ਏਸ਼ੀਆਈ ਖੇਡਾਂ ਵਿਚ ਰੋਇੰਗ ਦੇ ਡਬਲ ਸਕਲਸ ਮੁਕਾਬਲੇ ਵਿਚ ਕਾਂਸੇ ਦਾ ਤਮਗਾ ਜਿੱਤਣ ਵਾਲੇ ਪੰਜਾਬ ਦੇ ਖਿਡਾਰੀ ਸਤਨਾਮ ਸਿੰਘ ਨੂੰ ਸੂਬਾ ਸਰਕਾਰ ਨੇ 50 ਲੱਖ ਰੁਪਏ ਦੀ ਨਕਦ ਰਕਮ ਨਾਲ ਸਨਮਾਨਿਤ ਕੀਤਾ ਜਾਵੇਗਾ। ਮੁੱਖ ਮੰਤਰੀ ਮਾਨ ਨੇ ਸਤਨਾਮ ਸਿੰਘ ਤੇ ਉਸ ਦੇ ਸਾਥੀ ਸਲਮਾਨ ਖਾਨ ਨੂੰ ਇਸ ਉਪਲਬਧੀ ਲਈ ਵਧਾਈ ਦਿੱਤੀ ਹੈ।
ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਦੋਵੇਂ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਦੇਸ਼ ਤੇ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਤਨਾਮ ਸਿੰਘ ਨੂੰ ਸੂਬੇ ਦੀ ਖੇਡ ਨੀਤੀ ਤਹਿਤ 50 ਲੱਖ ਰੁਪਏ ਦੀ ਨਕਦ ਰਕਮ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਦੋਵੇਂ ਖਿਡਾਰੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਇਸ ਉਪਲਬਧੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
ਇਹ ਵੀ ਪੜ੍ਹੋ : ਬਰਖਾਸਤ AIG ਪਟਿਆਲਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ, 6 ਸਾਲਾਂ ਤੋਂ ਭਗੌੜੇ ਰਾਜਜੀਤ ਸਿੰਘ ਨੇ ਕੀਤਾ ਸਰੰਡਰ
CM ਨੇ ਕਿਹਾ ਕਿ ਖਿਡਾਰੀਆਂ ਦੀਆਂ ਅਜਿਹੀਆਂ ਉਪਲਬਧੀਆਂ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਦੇ ਖੇਤਰ ਵਿਚ ਅੱਗੇ ਵਧਣ ਲਈ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਖੇਡ ਪ੍ਰਤਿਭਾਵਾਂ ਨੂੰ ਉਤਸ਼ਾਹਿਤ ਕਰਨ ਤੇ ਖਿਡਾਰੀਆਂ ਨੂੰ ਬੇਹਤਰ ਸਹੂਲਤਾਂ ਉਪਲਬਧ ਕਰਾਉਣ ਲਈ ਵਚਨਬੱਧ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








