ਪੰਜਾਬ ਦੇ ਇੱਕ ਨਿੱਜੀ ਯੂਨੀਵਰਸਿਟੀ ਵਿੱਚ ਸ਼ਨੀਵਾਰ ਰਾਤ ਤੋਂ ਸ਼ੁਰੂ ਹੋਇਆ ਹੰਗਾਮਾ ਐਤਵਾਰ ਨੂੰ ਵੀ ਜਾਰੀ ਰਹੀ। ਇੱਕ ਵਿਦਿਆਰਥਣ ਨਾਲ ਕਥਿਤ ਜ਼ਬਰ-ਜਨਾਹ ਦੀ ਖ਼ਬਰ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਗਈ, ਜਿਸ ਕਾਰਨ ਹਜ਼ਾਰਾਂ ਵਿਦਿਆਰਥੀ ਸੜਕਾਂ ‘ਤੇ ਉਤਰ ਆਏ। ਪੁਲਿਸ ਨੇ ਅਣਪਛਾਤੇ ਖਿਲਾਫ਼ ਜ਼ਬਰ-ਜਨਾਹ ਦਾ ਮਾਮਲਾ ਦਰਜ ਕਰ ਲਿਆ ਹੈ। ਇਸ ਦੇ ਨਾਲ ਹੀ 7 ਮੈਂਬਰੀ SIT ਦਾ ਵੀ ਗਠਨ ਕੀਤਾ ਗਿਆ ਹੈ।
ਵਿਦਿਆਰਥੀਆਂ ਨੇ ਸ਼ਨੀਵਾਰ ਨੂੰ ਕੈਂਪਸ ਵਿੱਚ ਭੰਨਤੋੜ ਕੀਤੀ ਅਤੇ ਇੱਕ ਹਿੱਸੇ ਨੂੰ ਅੱਗ ਲਗਾ ਦਿੱਤੀ। ਫਿਰ ਉਨ੍ਹਾਂ ਨੇ ਦਿੱਲੀ-ਅੰਮ੍ਰਿਤਸਰ ਰਾਸ਼ਟਰੀ ਰਾਜਮਾਰਗ ‘ਤੇ ਧਰਨਾ ਪ੍ਰਦਰਸ਼ਨ ਕੀਤਾ, ਜਿਸ ਨਾਲ ਆਵਾਜਾਈ ਜਾਮ ਹੋ ਗਈ। ਪੁਲਿਸ ਨੇ ਸ਼ੁਰੂ ਵਿੱਚ ਕਿਹਾ ਕਿ ਜਾਂਚ ਦੌਰਾਨ ਕੋਈ ਮਾਮਲਾ ਨਹੀਂ ਮਿਲਿਆ। ਜਿਵੇਂ ਹੀ ਮਾਮਲਾ ਵਧਿਆ, ਇੱਕ FIR ਦਰਜ ਕੀਤੀ ਗਈ।
ਇਹ ਵੀ ਪੜ੍ਹੋ : ਭਾਰਤ ਤੇ ਵੈਸਟਇੰਡੀਜ਼ ਵਿਚਾਲੇ ਪਹਿਲਾ ਵਨਡੇ ਮੈਚ ਅੱਜ, ਤਿਰੂਵਨੰਤਪੁਰਮ ਦੇ ਸਟੇਡੀਅਮ ‘ਚ ਖੇਡਿਆ ਜਾਵੇਗਾ ਮੁਕਾਬਲਾ
DIG ਨਵੀਨ ਸਿੰਗਲਾ ਨੇ ਕਿਹਾ ਕਿ FIR ਦਰਜ ਕਰਨ ਤੋਂ ਇਲਾਵਾ ਮਾਮਲੇ ਦੀ ਜਾਂਚ ਲਈ ਇੱਕ SIT ਬਣਾਈ ਗਈ ਹੈ। SIT ‘ਚ ਵਿਦਿਆਰਥੀ ਤੇ ਯੂਨੀਵਰਸਿਟੀ ਮੈਨੇਜਮੈਂਟ ਦੇ ਮੈਂਬਰ ਅਤੇ ਪੁਲਿਸ ਦੇ ਸੀਨੀਅਰ ਅਧਿਕਾਰੀ ਵੀ ਸ਼ਾਮਲ ਹਨ। ਵਿਦਿਆਰਥੀਆਂ ਨੇ ਕਿਹਾ ਹੈ ਕਿ FIR ਦੀ ਕਾਪੀ ਮਿਲਦੇ ਹੀ ਹਾਈਵੇਅ ਜਾਮ ਹਟਾ ਦਿੱਤਾ ਜਾਵੇਗਾ।
ਵਿਦਿਆਰਥੀਆਂ ਦੇ ਹੰਗਾਮੇ ਤੋਂ ਬਾਅਦ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਬਿਆਨ ਦਿੱਤਾ ਗਿਆ, ਜਿਸ ਵਿੱਚ ਉਨ੍ਹਾਂ ਕਿਹਾ ਕਿ ਸ਼ਰਾਰਤੀ ਅਨਸਰਾਂ ਵੱਲੋਂ ਅਫਵਾਹਾਂ ਫੈਲੀਆਂ ਜਾ ਰਹੀਆਂ ਹਨ। ਅਫਵਾਹਾਂ ਫੈਲਾ ਕੇ ਯੂਨੀਵਰਸਿਟੀ ਦੇ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਸਟੂਡੈਂਟਸ ਇਨ੍ਹਾਂ ਅਫਵਾਹਾਂ ‘ਤੇ ਧਿਆਨ ਨਾ ਦੇਣ। ਕੈਂਪਸ ‘ਚ ਸਾਰੇ ਵਿਦਿਆਰਥੀ ਪੂਰੀ ਤਰ੍ਹਾਂ ਸੁਰੱਖਿਅਤ ਹਨ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








