ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਚੰਡੀਗੜ੍ਹ ਵਿੱਚ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਈਡੀ ਦੀਆਂ ਕਾਰਵਾਈਆਂ ਅਤੇ ਰਵਨੀਤ ਸਿੰਘ ਬਿੱਟੂ ਵੱਲੋਂ ਦਿੱਤੇ ਬਿਆਨ ਕਿ ਮੁੰਡੀਆਂ ਵਿਦੇਸ਼ ਚਲਾ ਗਿਆ ਹੈ, ਦਾ ਜਵਾਬ ਦਿੱਤਾ। ਮੁੰਡੀਆਂ ਨੇ ਕਿਹਾ ਕਿ ਉਹ ਪ੍ਰੈੱਸ ਕਾਨਫਰੰਸ ਅਮਰੀਕਾ ਵਿੱਚ ਨਹੀਂ, ਸਗੋਂ ਸੈਕਟਰ 39, ਚੰਡੀਗੜ੍ਹ ਵਿੱਚ ਪਾਰਟੀ ਦਫਤਰ ਵਿੱਚ ਕਰ ਰਹੇ ਹਨ।
ਈਡੀ ਦੀ ਕਾਰਵਾਈ ਬਾਰੇ, ਮੁੰਡੀਆ ਨੇ ਦੋਸ਼ ਲਗਾਇਆ ਕਿ ਉਨ੍ਹਾਂ ਦੇ ਰਿਸ਼ਤੇਦਾਰ ਪ੍ਰਿੰਸ ਦੇ ਘਰ ਪਰਿਵਾਰਕ ਮੈਂਬਰਾਂ ਨੂੰ ਪਰੇਸ਼ਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪ੍ਰਿੰਸ ਦੀ ਮਾਂ, ਪਤਨੀ, ਭਰਜਾਈ ਅਤੇ ਤਿੰਨ ਸਾਲ ਦੀ ਧੀ ਘਰ ਵਿੱਚ ਮੌਜੂਦ ਸਨ। ਉਨ੍ਹਾਂ ਦੇ ਅਨੁਸਾਰ, ਤਲਾਸ਼ੀ ਰਾਤ 11 ਵਜੇ ਤੋਂ ਸਵੇਰੇ 3 ਵਜੇ ਤੱਕ ਚੱਲੀ। ਉਨ੍ਹਾਂ ਨੇ ਇਹ ਵੀ ਦੋਸ਼ ਲਗਾਇਆ ਕਿ ਇੱਕ ਬੱਚੇ ਦੀ ਮਾਂ ਨੂੰ ਉਸਦੇ ਬੱਚੇ ਨੂੰ ਦੁੱਧ ਪਿਲਾਉਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਅਤੇ ਇੱਕ ਵਿਧਵਾ ਪਰਿਵਾਰਕ ਮੈਂਬਰ ਨੂੰ ਵੀ ਪਰੇਸ਼ਾਨ ਕੀਤਾ ਗਿਆ।
ਇਹ ਵੀ ਪੜ੍ਹੋ : ਫਿਲੌਰ-ਰਾਮਗੜ੍ਹ ਬਾਈਪਾਸ NH ‘ਤੇ ਐਸ਼ਰ ਗੱਡੀ ਨੂੰ ਦੂਜੀ ਗੱਡੀ ਨੇ ਮਾ/ਰੀ ਟੱ/ਕਰ, ਗੱਡੀ ਦਾ ਟਾਇਰ ਬਦਲ ਰਹੇ ਡਰਾਈਵਰ ਦੀ ਮੌ/ਤ
ਮੁੰਡੀਆ ਨੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਏਜੰਸੀਆਂ ਪੰਜਾਬ ਵਿੱਚ ਕਾਰਵਾਈ ਕਰ ਰਹੀਆਂ ਹਨ ਅਤੇ “ਅਸੀਂ ਪੰਜਾਬੀ ਹਾਂ, ਅਸੀਂ ਡਰਾਂਗੇ ਨਹੀਂ।” ਉਨ੍ਹਾਂ ਕਿਹਾ ਕਿ ਉਹ ਈਡੀ ਦੀ ਕਾਰਵਾਈ ਦੇ ਡਰੋਂ ਪਾਰਟੀ ਨਹੀਂ ਛੱਡਣਗੇ। ਪੰਜਾਬ ਵਿੱਚ ਆਉਣ ਵਾਲੀਆਂ ਚੋਣਾਂ ਦਾ ਹਵਾਲਾ ਦਿੰਦੇ ਹੋਏ, ਮੁੰਡੀਆ ਨੇ ਕੇਂਦਰ ਸਰਕਾਰ ‘ਤੇ ਕੇਂਦਰੀ ਏਜੰਸੀਆਂ ਦੀ ਵਰਤੋਂ ਕਰਨ ਦਾ ਵੀ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਕੇਂਦਰੀ ਏਜੰਸੀਆਂ ਦੀਆਂ ਕਾਰਵਾਈਆਂ ਦਾ ਜਵਾਬ ਦਿੱਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








