ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਬਰਖਾਸਤ AIG ਰਾਜਜੀਤ ਸਿੰਘ ਨੂੰ ਪਟਿਆਲਾ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਏ.ਆਈ.ਜੀ. ਰਾਜਜੀਤ ਸਿੰਘ 2019 ਤੋਂ ਫਰਾਰ ਚੱਲ ਰਹੇ ਹਨ ਤੇ ਅੱਜ ਉਨ੍ਹਾਂ ਨੇ ਪਟਿਆਲਾ ਪੁਲਿਸ ਅੱਗੇ ਸਰੰਡਰ ਕੀਤਾ ਹੈ।
ਦੱਸ ਦੇਈਏ ਕਿ AIG ਰਾਜਜੀਤ ਸਿੰਘ ਅਕਤੂਬਰ 2019 ਤੋਂ ਫਰਾਰ ਚੱਲ ਰਿਹਾ ਸੀ ਤੇ ਉਹ ਨਸ਼ਾ ਤਸਕਰੀ ਦੇ ਮਾਮਲਿਆਂ ‘ਚ ਨਾਮਜ਼ਦ ਸੀ । ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਬਰਖਾਸਤ AIG ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਰਾਜਜੀਤ ਸਿੰਘ ਨੂੰ ਅਪ੍ਰੈਲ 2019 ਵਿੱਚ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਸੀ, ਜਦੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ‘ਤੇ ਬਣੀ ਐਸ.ਆਈ.ਟੀ. ਨੇ ਪਾਇਆ ਕਿ ਉਸ ਨੇ ਨਸ਼ਾ ਤਸਕਰੀ ਅਤੇ ਜਬਰਨ ਵਸੂਲੀ ਦੇ ਰੈਕਟ ਵਿੱਚ 2017 ਵਿੱਚ ਬਰਖ਼ਾਸਤ ਕੀਤੇ ਗਏ ਇੰਸਪੈਕਟਰ ਇੰਦਰਜੀਤ ਸਿੰਘ ਨਾਲ ਉਸ ਦੀ ਸ਼ਮੂਲੀਅਤ ਸਾਹਮਣੇ ਆਈ ਸੀ।
ਇਹ ਵੀ ਪੜ੍ਹੋ : ED ਦੇ ਛਾਪਿਆਂ ਖਿਲਾਫ਼ ਪੰਜਾਬ ਸਰਕਾਰ ਨੇ ਖੜਕਾਇਆ ਹਾਈਕੋਰਟ ਦਾ ਦਰਵਾਜ਼ਾ, HC ਨੇ ਨਿਯੁਕਤ ਕੀਤਾ ਵਾਰੰਟ ਅਫ਼ਸਰ
ਇਸ ਤੋਂ ਇਲਾਵਾ 2019 ਵਿਚ ਰਾਜਜੀਤ ਸਿੰਘ ਨੂੰ 2 ਹੋਰ ਮਾਮਲਿਆਂ ਵਿਚ ਨਾਮਜ਼ਦ ਕੀਤਾ ਗਿਆ ਸੀ। ਪਹਿਲਾ ਕੇਸ ਵਿਜੀਲੈਂਸ ਬਿਊਰੋ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਤਹਿਤ ਦਰਜ ਕੀਤਾ ਗਿਆ ਸੀ, ਜਦਕਿ ਦੂਜਾ ਕੇਸ ਸਪੈਸ਼ਲ ਟਾਸਕ ਫੋਰਸ ਵੱਲੋਂ ਜਬਰੀ ਵਸੂਲੀ ਕਰਨ, ਨਿਰਦੋਸ਼ ਲੋਕਾਂ ਨੂੰ ਝੂਠੇ ਨਸ਼ਾ ਕੇਸਾਂ ਵਿੱਚ ਫਸਾਉਣ ਅਤੇ ਨਸ਼ਾ ਤਸਕਰਾਂ ਨੂੰ ਸਰਪ੍ਰਸਤੀ ਦੇਣ ਦੇ ਦੋਸ਼ਾਂ ਹੇਠ ਦਰਜ ਹੋਇਆ ਸੀ। ਹਾਈਕੋਰਟ ਵੱਲੋਂ ਜ਼ਮਾਨਤ ਅਰਜ਼ੀ ਖਾਰਜ ਕੀਤੇ ਜਾਣ ਮਗਰੋਂ ਰਾਜਜੀਤ ਸਿੰਘ ਫਰਾਰ ਚੱਲ ਰਿਹਾ ਸੀ ਤੇ ਜਾਂਚ ਏਜੰਸੀਆਂ ਵੱਲੋਂ ਉਸ ਲਈ ਲੁੱਕਆਊਟ ਨੋਟਿਸ ਵੀ ਜਾਰੀ ਕੀਤਾ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








