ਪੰਜਾਬ ਵਿਚ ਫਿਰ ਤੋਂ ਬੇਅਦਬੀ ਦੀ ਘਨਾ ਵਾਪਰੀ ਹੈ ਤੇ ਗੁਟਕਾ ਸਾਹਿਬ ਦੇ ਅੰਗ ਸੜਕ ‘ਤੇ ਖਿਲਰੇ ਪਏ ਮਿਲੇ ਹਨ। ਪਟਿਆਲਾ ਵਿਚ ਇਹ ਬੇਅਦਬੀ ਦੀ ਘਟਨਾ ਵਾਪਰੀ ਦੱਸੀ ਜਾ ਰਹੀ ਹੈ ਜਿਸ ਤੋਂ ਬਾਅਦ ਸੰਗਤ ਵਿਚ ਰੋਸ ਹੈ।
ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ ਤੇ ਪੁਲਿਸ ਵੱਲੋਂ ਵੀਡੀਓ ਦੇ ਆਧਾਰ ‘ਤੇ ਕਾਰਵਾਈ ਕੀਤੀ ਗਈ ਹੈ। ਪਟਿਆਲਾ ਦੇਵੀਗੜ੍ਹ ਰੋਡ ਉਤੇ ਗੁਟਕਾ ਸਾਹਿਬ ਦੇ ਅੰਗ ਖਿਲਰੇ ਹੋਏ ਮਿਲੇ ਹਨ। SGPC ਵੱਲੋਂ ਗੁਟਕਾ ਸਾਹਿਬ ਦੇ ਖਿਲਰੇ ਹੋਏ ਅੰਗਾਂ ਨੂੰ ਆਪਣੀ ਨਿਗਰਾਨੀ ਹੇਠ ਲਿਆ ਗਿਆ ਤੇ ਖਿਲਰੇ ਹੋਏ ਅੰਗ ਗੁਰਦੁਆਰਾ ਸ੍ਰੀ ਦੂਖ ਨਿਵਾਰਣ ਸਾਹਿਬ ਪਹੁੰਚਾਏ ਗਏ ਤੇ ਪੁਲਿਸ ਵੱਲੋਂ ਇਸ ਸਬੰਧੀ ਐਕਸ਼ਨ ਲਿਆ ਗਿਆ ਹੈ।
ਇਹ ਵੀ ਪੜ੍ਹੋ : ਬਰਖਾਸਤ AIG ਪਟਿਆਲਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ, 6 ਸਾਲਾਂ ਤੋਂ ਭਗੌੜੇ ਰਾਜਜੀਤ ਸਿੰਘ ਨੇ ਕੀਤਾ ਸਰੰਡਰ
ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਇਹ ਘਟਨਾ ਸਾਹਮਣੇ ਆਉਣ ਮਗਰੋਂ ਇਲਾਕੇ ਵਿਚ ਚਿੰਤਾ ਦਾ ਮਾਹੌਲ ਹੈ। ਫਿਲਹਾਲ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਗੁਟਕਾ ਸਾਹਿਬ ਦੇ ਅੰਗ ਕਿਵੇਂ ਪਹੁੰਚੇ ਇਹ ਅਜੇ ਜਾਂਚ ਦਾ ਵਿਸ਼ਾ ਹੈ। ਪਟਿਆਲਾ ਵਿਚ ਪ੍ਰੇਮਬਾਗ ਪੈਲੇਸ ਨੇੜੇ ਗੁਟਕਾ ਸਾਹਿਬ ਦੇ ਅੰਗ ਮਿਲੇ ਹਨ। SGPC ਮੈਂਬਰ ਵੀ ਮੌਕੇ ‘ਤੇ ਪਹੁੰਚੇ ਤੇ ਗੁਟਕਾ ਸਾਹਿਬ ਦੇ ਅੰਗਾਂ ਨੂੰ ਗੁਰਦੁਆਰਾ ਸਾਹਿਬ ਲਿਜਾਇਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








