ਵਿਜੀਲੈਂਸ ਪੁਲਿਸ ਫਿਰੋਜ਼ਪੁਰ ਰੇਂਜ ਵੱਲੋਂ 50 ਹਜ਼ਾਰ ਰੁਪਏ ਦੀ ਕਥਿਤ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਥਾਣਾ ਕੋਟ ਈਸੇ ਖਾਂ ਦੀ ਮੁੱਖ ਅਫਸਰ ਇੰਸਪੈਕਟਰ ਸੁਨੀਤਾ ਬਾਵਾ ਨੂੰ ਅੱਜ ਮੋਗਾ ਕੋਰਟ ਵਿੱਚ ਪੇਸ਼ ਕੀਤਾ ਗਿਆ। ਪੇਸ਼ੀ ਦੌਰਾਨ ਸੁਨੀਤਾ ਬਾਵਾ ਨੇ ਮੀਡੀਆ ਦੇ ਸਵਾਲਾਂ ਤੋਂ ਦੂਰੀ ਬਣਾਈ ਅਤੇ ਬਿਨਾਂ ਕੋਈ ਗੱਲਬਾਤ ਕੀਤੇ ਸਰਕਾਰੀ ਗੱਡੀ ਵਿੱਚ ਬੈਠ ਕੇ ਰਵਾਨ ਹੋ ਗਈ।
ਕਥਿਤ ਰਿਸ਼ਵਤ ਦੇ ਮਾਮਲੇ ਵਿੱਚ ਅੱਜ ਮਾਨਯੋਗ ਜੱਜ ਮਮਤਾ ਕੱਕੜ ਦੀ ਅਦਾਲਤ ਵਿੱਚ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਇੰਸਪੈਕਟਰ ਸੁਨੀਤਾ ਬਾਵਾ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ ਹੈ। ਹੁਣ ਵਿਜੀਲੈਂਸ ਪੁਲਿਸ ਵੱਲੋਂ ਰਿਮਾਂਡ ਦੌਰਾਨ ਮਾਮਲੇ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ਦੀ ਜਾਂਚ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਅਦਾਲਤ ਵਿੱਚ ਪੇਸ਼ੀ ਦੌਰਾਨ ਮੀਡੀਆ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਵਿੱਚ ਇੰਸਪੈਕਟਰ ਸੁਨੀਤਾ ਬਾਵਾ ਵੱਲੋਂ ਕਥਿਤ ਤੌਰ ’ਤੇ “All Is Well” ਕਹਿਣ ਦੀ ਗੱਲ ਸਾਹਮਣੇ ਆਈ ਸੀ। ਪਰ ਅੱਜ ਦੀ ਪੇਸ਼ੀ ਦੌਰਾਨ ਉਹ ਮੀਡੀਆ ਨਾਲ ਗੱਲਬਾਤ ਕਰਨ ਤੋਂ ਪੂਰੀ ਤਰ੍ਹਾਂ ਬਚਦੀ ਨਜ਼ਰ ਆਈ। ਅਦਾਲਤ ਤੋਂ ਬਾਹਰ ਆਉਣ ਉਪਰੰਤ ਉਹ ਬਿਨਾਂ ਕਿਸੇ ਸਵਾਲ ਦਾ ਜਵਾਬ ਦਿੱਤੇ ਸਿੱਧੀ ਸਰਕਾਰੀ ਗੱਡੀ ਵਿੱਚ ਜਾ ਬੈਠੀ ਅਤੇ ਪੁਲਿਸ ਮੁਲਾਜ਼ਮਾਂ ਦੇ ਨਾਲ ਉਥੋਂ ਰਵਾਨਾ ਹੋ ਗਈ।
ਇਹ ਵੀ ਪੜ੍ਹੋ : ਚਲਾਨ ਨਹੀਂ ਭਰਿਆ ਤਾਂ ਵੱਧ ਜਾਏਗਾ ਬਿਜਲੀ ਬਿੱਲ! ਸੁਪਰੀਮ ਕੋਰਟ ਨੇ ਕੱਢਿਆ ਬਕਾਇਆ ਵਸੂਲੀ ਦਾ ਅਨੋਖਾ ਹੱਲ
ਫਿਲਹਾਲ ਅਦਾਲਤ ਵੱਲੋਂ ਦਿੱਤੇ ਗਏ ਇੱਕ ਦਿਨ ਦੇ ਪੁਲਿਸ ਰਿਮਾਂਡ ਦੌਰਾਨ ਵਿਜੀਲੈਂਸ ਟੀਮ ਵੱਲੋਂ ਕਥਿਤ ਰਿਸ਼ਵਤ ਮਾਮਲੇ ਨਾਲ ਜੁੜੇ ਤੱਥਾਂ ਦੀ ਜਾਂਚ ਕੀਤੀ ਜਾਵੇਗੀ। ਜਾਂਚ ਦੌਰਾਨ ਕੀ ਕੁਝ ਸਾਹਮਣੇ ਆਉਂਦਾ ਹੈ ਅਤੇ ਮਾਮਲਾ ਕਿਸ ਦਿਸ਼ਾ ਵੱਲ ਅੱਗੇ ਵਧਦਾ ਹੈ, ਇਸ ’ਤੇ ਹੁਣ ਸਭ ਦੀ ਨਜ਼ਰ ਟਿਕੀ ਹੋਈ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








