ਸੰਗਰੂਰ ਵਿੱਚ ਰੱਖੜੀ ਵਾਲੇ ਦਿਨ ਤਿੰਨ ਬੱਚਿਆਂ ਦੀ ਮੌਤ ਦੇ ਮਾਮਲੇ ਵਿੱਚ ਇੱਕ ਵੱਡਾ ਖੁਲਾਸਾ ਹੋਇਆ ਹੈ। ਮਾਂ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਤਿੰਨਾਂ ਬੱਚਿਆਂ ਦਾ ਕਤਲ ਕੀਤਾ ਸੀ। ਸ਼ੁਰੂ ਵਿੱਚ ਮਾਂ ਨੇ ਕਿਹਾ ਸੀ ਕਿ ਮੌਤ ਦਾ ਫੂਡ ਪੁਆਇਜ਼ਨਿੰਗ ਸੀ।
ਤਕਨੀਕੀ ਜਾਂਚ ਅਤੇ ਪੁੱਛਗਿੱਛ ਦੌਰਾਨ ਪੁਲਿਸ ਨੂੰ ਕਈ ਅਹਿਮ ਸੁਰਾਗ ਮਿਲੇ। ਜਾਂਚ ਵਿੱਚ ਖੁਲਾਸਾ ਹੋਇਆ ਕਿ ਬੱਚਿਆਂ ਦੀ ਮੌਤ ਕੋਈ ਹਾਦਸਾ ਨਹੀਂ ਸੀ, ਸਗੋਂ ਇੱਕ ਕਤਲ ਸੀ। ਪੁਲਿਸ ਨੇ ਪਤੀ ਦੀ ਸ਼ਿਕਾਇਤ ‘ਤੇ ਮੁਲਜ਼ਮ ਮਾਂ ਨੂੰ ਗ੍ਰਿਫਤਾਰ ਕਰ ਲਿਆ, ਜਦੋਂ ਕਿ ਉਸਦਾ ਪ੍ਰੇਮੀ ਫਰਾਰ ਹੈ।

26 ਅਗਸਤ ਨੂੰ ਰੱਖੜੀ ਵਾਲੇ ਦਿਨ, ਭਵਾਨੀਗੜ੍ਹ ਇਲਾਕੇ ਵਿੱਚ ਸ਼ੱਕੀ ਹਾਲਾਤਾਂ ਵਿੱਚ ਤਿੰਨ ਬੱਚਿਆਂ ਦੀ ਮੌਤ ਹੋ ਗਈ ਸੀ। ਮ੍ਰਿਤਕਾਂ ਵਿੱਚ 6 ਸਾਲਾਂ ਜਸਨੂਰ ਕੌਰ, 5 ਸਾਲਾਂ ਅਰਮਾਨਦੀਪ ਸਿੰਘ ਅਤੇ ਢਾਈ ਸਾਲਾਂ ਰਿਹਾਨਦੀਪ ਸਿੰਘ ਸ਼ਾਮਲ ਸਨ। ਬੱਚਿਆਂ ਦੀ ਮਾਂ ਲਵਪ੍ਰੀਤ ਕੌਰ ਨੇ ਆਪਣੇ ਸ਼ੁਰੂਆਤੀ ਬਿਆਨ ਵਿੱਚ ਕਿਹਾ ਕਿ ਬਾਜ਼ਾਰ ਤੋਂ ਖਰੀਦੀਆਂ ਮਠਿਆਈਆਂ ਖਾਣ ਤੋਂ ਬਾਅਦ ਬੱਚਿਆਂ ਦੀ ਸਿਹਤ ਵਿਗੜ ਗਈ। ਉਸਨੇ ਮੌਤਾਂ ਦਾ ਕਾਰਨ ਫੂਡ ਪੁਆਇਜ਼ਨਿੰਗ ਦੱਸਿਆ।
ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਜਾਂਚ ਵਿੱਚ ਖੁਲਾਸਾ ਹੋਇਆ ਕਿ ਬੱਚਿਆਂ ਦੀ ਮੌਤ ਫੂਡ ਪੁਆਇਜ਼ਨਿੰਗ ਨਾਲ ਨਹੀਂ ਹੋਈ ਸੀ। ਪੁਲਿਸ ਮੁਤਾਬਕ ਇਹ ਇੱਕ ਪਹਿਲਾਂ ਤੋਂ ਸੋਚਿਆ ਸਮਝਿਆ ਕਤਲ ਸੀ। ਜਾਂਚ ਵਿੱਚ ਖੁਲਾਸਾ ਹੋਇਆ ਕਿ ਬੱਚਿਆਂ ਦੀ ਮਾਂ ਲਵਪ੍ਰੀਤ ਕੌਰ ਦਾ ਹਰਜੀਤ ਸਿੰਘ ਨਾਲ ਪ੍ਰੇਮ ਸਬੰਧ ਸੀ।
ਪੁਲਿਸ ਮੁਤਾਬਕ ਲਵਪ੍ਰੀਤ ਕੌਰ ਨੇ ਇੰਸਟਾਗ੍ਰਾਮ ਰਾਹੀਂ ਹਰਜੀਤ ਸਿੰਘ ਨਾਲ ਦੋਸਤੀ ਕੀਤੀ। ਹੌਲੀ-ਹੌਲੀ ਉਹ ਨੇੜੇ ਹੁੰਦੇ ਗਏ ਅਤੇ ਇੱਕ ਰਿਸ਼ਤਾ ਬਣ ਗਿਆ। ਪੁਲਿਸ ਦਾ ਦਾਅਵਾ ਹੈ ਕਿ ਉਹ ਬੱਚਿਆਂ ਨੂੰ ਆਪਣੇ ਰਿਸ਼ਤੇ ਵਿੱਚ ਰੁਕਾਵਟ ਸਮਝਦੇ ਸਨ ਅਤੇ ਉਨ੍ਹਾਂ ਨੂੰ ਖਤਮ ਕਰਨ ਦੀ ਸਾਜ਼ਿਸ਼ ਰਚੀ।
ਇਹ ਵੀ ਪੜ੍ਹੋ : ਆਯੁਸ਼ਮਾਨ ਭਾਰਤ ਦੇ 8 ਸਾਲ, 60 ਕਰੋੜ ਲੋਕਾਂ ਨੂੰ ਸਿਹਤ ਕਵਰੇਜ, PM ਮੋਦੀ ਬੋਲੇ- ‘ਗਰੀਬਾਂ ਲਈ ਵਰਦਾਨ’
ਪੁਲਿਸ ਮੁਤਾਬਕ ਲਵਪ੍ਰੀਤ ਕੌਰ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਮਠਿਆਈਆਂ ਵਿੱਚ ਜ਼ਹਿਰੀਲਾ ਪਦਾਰਥ ਦੇ ਕੇ ਬੱਚਿਆਂ ਨੂੰ ਖੁਆਇਆ। ਜ਼ਹਿਰੀਲੀ ਮਠਿਆਈਆਂ ਦੇ ਨਮੂਨੇ ਫੋਰੈਂਸਿਕ ਜਾਂਚ ਲਈ ਭੇਜ ਦਿੱਤੇ ਗਏ ਹਨ।
ਪੁਲਿਸ ਨੇ ਮਾਮਲੇ ਵਿੱਚ ਲਵਪ੍ਰੀਤ ਕੌਰ ਨੂੰ ਗ੍ਰਿਫਤਾਰ ਕਰ ਲਿਆ ਹੈ। ਉਸ ਦਾ ਪ੍ਰੇਮੀ ਹਰਜੀਤ ਸਿੰਘ ਅਜੇ ਵੀ ਫਰਾਰ ਹੈ। ਪੁਲਿਸ ਟੀਮਾਂ ਉਸ ਦੀ ਭਾਲ ਲਈ ਛਾਪੇਮਾਰੀ ਕਰ ਰਹੀਆਂ ਹਨ। ਕਤਲ ਦੇ ਦੋਸ਼ ਹੇਠ ਮਾਮਲਾ ਦਰਜ ਕਰ ਲਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








