ਪੰਜਾਬ ਦੇ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਮੋਹਾਲੀ ਵਿੱਚ ਸਥਿਤ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (GMADA) ਦੇ ਮੁੱਖ ਦਫ਼ਤਰ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਟੀਮ ਵੱਲੋਂ ਅਚਾਨਕ ਛਾਪੇਮਾਰੀ ਕੀਤੀ ਗਈ ਹੈ। ED ਦੇ ਅਧਿਕਾਰੀ ਤਿੰਨ ਗੱਡੀਆਂ ਵਿੱਚ ਆਏ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਗਮਾਡਾ ਦੀ ਚੌਥੀ ਮੰਜ਼ਿਲ ਉੱਪਰ ਈਡੀ ਵੱਲੋਂ ਛਾਪੇਮਾਰੀ ਚੱਲ ਰਹੀ ਹੈ। ਅਧਿਕਾਰੀਆਂ ਵੱਲੋਂ ਦਸਤਾਵੇਜ਼ ਖੰਗਾਲੇ ਜਾ ਰਹੇ ਹਨ। ਫਿਲਹਾਲ ਦੀ ਘੜੀ ਇਸ ਛਾਪੇਮਾਰੀ ਨੂੰ ਨਿੱਜੀ ਬਿਲਡਰਾਂ ਨੂੰ ਫਾਇਦਾ ਪਹੁੰਚਾਉਣ ਲਈ ਜਾਰੀ ਕੀਤੇ ਗਏ ਸੀਐਲਯੂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ‘ਵਰਦੀ ਦੀ ਐਡਵਾਇਜ਼ਰੀ ਫੇਕ’, ਪੰਜਾਬ ਪੁਲਿਸ ਵੱਲੋਂ ਕਥਿਤ ਆਡੀਓ ਤੇ ਚਿੱਠੀ ਦਾ ਖੰਡਨ, ਕਿਹਾ-“ਝੂਠੇ ਸੰਦੇਸ਼ਾਂ ਨੂੰ ਕਰੋ ਨਜ਼ਰਅੰਦਾਜ਼”
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








