ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਪੰਜਾਬ ਦੌਰੇ ‘ਤੇ ਹਨ। ਇਸ ਦੌਰਾਨ, ਗ੍ਰਹਿ ਮੰਤਰੀ ਸ਼ਾਹ ਜਲੰਧਰ ਦੇ ਸ਼੍ਰੀ ਦੇਵੀ ਤਲਾਬ ਮੰਦਿਰ ਪਹੁੰਚੇ। ਮੱਥਾ ਟੇਕਣ ਤੋਂ ਬਾਅਦ, ਉਹ ਪਰਾਗਪੁਰ ਵਿੱਚ ਇੱਕ ਰੈਲੀ ਲਈ ਰਵਾਨਾ ਹੋਏ, ਜਿੱਥੇ ਉਹ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਦੀ ਸਮਾਪਤੀ ਕਰਨਗੇ ਅਤੇ ਰੈਲੀ ਨੂੰ ਸੰਬੋਧਨ ਕਰਨਗੇ।
ਭਾਜਪਾ ਦੇ ਰਾਸ਼ਟਰੀ ਬੁਲਾਰੇ ਨੇ ਕਿਹਾ ਕਿ ਪਾਰਟੀ ਦੀ ਪੰਜਾਬ ਵਿੱਚ ਸ਼ੁਰੂ ਕੀਤੀ ਗਈ “ਨਸ਼ਾ ਵਿਰੋਧੀ ਅਤੇ ਨਸ਼ਾ ਮੁਕਤ ਯਾਤਰਾ” ਅਤੇ ਇਸ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਜਲੰਧਰ ਫੇਰੀ, ਸੂਬੇ ਵਿੱਚੋਂ ਨਸ਼ਾ ਨੈੱਟਵਰਕ ਨੂੰ ਪੂਰੀ ਤਰ੍ਹਾਂ ਖਤਮ ਕਰਨ ਦੀ ਪਾਰਟੀ ਦੀ ਵਚਨਬੱਧਤਾ ਦਾ ਸਪੱਸ਼ਟ ਸਬੂਤ ਹੈ। ਭਾਜਪਾ ਨੇ ਸਪੱਸ਼ਟ ਕਰ ਦਿੱਤਾ ਹੈ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਇਸਦਾ ਮੁੱਖ ਨਾਅਰਾ ਨਸ਼ਾ ਮੁਕਤ ਪੰਜਾਬ” ਹੋਵੇਗਾ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








