ਅਮਰੀਕੀ ਰਾਜਦੂਤ ਸਰਜੀਓ ਗੋਰ ਨੇ ਸੋਮਵਾਰ ਨੂੰ ਅੰਮ੍ਰਿਤਸਰ ਦੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਘਰ ਦਾ ਅਸ਼ੀਰਵਾਦ ਲਿਆ। ਉਨ੍ਹਾਂ ਦੇ ਨਾਲ ਕਈ ਕਾਂਗਰਸੀ ਆਗੂ ਅਤੇ ਸੀਨੀਅਰ ਅਧਿਕਾਰੀ ਵੀ ਸਨ। ਸ੍ਰੀ ਦਰਬਾਰ ਸਾਹਿਬ ਪਹੁੰਚਣ ‘ਤੇ ਉਨ੍ਹਾਂ ਦਾ ਰਸਮੀ ਸਵਾਗਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੀਤਾ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਅਮਰੀਕੀ ਰਾਜਦੂਤ ਸਰਜੀਓ ਗੋਰ 15 ਸਾਲਾਂ ਵਿੱਚ ਦੂਜੀ ਵਾਰ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕੀਤੇ। ਇਸ ਦੌਰੇ ਦੌਰਾਨ ਉਨ੍ਹਾਂ ਪੁਰਾਣੀਆਂ ਯਾਦਾਂ ਸਾਂਝੀਆਂ ਕੀਤੀਆਂ। ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਰਾਜਦੂਤ ਦਾ ਸਵਾਗਤ ਕੀਤਾ ਗਿਆ ਅਤੇ ਸਿੱਖ ਭਾਈਚਾਰੇ ਨਾਲ ਸਬੰਧਤ ਕੁਝ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ ਗਈ।
ਇਹ ਵੀ ਪੜ੍ਹੋ : ਮੋਗਾ ‘ਚ ਬਜ਼ੁਰਗ ਨਾਲ ਸਾਈਬਰ ਠੱਗੀ: 32.50 ਲੱਖ ਖਾਤੇ ’ਚੋਂ ਗਾਇਬ, ਬੈਂਕ ਜਾਣ ‘ਤੇ ਧੋਖਾਧੜੀ ਦਾ ਲੱਗਿਆ ਪਤਾ
ਉਨ੍ਹਾਂ ਸਪੱਸ਼ਟ ਕੀਤਾ ਕਿ ਰਾਜਦੂਤ ਨੂੰ ਕੋਈ ਰਸਮੀ ਮੰਗ ਪੱਤਰ ਨਹੀਂ ਦਿੱਤਾ ਗਿਆ। ਇਸ ਤੋਂ ਇਲਾਵਾ, ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਸਿੱਖਾਂ ਨਾਲ ਸਬੰਧਤ ਨਫ਼ਰਤ ਭਰੀ ਤਸਵੀਰ/ਸਮੱਗਰੀ ਸਬੰਧੀ ਅਮਰੀਕੀ ਅਧਿਕਾਰੀਆਂ ਨੂੰ ਇੱਕ ਈਮੇਲ ਭੇਜੀ ਸੀ, ਜਿਸ ਨੂੰ ਤੁਰੰਤ ਹੱਲ ਕਰ ਦਿੱਤਾ ਗਿਆ ਅਤੇ ਸਮੱਗਰੀ ਨੂੰ ਹਟਾ ਦਿੱਤਾ ਗਿਆ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਸਾਰੀ ਮਨੁੱਖਤਾ ਨੂੰ ਸਮਾਨਤਾ ਅਤੇ ਭਾਈਚਾਰੇ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਨੇ ਅਮਰੀਕੀ ਰਾਜਦੂਤ ਨਾਲ ਸਿੱਖ ਗੁਰੂ ਸਾਹਿਬਾਨ ਵੱਲੋਂ ਦੱਸੇ ਗਏ ਸਮਾਨਤਾ ਦੇ ਸਿਧਾਂਤਾਂ ਅਤੇ ਅਮਰੀਕਾ ਦੇ ਆਜ਼ਾਦੀ ਦੇ ਐਲਾਨਨਾਮੇ ਵਿੱਚ ਦਰਜ ਸਮਾਨਤਾ ਦੀਆਂ ਕਦਰਾਂ-ਕੀਮਤਾਂ ਬਾਰੇ ਚਰਚਾ ਕੀਤੀ। ਗੱਲਬਾਤ ਦੌਰਾਨ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਦਾ ਹਵਾਲਾ ਦਿੰਦੇ ਹੋਏ, ਇਹ ਖੁਲਾਸਾ ਹੋਇਆ ਕਿ ਅਮਰੀਕੀ ਅਫਸਰਾਂ ਨੇ ਉਨ੍ਹਾਂ ਦੀ ਫੌਜ ਵਿੱਚ ਸੇਵਾ ਨਿਭਾਈ ਸੀ।
ਵੀਡੀਓ ਲਈ ਕਲਿੱਕ ਕਰੋ -:








