ਪੰਜਾਬ ਦੇ ਇੱਕ ਨਿੱਜੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਸ਼ਨੀਵਾਰ ਦੇਰ ਰਾਤ ਭਾਰੀ ਹੰਗਾਮਾ ਕੀਤਾ। ਇੱਕ ਵਿਦਿਆਰਥਣ ਨਾਲ ਕਥਿਤ ਜ਼ਬਰ-ਜਨਾਹ ਦੀ ਖ਼ਬਰ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਗਈ, ਜਿਸ ਕਾਰਨ ਹਜ਼ਾਰਾਂ ਵਿਦਿਆਰਥੀ ਸੜਕਾਂ ‘ਤੇ ਉਤਰ ਆਏ। ਪੁਲਿਸ ਨੇ ਅਣਪਛਾਤੇ ਖਿਲਾਫ਼ ਜ਼ਬਰ-ਜਨਾਹ ਦਾ ਮਾਮਲਾ ਦਰਜ ਕਰ ਲਿਆ ਹੈ। DIG ਨਵੀਨ ਸਿੰਗਲਾ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ।
ਬੀਤੀ ਰਾਤ ਸੋਸ਼ਲ ਮੀਡੀਆ ‘ਤੇ ਖ਼ਬਰ ਵਾਇਰਲ ਹੋਣ ਤੋਂ ਬਾਅਦ ਵੱਡੀ ਗਿਣਤੀ ਵਿੱਚ ਵਿਦਿਆਰਥੀ ਇਕੱਠੇ ਹੋਏ ਅਤੇ ਯੂਨੀਵਰਸਿਟੀ ਕੈਂਪਸ ਵਿੱਚ ਭੰਨਤੋੜ ਕੀਤੀ। ਵਿਦਿਆਰਥੀਆਂ ਨੇ ਇੱਕ ਹਿੱਸੇ ਨੂੰ ਅੱਗ ਲਗਾ ਦਿੱਤੀ। ਯੂਨੀਵਰਸਿਟੀ ਦੇ ਮੁੱਖ ਗੇਟ ‘ਤੇ ਹੋਏ ਹੰਗਾਮੇ ਤੋਂ ਬਾਅਦ, ਵਿਦਿਆਰਥੀਆਂ ਨੇ ਦਿੱਲੀ-ਅੰਮ੍ਰਿਤਸਰ ਰਾਸ਼ਟਰੀ ਰਾਜਮਾਰਗ ‘ਤੇ ਧਰਨਾ ਪ੍ਰਦਰਸ਼ਨ ਕੀਤਾ, ਜਿਸ ਨਾਲ ਆਵਾਜਾਈ ਜਾਮ ਹੋ ਗਈ।
ਇਹ ਵੀ ਪੜ੍ਹੋ : ਬਦਲਦੇ ਮੌਸਮ ‘ਚ ਅਸਥਮਾ ਮਰੀਜ਼ ਰੱਖਣ ਆਪਣਾ ਧਿਆਨ, ਡਾਇਟ ਵਿਚ ਸ਼ਾਮਲ ਕਰਨ ਇਹ ਚੀਜ਼
ਪੁਲਿਸ ਦਾ ਕਹਿਣਾ ਹੈ ਕਿ ਮੁੱਢਲੀ ਜਾਂਚ ਵਿੱਚ ਜ਼ਬਰ-ਜਨਾਹ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ। ਯੂਨੀਵਰਸਿਟੀ ਪ੍ਰਸ਼ਾਸਨ ਨੇ ਵੀ ਇਨ੍ਹਾਂ ਦੋਸ਼ਾਂ ਨੂੰ ਵੀ ਬੇਬੁਨਿਆਦ ਕਰਾਰ ਦਿੱਤਾ ਹੈ। ਵਿਦਿਆਰਥੀਆਂ ਨੂੰ ਅਫਵਾਹਾਂ ਨੂੰ ਨਜ਼ਰਅੰਦਾਜ਼ ਕਰਨ ਅਤੇ ਕਿਸੇ ਵੀ ਵਿਰੋਧ ਪ੍ਰਦਰਸ਼ਨ ਜਾਂ ਧਰਨਿਆਂ ਵਿੱਚ ਹਿੱਸਾ ਲੈਣ ਤੋਂ ਬਚਣ ਦੀ ਅਪੀਲ ਕੀਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








