ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਇੱਕ ਨਵਾਂ ਗੀਤ ਰਿਲੀਜ਼ ਹੋਇਆ ਹੈ, ਜਿਸ ਨਾਲ ਉਸ ਦੇ ਪ੍ਰਸ਼ੰਸਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਹ ਗਾਣਾ ਬਿਨਾਂ ਕਿਸੇ ਪਹਿਲਾਂ ਅਨਾਊਂਸਮੈਂਟ ਦੇ ਉਸ ਦੇ ਅਧਿਕਾਰਤ ਯੂਟਿਊਬ ਚੈਨਲ ‘ਤੇ ਰਿਲੀਜ਼ ਕੀਤਾ ਗਿਆ ਹੈ।
ਨਵੇਂ ਰਿਲੀਜ਼ ਹੋਏ ਇਸ ਗੀਤ ‘GHOSTFACE KILLAH’ ਨੂੰ ਜਾਰੀ ਹੋਣ ਦੇ ਕੁਝ ਹੀ ਮਿੰਟਾਂ ਵਿੱਚ ਭਰਵਾਂ ਹੁੰਗਾਰਾ ਮਿਲਿਆ ਅਤੇ ਇਸ ਦੇ ਮਿਊ਼ਜ਼ਿਕ ਵੀਡੀਓ ਨੇ ਬਹੁਤ ਘੱਟ ਸਮੇਂ ਵਿੱਚ ਲੱਖਾਂ ਵਿਊਜ਼ ਹਾਸਲ ਕਰ ਲਏ।

ਮਈ 2022 ਵਿੱਚ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਕਤਲ ਕੀਤੇ ਗਏ ਮੂਸੇਵਾਲਾ ਦੀ ਲੋਕਪ੍ਰਿਅਤਾ ਅੱਜ ਵੀ ਬਰਕਰਾਰ ਹੈ, ਉਸ ਦੇ ਪਰਿਵਾਰ ਅਤੇ ਟੀਮ ਵੱਲੋਂ ਉਨ੍ਹਾਂ ਦੇ ਅਣ-ਰਿਲੀਜ਼ ਹੋਏ ਗੀਤਾਂ ਨੂੰ ਸਮੇਂ-ਸਮੇਂ ‘ਤੇ ਜਾਰੀ ਕੀਤਾ ਜਾ ਰਿਹਾ ਹੈ।
ਇਸ ਨਵੇਂ ਗੀਤ ਨੇ ਇੱਕ ਵਾਰ ਫਿਰ ਗਾਇਕ ਦੇ ਮਿਊਜ਼ਿਕ ਨੂੰ ਚਰਚਾ ਵਿੱਚ ਲਿਆ ਦਿੱਤਾ ਹੈ, ਗੀਤ ਦੇ ਰਿਲੀਜ਼ ਹੁੰਦਿਆਂ ਹੀ ਪ੍ਰਸ਼ੰਸਕਾਂ ਨੇ ਯੂਟਿਊਬ ਅਤੇ ਸੋਸ਼ਲ ਮੀਡੀਆ ‘ਤੇ ਆਪਣੀਆਂ ਪ੍ਰਤੀਕਿਰਿਆਵਾਂ ਦੀ ਝੜੀ ਲਗਾ ਦਿੱਤੀ।
ਇਹ ਵੀ ਪੜ੍ਹੋ : ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ
ਇਸ ਖ਼ਬਰ ਨੂੰ ਲਿਖੇ ਜਾਣ ਦੇ ਸਮੇਂ ਤੱਕ ਗੀਤ ਨੂੰ 3.88 ਲੱਖ ਵਾਰ ਦੇਖਿਆ ਜਾ ਚੁੱਕਾ ਹੈ, ਜੋ ਮਰਹੂਮ ਗਾਇਕ ਦੀ ਇਸ ਨਵੀਂ ਪੇਸ਼ਕਸ਼ ਪ੍ਰਤੀ ਲੋਕਾਂ ਦੇ ਭਾਰੀ ਉਤਸ਼ਾਹ ਨੂੰ ਦਰਸਾਉਂਦਾ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








