ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅੱਜ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ) ਵਿੱਚ ਹੋਈ ਹਾਲੀਆ ਹਿੰਸਾ ਦੀ ਸੁਣਵਾਈ ਕਰੇਗਾ। ਇਸ ਘਟਨਾ ਦੀ ਸੀਬੀਆਈ ਜਾਂਚ ਦੀ ਮੰਗ ਕਰਦੇ ਹੋਏ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨ ਮੰਗਲਵਾਰ ਨੂੰ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਦੇ ਸਾਹਮਣੇ ਤੁਰੰਤ ਸੁਣਵਾਈ ਲਈ ਪੇਸ਼ ਕੀਤੀ ਗਈ।
ਪਟੀਸ਼ਨਕਰਤਾ ਦੀ ਨੁਮਾਇੰਦਗੀ ਕਰ ਰਹੇ ਸੀਨੀਅਰ ਵਕੀਲ ਗੌਰਵ ਚੋਪੜਾ ਨੇ ਵਕੀਲ ਅਰਜੁਨ ਸ਼ਿਓਰਾਨ ਦੇ ਨਾਲ ਮਿਲ ਕੇ ਅਦਾਲਤ ਨੂੰ ਦੱਸਿਆ ਕਿ ਯੂਨੀਵਰਸਿਟੀ ਕੈਂਪਸ ਵਿੱਚ ਹਿੰਸਾ ਦੌਰਾਨ ਕਥਿਤ ਤੌਰ ‘ਤੇ ਦੰਗੇ, ਅੱਗਜ਼ਨੀ ਅਤੇ ਲੁੱਟਮਾਰ ਦੀਆਂ ਘਟਨਾਵਾਂ ਵਾਪਰੀਆਂ। ਪਟੀਸ਼ਨ ਵਿਚ ਇਸ ਪੂਰੀ ਘਟਨਾ ਨੂੰ ਗੰਭੀਰ ਦੱਸਦੇ ਹੋਏ ਹਾਈ ਕੋਰਟ ਤੋਂ ਤੁਰੰਤ ਦਖਲ ਦੀ ਮੰਗ ਕੀਤੀ ਗਈ ਹੈ।

ਰਿਪੋਰਟਾਂ ਮੁਤਾਬਕ ਐਤਵਾਰ ਨੂੰ ਇੱਕ ਵਿਦਿਆਰਥਣ ਨਾਲ ਕਥਿਤ ਜਬਰ-ਜ਼ਨਾਹ ਦੀਆਂ ਖਬਰਾਂ ਤੋਂ ਬਾਅਦ ਵਿਦਿਆਰਥੀਆਂ ਵਿੱਚ ਤਣਾਅ ਵਧ ਗਿਆ, ਜਿਸ ਕਾਰਨ ਕੈਂਪਸ ਵਿੱਚ ਹਿੰਸਾ ਹੋਈ। ਪੁਲਿਸ ਨੇ ਜਬਰ-ਜ਼ਨਾਹ ਦੇ ਦੋਸ਼ਾਂ ਸਣੇ ਹੁਣ ਤੱਕ 4 FIR ਦਰਜ ਕੀਤੀਆਂ ਹਨ।
ਪਟੀਸ਼ਨ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਹਿੰਸਾ ਦੌਰਾਨ ਯੂਨੀਵਰਸਿਟੀ ਕੈਂਪਸ ਵਿੱਚ ਵਿਆਪਕ ਜਾਇਦਾਦ ਨੂੰ ਨੁਕਸਾਨ ਪਹੁੰਚਿਆ। ਵੱਖ-ਵੱਖ ਦੁਕਾਨਾਂ ਵਿੱਚ ਲੁੱਟ-ਖੋਹ ਅਤੇ ਅੱਗਜ਼ਨੀ ਦੀਆਂ ਰਿਪੋਰਟਾਂ ਵੀ ਸਾਹਮਣੇ ਆਈਆਂ ਹਨ। ਪਟੀਸ਼ਨਕਰਤਾ ਨੇ ਪੂਰੀ ਘਟਨਾ ਦੀ ਨਿਰਪੱਖ ਜਾਂਚ ਨੂੰ ਯਕੀਨੀ ਬਣਾਉਣ ਲਈ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ। ਹਿੰਸਾ ਤੋਂ ਬਾਅਦ, ਯੂਨੀਵਰਸਿਟੀ ਪ੍ਰਸ਼ਾਸਨ ਨੇ 28 ਸਤੰਬਰ ਤੋਂ ਸ਼ੁਰੂ ਹੋ ਕੇ 10 ਦਿਨਾਂ ਲਈ ਕਲਾਸਾਂ ਅਤੇ ਹੋਰ ਅਕਾਦਮਿਕ ਗਤੀਵਿਧੀਆਂ ਨੂੰ ਮੁਅੱਤਲ ਕਰ ਦਿੱਤਾ।
ਇਹ ਵੀ ਪੜ੍ਹੋ : ਭਲਕੇ ਤੋਂ ਪੰਜਾਬ ਦੇ ਸਾਰੇ ਸਕੂਲਾਂ ਦਾ ਬਦਲਿਆ ਸਮਾਂ, ਬਦਲਦੇ ਮੌਸਮ ਕਾਰਨ ਲਿਆ ਗਿਆ ਫੈਸਲਾ
ਦੱਸ ਦੇਈਏ ਕਿ ਐਲਪੀਯੂ ਵਿੱਚ 26 ਅਤੇ 27 ਸਤੰਬਰ ਨੂੰ 22 ਘੰਟੇ ਖੂਬ ਹੰਗਾਮਾ ਹੋਇਆ। ਯੂਨੀਵਰਸਿਟੀ ਵਿੱਚ ਅੱਗਜ਼ਨੀ ਅਤੇ ਭੰਨਤੋੜ ਹੋਈ। ਯੂਨੀਵਰਸਿਟੀ ਦੇ ਅੰਦਰ ਯੂਨੀਮਾਲ ਨੂੰ ਲੁੱਟਿਆ ਗਿਆ। ਦਿੱਲੀ-ਅੰਮ੍ਰਿਤਸਰ ਰਾਸ਼ਟਰੀ ਰਾਜਮਾਰਗ 18 ਘੰਟਿਆਂ ਲਈ ਬੰਦ ਰਿਹਾ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








