸ਼ ਕੀਤਾ ਜਾਵੇਗਾ ਕਿ 12 ਮਈ 1994 ਨੂੰ ਹਰਿਆਣਾ, ਉੱਤਰ ਪ੍ਰਦੇਸ਼, ਦਿੱਲੀ, ਰਾਜਸਥਾਨ ਤੇ ਹਿਮਾਚਲ ਪ੍ਰਦੇਸ਼ ਵਿਚਾਲੇ ਹੋਏ ਯਮੁਨਾ ਪਾਣੀ ਵੰਡ ਸਮਝੌਤੇ ਵਿੱਚ ਪੰਜਾਬ ਨੂੰ ਸ਼ਾਮਲ ਨਹੀਂ ਕੀਤਾ ਗਿਆ ਸੀ। 1954 ਵਿੱਚ ਪੰਜਾਬ ਯਮੁਨਾ ਦੇ ਪਾਣੀ ਦਾ ਦੋ ਤਿਹਾਈ ਹਿੱਸੇਦਾਰ ਸੀ ਅਤੇ 1994 ਦੇ ਪ੍ਰਬੰਧ ’ਚ ਪੰਜਾਬ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰ ਦਿੱਤਾ ਗਿਆ। ਇਸ ਸਮਝੌਤੇ ਨੂੰ ਮੁਕੰਮਲ ਜਾਂ ਅੰਤਿਮ ਨਹੀਂ ਮੰਨਿਆ ਜਾ ਸਕਦਾ।
ਇਹ ਵੀ ਪੜ੍ਹੋ : Asian Games 2026 ‘ਚ ਭਾਰਤ ਨੂੰ ਮਿਲਿਆ ਤੀਜਾ ਮੈਡਲ, ਪੁਰਸ਼ ਟੀਮ ਨੇ 10 ਮੀਟਰ ਏਅਰ ਰਾਈਫਲ ‘ਚ ਜਿੱਤਿਆ ਸਿਲਵਰ
ਜਲ ਸਰੋਤ ਵਿਭਾਗ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ 1972 ਦੀ ਸਿੰਜਾਈ ਕਮਿਸ਼ਨ ਦੀ ਰਿਪੋਰਟ ਅਨੁਸਾਰ ਪੰਜਾਬ ਯਮੁਨਾ ਬੇਸਿਨ ਦੇ ਅਧੀਨ ਆਉਂਦਾ ਹੈ। ਪੰਜਾਬ ਸਰਕਾਰ 1992 ਤੋਂ ਕੇਂਦਰ ਤੋਂ ਮੰਗ ਕਰ ਰਹੀ ਹੈ ਕਿ ਪੰਜਾਬ ਨੂੰ ਯਮੁਨਾ ਦੇ ਪਾਣੀ ਦੀ ਵੰਡ ਬਾਰੇ ਸਾਰੀਆਂ ਵਿਚਾਰ-ਚਰਚਾਵਾਂ ’ਚ ਸ਼ਾਮਲ ਕੀਤਾ ਜਾਵੇ।
ਪੰਜਾਬ ਦੀ ਦਲੀਲ ਅਨੁਸਾਰ 1966 ਵਿੱਚ ਰਾਜ ਦੇ ਪੁਨਰਗਠਨ ਤੋਂ ਪਹਿਲਾਂ ਰਾਵੀ ਅਤੇ ਬਿਆਸ ਵਾਂਗ ਯਮੁਨਾ ਦੇ ਪਾਣੀਆਂ ’ਚ ਪੁਰਾਣੇ ਪੰਜਾਬ ਦਾ ਹਿੱਸਾ ਸੀ। ਇੱਕ ਸੀਨੀਅਰ ਅਧਿਕਾਰੀ ਨੇ ਸਪੱਸ਼ਟ ਕੀਤਾ, ‘‘ਜੇ ਹਰਿਆਣਾ ਰਾਵੀ ਅਤੇ ਬਿਆਸ ਦਰਿਆਵਾਂ ਦੇ ਕੰਢੇ ’ਤੇ ਨਾ ਹੋਣ ਦੇ ਬਾਵਜੂਦ ਉੱਤਰਾਧਿਕਾਰੀ ਰਾਜ ਵਜੋਂ ਇਨ੍ਹਾਂ ਦਾ ਪਾਣੀ ਲੈ ਸਕਦਾ ਹੈ, ਤਾਂ ਪੰਜਾਬ ਨੂੰ ਵੀ ਯਮੁਨਾ ਦੇ ਪਾਣੀ ਦੇ ਮਾਮਲੇ ਵਿੱਚ ਉੱਤਰਾਧਿਕਾਰੀ ਰਾਜ ਮੰਨਿਆ ਜਾਣਾ ਚਾਹੀਦਾ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









