ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਚੋਣਾਂ ਲਈ ਹਲਕਾ ਅਜਨਾਲਾ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜੋਧ ਸਿੰਘ ਸਮਰਾ ਨੂੰ ਪਾਰਟੀ ਉਮੀਦਵਾਰ ਐਲਾਨਿਆ ਹੈ। ਇਹ ਐਲਾਨ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਖੁਦ ਪਿੰਡ ਉਗਰ ਔਲਖ ਵਿਖੇ ‘ਪੰਜਾਬ ਬਚਾਓ ਰੈਲੀ’ ਦੌਰਾਨ ਕੀਤਾ। ਸੁਖਬੀਰ ਸਿੰਘ ਬਾਦਲ ਨੇ ਹਲਕੇ ਦੇ ਲੋਕਾਂ ਨੂੰ ਇੱਕਜੁੱਟ ਹੋ ਕੇ ਜੋਧ ਸਿੰਘ ਸਮਰਾ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦੀ ਅਪੀਲ ਕੀਤੀ।
ਇਸ ਮੌਕੇ ਸੁਖਬੀਰ ਬਾਦਲ ਨਾਲ ਬਿਕਰਮ ਸਿੰਘ ਮਜੀਠੀਆ ਵੀ ਮੌਜੂਦ ਰਹੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਨੌਜਵਾਨਾਂ ਅਤੇ ਮਿਹਨਤੀ ਵਰਕਰਾਂ ਨੂੰ ਅੱਗੇ ਲਿਆਉਂਦਾ ਰਿਹਾ ਹੈ। ਉਨ੍ਹਾਂ ਜੋਧ ਸਿੰਘ ਸਮਰਾ ਨੂੰ ਆਉਣ ਵਾਲੇ ਸਮੇਂ ਵਿੱਚ ਅਹਿਮ ਜ਼ਿੰਮੇਵਾਰੀ ਅਤੇ ਮੰਤਰੀ ਦਾ ਅਹੁਦਾ ਦੇਣ ਦਾ ਵੀ ਵਾਅਦਾ ਕੀਤਾ।
ਇਹ ਵੀ ਪੜ੍ਹੋ : Asian Games 2026 : ਪੁਰਸ਼ ਹਾਕੀ ‘ਚ ਭਾਰਤ ਦੀ ਸਭ ਤੋਂ ਵੱਡੀ ਜਿੱਤ, ਦੱਖਣੀ ਕੋਰੀਆ ਨੂੰ 8-2 ਨਾਲ ਦਿੱਤੀ ਮਾਤ
ਟਿਕਟ ਅਤੇ ਜ਼ਿੰਮੇਵਾਰੀ ਮਿਲਣ ’ਤੇ ਜੋਧ ਸਿੰਘ ਸਮਰਾ ਨੇ ਬਾਬਾ ਬੁੱਢਾ ਸਾਹਿਬ ਅਤੇ ਗੁਰੂ ਸਾਹਿਬਾਨ ਦੇ ਚਰਨਾਂ ਵਿੱਚ ਨਤਮਸਤਕ ਹੋ ਕੇ ਪਾਰਟੀ ਸੁਪਰੀਮੋ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਅਤੇ ਸਮੂਹ ਵਰਕਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਲੋਕਾਂ ਦੀ ਸੇਵਾ ਲਈ ਦਿਨ-ਰਾਤ ਹਾਜ਼ਰ ਰਹਿਣਗੇ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








