ਗੁਲਾਬ ਸਿੱਧੂ ਦੇ ਘਰ ‘ਤੇ ਹੋਈ ਫਾਇਰਿੰਗ ਮਾਮਲੇ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਸਿੰਘ ਦੇ ਪਿਤਾ ਸੌਦਾਗਰ ਸਿੰਘ ਦੀ ਪੇਸ਼ੀ ਹੋਈ ਹੈ। ਉਨ੍ਹਾਂ ਨੂੰ ਬਰਨਾਲਾ ਕੋਰਟ ਵਿਚ ਪੇਸ਼ ਕੀਤਾ ਗਿਆ। ਪੁਲਿਸ ਨੇ ਅਦਾਲਤ ‘ਚ 5 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਸੀ ਪਰ ਅਦਾਲਤ ਨੇ ਸੌਦਾਗਰ ਸਿੰਘ ਨੂੰ 3 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ ਹੈ।
ਇਹ ਵੀ ਪੜ੍ਹੋ : ਅਮਰੀਕੀ ਰਾਸ਼ਟਰਪਤੀ ਨੇ ਹੋਰਮੁਜ਼ ਨੂੰ ਦੱਸਿਆ ‘ਟਰੰਪ ਸਟਰੇਟ’, ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਕੀਤਾ ਸ਼ੇਅਰ ਨਕਸ਼ਾ
ਦੱਸ ਦੇਈਏ ਕਿ ਇਹ ਘਟਨਾ 12-13 ਸਤੰਬਰ ਦੀ ਦਰਮਿਆਨੀ ਰਾਤ ਨੂੰ 1:30 ਤੋਂ 2:00 ਵਜੇ ਦੇ ਵਿਚਕਾਰ ਵਾਪਰੀ। ਹਮਲਾਵਰਾਂ ਨੇ ਫਰਵਾਹੀ ਪਿੰਡ ਵਿੱਚ ਗੁਲਾਬ ਸਿੱਧੂ ਦੇ ਜੱਦੀ ਘਰ ‘ਤੇ ਗੋਲੀਬਾਰੀ ਕੀਤੀ। ਘਰ ਦੇ ਬਾਹਰ ਪਹੁੰਚਦਿਆਂ ਹੀ ਨੌਜਵਾਨਾਂ ਨੇ ਬਾਈਕ ਰੋਕੀ। ਇਸ ਤੋਂ ਬਾਅਦ ਵਿਚਕਾਰ ਬੈਠੇ ਨੌਜਵਾਨ ਨੇ ਆਪਣੀ ਪਿਸਤੌਲ ਲੋਡ ਕੀਤੀ ਅਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਉਸਦੇ ਪਿੱਛੇ ਬੈਠੇ ਨੌਜਵਾਨ ਨੇ ਵੀ ਗੋਲੀਬਾਰੀ ਕੀਤੀ। ਜਦੋਂ ਕਿ ਬਾਈਕ ਸਵਾਰ ਤੀਜੇ ਨੌਜਵਾਨ ਨੇ ਇੱਕ ਵੀਡੀਓ ਬਣਾਈ, ਜਿਸ ਵਿੱਚ ਤਿੰਨ ਨੌਜਵਾਨ ਇੱਕ ਬਾਈਕ ‘ਤੇ ਘਰ ਵੱਲ ਆਉਂਦੇ ਦਿਖਾਈ ਦੇ ਰਹੇ ਹਨ। ਗਾਇਕ ਗੁਲਾਬ ਸਿੱਧੂ ਘਟਨਾ ਸਮੇਂ ਘਰ ਵਿੱਚ ਮੌਜੂਦ ਨਹੀਂ ਸੀ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








