ਗੁਰਦਾਸਪੁਰ ਦੇ ਹਰਦੋਛਨੀ ਰੋਡ ‘ਤੇ ਬਾਈਪਾਸ ਨੇੜੇ ਜਲਵਾ ਹਵੇਲੀ ਕੋਲ ਦੇਰ ਰਾਤ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਇੱਥੇ 2 ਗੱਡੀਆਂ ਦੀ ਆਪਸ ਵਿੱਚ ਜ਼ੋਰਦਾਰ ਟੱਕਰ ਹੋਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਇੱਕ ਵਿਅਕਤੀ ਦੀ ਮੈਕੇ ‘ਤੇ ਹੀ ਮੌਤ ਹੋ ਗਈ। ਇਸ ਭਿਆਨਕ ਹਾਦਸੇ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ।
ਸੀਸੀਟੀਵੀ ਫੁਟੇਜ ਵਿੱਚ ਇੱਕ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਖੜੀ ਗੱਡੀ ਵਿੱਚ ਟਕਰਾਉਂਦੀ ਨਜ਼ਰ ਆ ਰਹੀ ਹੈ। ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਦੋ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਹਾਦਸੇ ਵਿੱਚ ਦੋਵੇਂ ਗੱਡੀਆਂ ਵੀ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ ਹਨ।
ਇਹ ਵੀ ਪੜ੍ਹੋ : ਨਿੱਜੀ ਯੂਨੀਵਰਸਿਟੀ ਵਿ/ਵਾ/ਦ ਮਾਮਲੇ ‘ਚ 7 ਮੈਂਬਰੀ SIT ਦਾ ਗਠਨ, ਪੁਲਿਸ ਦੇ ਸੀਨੀਅਰ ਅਧਿਕਾਰੀ ਵੀ ਜਾਂਚ ‘ਚ ਸ਼ਾਮਲ
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








