ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪਾਕਿਸਤਾਨ ਨੂੰ ਲੈ ਕੇ ਸਖਤ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ ਜੇਕਰ ਗੁਆਂਢੀ ਦੇਸ਼ ਅੱਤਵਾਦ ਨੂੰ ਆਪਣੀ ਰਾਜਨੀਤੀ ਦੇ ਤੌਰ ‘ਤੇ ਜਾਰੀ ਰੱਖਦਾ ਹੈ ਤਾਂ ਭਾਰਤ ਉਸ ਨਾਲ ਗੱਲਬਾਤ ਜਾਰੀ ਨਹੀਂ ਰੱਖ ਸਕਦਾ। ਦੇਸ਼ ਅੱਤਵਾਦ ਖਿਲਾਫ ਹਰ ਤਰ੍ਹਾਂ ਦੀ ਕਾਰਵਾਈ ਲਈ ਪੂਰੀ ਤਰ੍ਹਾਂ ਤਿਆਰ ਹੈ।
ਰਾਜਨਾਥ ਸਿੰਘ ਨੇ ਦਿੱਲੀ ਵਿਚ ਆਯੋਜਿਤ ਸਮਿਟ ਵਿਚ ਕਿਹਾ ਕਿ ਭਾਰਤ ਸ਼ਾਂਤੀ ਚਾਹੁੰਦਾ ਹੈ ਤੇ ਕਿਸੇ ਦੂਜੇ ਦੇਸ਼ ਦੀ ਜ਼ਮੀਨ ‘ਤੇ ਕਬਜ਼ਾ ਕਰਨ ਦੀ ਇੱਛਾ ਨਹੀਂ ਰੱਖਦਾ। ਪਰ ਸ਼ਾਂਤੀ ਤੇ ਕਾਇਰਤਾ ਵਿਚ ਫਰਕ ਹੈ। ਭਾਰਤ ਆਪਣੀ ਸੁਰੱਖਿਆ ਨੂੰ ਲੈ ਕੇ ਸਮਝੌਤਾ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਭਾਰਤ ਸ਼ਾਂਤੀ ਵਿਚ ਵਿਸ਼ਵਾਸ ਕਰਦਾ ਹੈ ਤੇ ਜੰਗ ਨਹੀਂ ਚਾਹੁੰਦਾ ਪਰ ਜੇਕਰ ਕੋਈ ਦੇਸ਼ ਭਾਰਤ ਖਿਲਾਫ ਅੱਤਵਾਦ ਨੂੰ ਸਮਰਥਨ ਤੇ ਪਨਾਹ ਦਿੰਦਾ ਹੈ ਤਾਂ ਉਥੇ ਗੱਲਬਾਤ ਦੀ ਗੁੰਜਾਇਸ਼ ਖਤਮ ਹੋ ਜਾਂਦੀ ਹੈ।
ਇਹ ਵੀ ਪੜ੍ਹੋ : CM ਮਾਨ ਦੀ 7 ਮੈਂਬਰੀ ਤਾਲਮੇਲ ਕਮੇਟੀ ਨਾਲ ਮੀਟਿੰਗ ਖਤਮ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਤਾਏ ਇਤਰਾਜ਼ਾਂ ‘ਤੇ ਹੋਈ ਚਰਚਾ
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ SCO ਮੀਟਿੰਗ ‘ਚ PM ਮੋਦੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਜਿਹੜੇ ਦੇਸ਼ ਅੱਤਵਾਦੀਆਂ ਨੂੰ ਪਨਾਹ ਤੇ ਸਮਰਥਨ ਦਿੰਦੇ ਹਨ ਉਨ੍ਹਾਂ ਨੂੰ ਸਖ਼ਤ ਸੰਦੇਸ਼ ਦੇਣਾ ਪਵੇਗਾ। ਉਨ੍ਹਾਂ ਕਿਹਾ ਕਿ ਅੱਤਵਾਦ ਕਿਸੇ ਲਈ ਵੀ Strategic Asset ਨਹੀਂ ਹੋ ਸਕਦਾ। ਜਦੋਂ ਤੱਕ ਸਾਡਾ ਗੁਆਂਢੀ ਦੇਸ਼ ਅੱਤਵਾਦ state policy ‘ਤੇ ਕਾਇਮ ਰਹੇਗਾ। ਭਾਰਤ ਵੀ ਅੱਤਵਾਦ ਵਿਰੁੱਧ ਹਰ ਤਰ੍ਹਾਂ ਦੀ strikes ਲਈ ਪੂਰੀ ਤਰ੍ਹਾਂ ਆਜ਼ਾਦ ਹੈ।
ਦੱਸ ਦੇਈਏ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੇ 25 ਸਤੰਬਰ ਨੂੰ UN ਵਿਚ ਭਾਰਤ ਨੂੰ ਜੰਗ ਦੀ ਧਮਕੀ ਦਿੱਤੀ ਸੀ। ਉਨ੍ਹਾਂ ਕਿਹਾ ਸੀ ਕਿ ਭਾਰਤ ਸਿੰਧੂ ਨਦੀ ਦਾ ਪਾਣੀ ਨਾ ਰੋਕੇ। ਪਾਣੀ ਰੋਕਣ ਦੀ ਕੋਸ਼ਿਸ਼ ਨੂੰ ਪਾਕਿਸਤਾਨ ਯੁੱਧ ਦੀ ਕਾਰਵਾਈ ਮੰਨੇਗਾ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








