ਫਗਵਾੜਾ ਤੋਂ ਮਾਮਲਾ ਸਾਹਮਣੇ ਆਇਆ ਹੈ ਜਿਥੇ ਕਿਰਾਏ ਦੇ ਮਕਾਨ ਵਿਚ ਰਹਿ ਰਹੇ ਜੋੜੇ ਵਿਚਾਲੇ ਝੜਪ ਹੋਈ ਹੈ। ਦੋਵਾਂ ਵਿਚਾਲੇ ਹੱਥੋਂਪਾਈ ਦੌਰਾਨ ਚਾਕੂ ਲੱਗਣ ਕਾਰਨ ਪਤਨੀ ਦੀ ਮੌਤ ਹੋਈ ਹੈ ਜਦੋਂ ਕਿ ਪਤੀ ਗੰਭੀਰ ਜ਼ਖਮੀ ਦੱਸਿਆ ਜਾ ਰਿਹਾ ਹੈ।
ਫਗਵਾੜਾ ਦੇ ਸਥਾਨਕ ਮੁਹੱਲਾ ਟਿੱਬੀ ਵਿਚ ਬੀਤੀ ਅੱਧੀ ਰਾਤ ਇਹ ਘਟਨਾ ਵਾਪਰੀ ਹੈ। ਪਤੀ ਨਾਲ ਹੋਈ ਖੂਨੀ ਝੜਪ ਕਰਕੇ ਪਤਨੀ ਦੀ ਜਾਨ ਚਲੀ ਗਈ ਹੈ। ਮ੍ਰਿਤਕਾ ਦੀ ਪਛਾਣ ਜਸਵਿੰਦਰ ਕੌਰ ਪਤਨੀ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ। ਇਹ ਪਤਾ ਲੱਗਾ ਹੈ ਕਿ ਅਜੇ 15 ਦਿਨ ਪਹਿਲਾਂ ਹੀ ਇਹ ਜੋੜਾ ਕਿਰਾਏ ਦੇ ਮਕਾਨ ਵਿਚ ਰਹਿਣ ਲਈ ਆਇਆ ਸੀ। ਜਿਸ ਮਗਰੋਂ ਦੇਰ ਰਾਤ ਦੋਵਾਂ ਵਿਚਾਲੇ ਤਕਰਾਰ ਹੋ ਗਿਆ। ਵਿਵਾਦ ਵਧ ਗਿਆ ਜੋ ਖੂਨੀ ਝੜਪ ਵਿਚ ਬਦਲ ਜਾਂਦਾ ਹੈ। ਚਾਕੂ ਲੱਗਣ ਕਾਰਨ ਜਸਵਿੰਦਰ ਕੌਰ ਜ਼ਖਮੀ ਹੋ ਗਈ ਪਰ ਬਾਅਦ ਵਿਚ ਉਸ ਦੀ ਮੌਤ ਹੋ ਗਈ। ਘਟਨਾ ਵਿਚ ਪਤੀ ਗੁਰਪ੍ਰੀਤ ਸਿੰਘ ਵੀ ਗੰਭੀਰ ਜ਼ਖਮੀ ਹੋਇਆ ਹੈ ਜਿਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ : ਬਰਖਾਸਤ AIG ਪਟਿਆਲਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ, 6 ਸਾਲਾਂ ਤੋਂ ਭਗੌੜੇ ਰਾਜਜੀਤ ਸਿੰਘ ਨੇ ਕੀਤਾ ਸਰੰਡਰ
ਪੁਲਿਸ ਨੂੰ ਜਿਵੇਂ ਹੀ ਘਟਨਾ ਦੀ ਸੂਚਨਾ ਮਿਲੀ ਤਾਂ ਉਹ ਮੌਕੇ ‘ਤੇ ਪਹੁੰਚੀ ਤੇ ਉਨ੍ਹਾਂ ਵੱਲੋਂ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜ਼ਖਮੀ ਗੁਰਪ੍ਰੀਤ ਸਿੰਘ ਨੂੰ ਫਗਵਾੜਾ ਦੇ ਸਿਵਲ ਹਸਪਤਾਲ ਵਿਚ ਪੁਲਿਸ ਸੁਰੱਖਿਆ ਹੇਠ ਦਾਖਲ ਕਰਵਾਇਆ ਗਿਆ ਹੈ। ਦੂਜੇ ਪਾਸੇ ਐੱਸਪੀ ਮੇਜਰ ਸਿੰਘ ਨੇ ਦੱਸਿਆ ਕਿ ਪੁਲਿਸ ਵਿਵਾਦਾਂ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਦੋਵਾਂ ਵਿਚਾਲੇ ਕਿਸ ਗੱਲ ਨੂੰ ਲੈ ਕੇ ਵਿਵਾਦ ਹੋਇਆ ਸੀ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








