LPU ਵਿਵਾਦ ਵਿੱਚ ਪੁਲਿਸ ਨੇ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਦੇ ਬਿਆਨਾਂ ਦੇ ਆਧਾਰ ‘ਤੇ ਐਤਵਾਰ ਨੂੰ ਸਤਨਾਮ ਪੁਲਿਸ ਸਟੇਸ਼ਨ ਵਿੱਚ ਮਾਮਲਾ ਦਰਜ ਕੀਤਾ ਸੀ। ਹੁਣ ਪੂਰੇ ਵਿਵਾਦ ਨਾਲ ਸਬੰਧਤ ਤਿੰਨ ਹੋਰ FIR ਦਰਜ ਕੀਤੀਆਂ ਗਈਆਂ ਹਨ। ਕਪੂਰਥਲਾ ਪੁਲਿਸ ਨੇ ਹਿੰਸਾ ਮਾਮਲੇ ‘ਚ ਹੁਣ ਤੱਕ 4 FIR ਦਰਜ ਕੀਤੀਆਂ ਹਨ।
ਫਗਵਾੜਾ ਦੇ ਸਦਰ ਪੁਲਿਸ ਸਟੇਸ਼ਨ ਵਿੱਚ ਕਤਲ ਦੀ ਕੋਸ਼ਿਸ਼, ਸਰਕਾਰੀ ਕੰਮ ‘ਚ ਰੁਕਾਵਟ ਪਾਉਣ, ਨਿੱਜੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਤੇ ਨੈਸ਼ਨਲ ਹਾਈਵੇਅ ‘ਤੇ ਆਵਾਜਾਈ ਰੋਕਣ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ।

ਐਤਵਾਰ ਸ਼ਾਮ ਨੂੰ ਪ੍ਰਦਰਸ਼ਨ ਦੌਰਾਨ ਪੁਲਿਸ ਅਤੇ ਵਿਦਿਆਰਥੀਆਂ ਵਿਚਕਾਰ ਹੋਈ ਝੜਪ ਦੌਰਾਨ ਤਿੰਨ ਪੁਲਿਸ ਦੀਆਂ ਗੱਡੀਆਂ ਨੂੰ ਸਾੜਨ ਲਈ ਵੀ ਐਫਆਈਆਰ ਇਸ ਵਿਚ ਸ਼ਾਮਲ ਹੈ। ਪੁਲਿਸ ਨੇ ਫਿਲਹਾਲ ਅਣਪਛਾਤੇ ਦੋਸ਼ੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ। ਸੋਸ਼ਲ ਮੀਡੀਆ ਅਤੇ ਮੌਕੇ ਤੋਂ ਵੀਡੀਓ ਦੇ ਆਧਾਰ ‘ਤੇ ਦੋਸ਼ੀ ਦੀ ਪਛਾਣ ਕੀਤੀ ਜਾਵੇਗੀ ਅਤੇ ਉਸ ਨੂੰ ਨਾਮਜ਼ਦ ਕੀਤਾ ਜਾਵੇਗਾ।

ਦੱਸ ਦੇਈਏ ਕਿ ਪੁਲਿਸ ਨੇ ਯੂਨੀਵਰਸਿਟੀ ਕੈਂਪਸ ਵਿੱਚ ਹੋਈ ਭੰਨਤੋੜ ਅਤੇ ਚੋਰੀ ਨਾਲ ਜੁੜੀਆਂ ਸੀਸੀਟੀਵੀ ਫੁਟੇਜ ਅਤੇ ਵਾਇਰਲ ਵੀਡੀਓਜ਼ ਨੂੰ ਜ਼ਬਤ ਕਰਨਾ ਸ਼ੁਰੂ ਕਰ ਦਿੱਤਾ ਹੈ। ਪੁਲਿਸ ਉਨ੍ਹਾਂ ਬੰਦਿਆਂ ਦੀ ਪਛਾਣ ਕਰ ਰਹੀ ਹੈ ਜੋ ਕੈਂਪਸ ਵਿੱਚ ਮਾਸਕ ਪਾ ਕੇ ਦਾਖਲ ਹੋਏ ਸਨ।
ਇਹ ਵੀ ਪੜ੍ਹੋ : ਏਸ਼ੀਅਨ ਖੇਡਾਂ ‘ਚ ਭਾਰਤ ਦੀ ਝੋਲੀ ਪਿਆ ਅੱਠਵਾਂ ਗੋਲਡ, 9ਵੇਂ ਦਿਨ ਤੀਰਅੰਦਾਜ਼ੀ ‘ਚ ਜਿੱਤੇ 2 ਸੋਨ ਤਗਮੇ
ਯੂਨੀਵਰਸਿਟੀ ਦੇ ਡਾਟਾ ਬੈਂਕ ਦੀ ਵਰਤੋਂ ਇਹ ਤੈਅ ਕਰਨ ਲਈ ਵੀ ਕੀਤੀ ਜਾ ਰਹੀ ਹੈ ਕਿ ਹਿੰਸਾ ਅਤੇ ਭੰਨਤੋੜ ਵਿੱਚ ਸ਼ਾਮਲ ਕਿੰਨੇ ਲੋਕ ਯੂਨੀਵਰਸਿਟੀ ਦੇ ਵਿਦਿਆਰਥੀ ਸਨ ਅਤੇ ਕਿੰਨੇ ਬਾਹਰਲੇ ਸਨ। ਦੱਸ ਦੇਈਏ ਕਿ ਇਸ ਪੂਰੇ ਮਾਮਲੇ ਦੀ ਜਾਂਚ ਲਈ SIT ਬਣਾਈ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








