ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ ਹੈ। ਅਗਲੀ ਸੁਣਵਾਈ 30 ਸਤੰਬਰ ਨੂੰ ਹੋਵੇਗੀ। ਹਾਲਾਂਕਿ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ਵਿਚ ਇਹ ਸੁਣਵਾਈ ਹੋਈ ਹੈ ਜਿਸ ਦੇ ਸੰਦਰਭ ਵਿਚ ਕੇਂਦਰ ਸਰਕਾਰ ਕੋਈ ਵੀ ਜਵਾਬ ਦਾਇਰ ਨਹੀਂ ਕਰ ਸਕੀ।
ਦੱਸ ਦੇਈਏ ਕਿ ਭਾਈ ਬਲਵੰਤ ਸਿੰਘ ਰਾਜੋਆਣਾ, ਭਾਈ ਜਗਤਾਰ ਸਿੰਘ ਹਵਾਰਾ ਅਤੇ ਲਖਵਿੰਦਰ ਸਿੰਘ ਦੇ ਮਾਮਲੇ ਨੂੰ ਇਕੱਠਾ ਕਰ ਦਿੱਤਾ ਗਿਆ ਸੀ ਪਰ ਅੱਜ ਸਿਰਫ ਭਾਈ ਰਾਜੋਆਣਾ ਦੇ ਮਾਮਲੇ ਵਿਚ ਸੁਣਵਾਈ ਹੋ ਸਕੀ ਹੈ। ਬਲਵੰਤ ਸਿੰਘ ਰਾਜੋਆਣਾ ਦੇ ਵਕੀਲ ਨੇ ਕਿਹਾ ਕਿ ਸੁਪਰੀਮ ਕੋਰਟ ਹੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰ ਸਕਦੀ ਹੈ। ਬੰਦੀ ਸਿੰਘਾਂ ਦੇ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਦੱਸਿਆ ਕਿ ਕੋਰਟ ਵਿਚ ਦਲੀਲ ਦਿੱਤੀ ਗਈ ਕਿ ਸਰਕਾਰ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਣ ਨੂੰ ਕੋਈ ਫੈਸਲਾ ਨਹੀਂ ਲੈ ਸਕੀ ਹੈ, ਇਸ ਲਈ ਸੁਪਰੀਮ ਕੋਰਟ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਣ ਸਬੰਧੀ ਫੈਸਲਾ ਲੈਣਾ ਚਾਹੀਦਾ ਹੈ। ਸੁਪਰੀਮ ਕੋਰਟ ਨੇ ਕੇਂਦਰ ਦੇ ਵਕੀਲ ਨੂੰ ਆਪਣਾ ਪੱਖ ਰੱਖਣ ਲਈ ਕਿਹਾ ਤੇ ਅਗਲੀ ਸੁਣਵਾਈ 30 ਸਤੰਬਰ ਨੂੰ ਹੋਵੇਗੀ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








