ਫਿਲੌਰ-ਰਾਮਗੜ੍ਹ ਬਾਈਪਾਸ ਨੈਸ਼ਨਲ ਹਾਈਵੇਅ ’ਤੇ ਬੀਤੀ ਰਾਤ ਭਿਆਨਕ ਸੜਕ ਹਾਦਸਾ ਵਾਪਰਿਆ। ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਇੱਕ ਐਸ਼ਰ ਗੱਡੀ ਜਿਸ ’ਤੇ ਪੋਕਲੈਨ ਮਸ਼ੀਨ ਲੱਦੀ ਹੋਈ ਸੀ, ਦਾ ਟਾਇਰ ਬਦਲਣ ਦੀ ਕੋਸ਼ਿਸ਼ ਦੌਰਾਨ ਇਹ ਹਾਦਸਾ ਵਾਪਰਿਆ ਹੈ।
ਮਿਲੀ ਜਾਣਕਾਰੀ ਅਨੁਸਾਰ, ਵਿਅਕਤੀ ਐਸ਼ਰ ਗੱਡੀ ਦੇ ਹੇਠਾਂ ਜੈਕ ਲਗਾ ਕੇ ਟਾਇਰ ਬਦਲ ਰਿਹਾ ਸੀ। ਇਸ ਦੌਰਾਨ ਪਿੱਛੋਂ ਆਏ ਇੱਕ ਅਣਪਛਾਤੇ ਵਾਹਨ ਦੀ ਟੱਕਰ ਲੱਗਣ ਕਾਰਨ ਗੱਡੀ ਹਿੱਲ ਗਈ ਅਤੇ ਵਿਅਕਤੀ ਟਾਇਰ ਹੇਠਾਂ ਆ ਗਿਆ। ਮੌਕੇ ’ਤੇ ਸੜਕ ਸੁਰੱਖਿਆ ਫੋਰਸ ਦੇ ਈਐਸਆਈ ਜਸਵਿੰਦਰ ਸਿੰਘ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਛਾਣ ਮਲੇਰਕੋਟਲਾ ਵਾਸੀ ਵਜੋਂ ਹੋਈ ਹੈ ਅਤੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਏਸ਼ੀਆਈ ਖੇਡਾਂ ‘ਚ ਰੋਇੰਗ ਦੇ Double Sculls ਮੁਕਾਬਲੇ ‘ਚ ਖਿਡਾਰੀਆਂ ਨੇ ਜਿੱਤੇ ਮੈਡਲ, CM ਮਾਨ ਨੇ ਦਿੱਤੀ ਵਧਾਈ
ਮ੍ਰਿਤਕ ਦੇਹ ਨੂੰ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਫਿਲੌਰ ਭੇਜਿਆ ਗਿਆ। ਪੁਲਿਸ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਕ੍ਰੇਨਾਂ ਦੀ ਮਦਦ ਨਾਲ ਗੱਡੀ ਨੂੰ ਸਾਈਡ ’ਤੇ ਕਰਵਾ ਕੇ ਸੜਕ ’ਤੇ ਪਈਆਂ ਪਰਾਲੀ ਦੀਆਂ ਪੰਡਾਂ ਨੂੰ ਵੀ ਹਟਾਇਆ ਗਿਆ, ਜਿਸ ਤੋਂ ਬਾਅਦ ਆਵਾਜਾਈ ਸੁਚਾਰੂ ਕਰ ਦਿੱਤੀ ਗਈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








