ਮਾਨਸਾ ਤੋਂ ਇਸ ਵੇਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮਾਨਸਾ ਦੇ ਕਈ ਸਕੂਲਾਂ ਨੂੰ ਧਮਕੀ ਭਰੀ ਚਿੱਠੀ ਮਿਲੀ ਹੈ, ਜਿਸ ਤੋਂ ਬਾਅਦ ਸਕੂਲਾਂ ਵਿੱਚ ਹੜਕੰਪ ਮੱਚ ਗਿਆ। ਚਿੱਠੀ ਵਿੱਚ ਹੀਰੋ ਕਾਲਾ, ਖੀਵਾ ਕਾਲਾ ਅਤੇ ਗਰਲਜ਼ ਸਕੂਲ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ।
ਹਾਲਾਂਕਿ, ਅਜੇ ਤੱਕ ਇਹ ਪੁਸ਼ਟੀ ਨਹੀਂ ਹੋ ਸਕੀ ਹੈ ਕਿ ਚਿੱਠੀ ਕਿਸਨੇ ਲਿਖਿਆ, ਇਹ ਕਿੱਥੋਂ ਭੇਜਿਆ ਗਿਆ ਅਤੇ ਅਸਲ ਵਿੱਚ ਇਸ ਦੇ ਪਿੱਛੇ ਕੌਣ ਹੈ। ਧਮਕੀ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਸਕੂਲ ਦੀ ਤਲਾਸ਼ੀ ਕੀਤੀ।
ਇਹ ਵੀ ਪੜ੍ਹੋ : ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ; ਮਿਕਸਡ ਮਾਰਸ਼ਲ ਆਰਟਸ ‘ਚ ਸੁਚਿਕਾ ਨੇ ਜਿੱਤਿਆ ਕਾਂਸੀ ਦਾ ਤਗਮਾ
ਮਾਨਸਾ ਦੇ ਐਸਐਸਪੀ ਵੈਭਵ ਚੌਧਰੀ ਨੇ ਚਿੱਠੀ ਦੀ ਪੁਸ਼ਟੀ ਕੀਤੀ ਅਤੇ ਕਿਹਾ ਕਿ ਕੋਈ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ ਹੈ। ਹਾਲਾਂਕਿ, ਪੁਲਿਸ ਟੀਮਾਂ ਮਾਨਸਾ ਦੇ ਕੋਰਟ ਕੰਪਲੈਕਸ ਅਤੇ ਸਕੂਲ ਦੀਆਂ ਇਮਾਰਤਾਂ ਦੀ ਬਾਰੀਕੀ ਨਾਲ ਜਾਂਚ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੁਲਿਸ ਜਲਦੀ ਹੀ ਇਸ ਬਾਰੇ ਸੱਚਾਈ ਦਾ ਪਰਦਾਫਾਸ਼ ਕਰੇਗੀ ਕਿ ਚਿੱਠੀ ਕਿਸਨੇ ਅਤੇ ਕਿਸ ਮਕਸਦ ਲਈ ਲਿਖਿਆ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








