ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹ ੀਹੈ ਕਿ ਸਾਬਕਾ ਈਡੀ ਅਧਿਕਾਰੀ ਨਿਰੰਜਨ ਸਿੰਘ ਨੇ ‘ਵਾਰਿਸ ਪੰਜਾਬ ਦੇ’ ਪਾਰਟੀ ਦਾ ਪੱਲਾ ਛੱਡ ਦਿੱਤਾ ਹੈ ਤੇ ਖੁਦ ਉਨ੍ਹਾਂ ਵੱਲੋਂ ਪੋਸਟ ਪਾ ਕੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਹੈ।
ਨਿਰੰਜਨ ਸਿੰਘ ਨੇ ਪੋਸਟ ਵਿਚ ਲਿਖਿਆ ਕਿ ਮੈਂ ਅਕਾਲੀ ਦਲ ਵਾਰਿਸ ਪੰਜਾਬ ਤੋਂ ਆਪਣੇ ਆਪ ਨੂੰ ਵੱਖ ਕਰਦਾ ਹਾਂ। ਮੈਂ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ, ਵਿਆਪਕ ਭ੍ਰਿਸ਼ਟਾਚਾਰ, ਗੈਂਗਸਟਰਾਂ, ਫਿਰੌਤੀ ਤੇ ਨਸ਼ਿਆਂ ਦੀ ਤਸਕਰੀ ਵਿਚ ਪੁਲਿਸ ਮੁਲਾਜ਼ਮਾਂ ਦੀ ਸ਼ਮੂਲੀਅਤ ਵਰਗੇ ਮੁੱਦਿਆਂ ‘ਤੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨੂੰ ਆਪਣਾ ਸਮਰਥਨ ਦਿੱਤਾ ਸੀ ਪਰ ਕੁਝ ਅਜਿਹੇ ਮੁੱਦਿਆਂ ‘ਤੇ ਮੇਰੇ ਮਤਭੇਦ ਹਨ ਜੋ ਮੇਰੇ ਲਈ ਗੈਰ-ਸਮਝੌਤਾਯੋਗ ਹਨ। ਜਨਤਕ ਜੀਵਨ ਵਿਚ ਰਹਿਣ ਵਾਲੇ ਵਿਅਕਤੀਆਂ ਦਾ ਆਚਰਨ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਹੋਣਾ ਚਾਹੀਦਾ ਹੈ।ਮੈਂ ਉਨ੍ਹਾਂ ਲਈ ਸ਼ੁੱਭਕਾਮਨਾਵਾਂ ਦਿੰਦਾ ਹਾਂ।
ਇਹ ਵੀ ਪੜ੍ਹੋ : ਏਸ਼ਿਆਈ ਖੇਡਾਂ 2026 : ਭਾਰਤ ਨੇ ਸਕੂਐਸ਼ ’ਚ ਅਭੈ ਸਿੰਘ ਤੇ ਅਨਾਹਤ ਸਿੰਘ ਨੇ ਜਿੱਤੇ ਚਾਂਦੀ ਦੇ ਦੋ ਤਗਮੇ
ਦੱਸ ਦੇਈਏ ਕਿ ਅਜੇ 22 ਸਤੰਬਰ ਨਿਰੰਜਨ ਸਿੰਘ ਅਕਾਲੀ ਦਲ ਵਾਰਿਸ ਪੰਜਾਬ ਦੇ ‘ਚ ਸ਼ਾਮਿਲ ਹੋਏ ਸੀ ਤੇ 90 ਘੰਟਿਆਂ ਦੇ ਅੰਦਰ-ਅੰਦਰ ਉਨ੍ਹਾਂ ਨੇ ਪਾਰਟੀ ਨੂੰ ਛੱਡ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








