ਖੰਨਾ ਦੇ ਸਮਰਾਲਾ ਰੋਡ ‘ਤੇ ਹੋਏ ਇਕ ਦਰਦਨਾਕ ਹਾਦਸੇ ਵਿਚ ਗਿੱਧਾ ਕੋਚ ਦੀ ਮੌਤ ਹੋ ਗਈ ਜਦੋਂ ਕਿ ਇਕ ਕੁੜੀ ਸਣੇ 2 ਜ਼ਖਮੀ ਹੋ ਗਏ ਹਨ ਜਿਨ੍ਹਾਂ ਵਿਚੋਂ ਇਕ ਦੀ ਹਾਲਤ ਗੰਭੀਰ ਹੋਣ ‘ਤੇ ਉਸ ਨੂੰ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ।
ਜਾਣਕਾਰੀ ਮੁਤਾਬਕ ਤੇਜ਼ ਰਫਤਾਰ ਕਾਰ ਗਲਤ ਸਾਈਡ ਜਾ ਕੇ ਸਾਹਮਣੇ ਤੋਂ ਐਕਟਿਵਾ ‘ਤੇ ਆ ਰਹੀਆਂ ਦੋ ਕੁੜੀਆਂ ਤੇ ਇਕ ਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ। ਕਾਰ ਸਵਾਰ ਕਾਫੀ ਦੂਰ ਤੱਕ ਐਕਟਿਵਾ ਤੇ ਸਾਈਕਲ ਨੂੰ ਘਸੀਟਦਾ ਲੈ ਗਿਆ। ਟੱਕਰ ਇੰਨੀ ਜ਼ੋਰਦਾਰ ਸੀ ਕਿ ਹਾਦਸੇ ਵਿਚ ਇਕ ਲੜਕੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਿਰਮਨਜੀਤ ਕੌਰ ਵਾਸੀ ਖੰਨਾ ਵਜੋਂ ਹੋਈ ਹੈ। ਮ੍ਰਿਤਕ ਲਕਕੀ ਦੇ ਪਿਤਾ ਸੋਹਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਏਐੱਸ ਕਾਲਜ ਵਿਚ ਯੂਥ ਫੈਸਟੀਵਲ ਵਿਚ ਗਿੱਧੇ ਦੀ ਤਿਆਰੀ ਕਰਵਾਉਂਦੀ ਸੀ। ਰੋਜ਼ਾਨਾ ਵਾਂਗ ਉਹ ਕਾਲਜ ਤੋਂ ਘਰ ਆ ਰਹੀ ਸੀ ਕਿ ਰਸਤੇ ਵਿਚ ਕਾਰ ਸਵਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਜਿਸ ਵਿਚ ਉਨ੍ਹਾਂ ਦੀ ਧੀ ਦੀ ਮੌਤ ਹੋ ਗਈ ਜਦੋਂ ਕਿ ਉਸ ਦੀ ਸਹੇਲੀ ਗੰਭੀਰ ਜ਼ਖਮੀ ਹੈ।
ਹਾਦਸੇ ਵਿਚ ਜ਼ਖਮੀ ਹੋਏ ਸਾਈਕਲ ਸਵਾਰ ਦਲੀਪ ਕੁਮਾਰ ਨੇ ਦੱਸਿਆ ਕਿ ਤੇਜ਼ ਰਫਤਾਰ ਕਾਰ ਚਾਲਕ ਨੇ ਸਾਹਮਣੇ ਤੋਂ ਆ ਕੇ ਉਨ੍ਹਾਂ ਨੂੰ ਟੱਕਰ ਮਾਰੀ ਹੈ ਜਿਸ ਵਿਚ ਉਸ ਨੂੰ ਕਾਫੀ ਸੱਟ ਵੱਜੀ। ਰਾਹਗੀਰ ਬਲਰਾਜ ਸਿੰਘ ਨੇ ਦੱਸਿਆ ਕਿ ਤੇਜ਼ ਰਫਤਾਰ ਕਾਰ ਚਾਲਕ ਨੇ ਗਲਤ ਸਾਈਡ ਆ ਕੇ ਐਕਟਿਵਾ ਤੇ ਸਾਈਕਲ ਨੂੰ ਟੱਕਰ ਮਾਰੀ ਜਿਸ ਵਿਚ ਲੜਕੀ ਦੀ ਮੌਤ ਹੋ ਗਈ ਹਾਦਸਾ ਕਾਰ ਚਾਲਕ ਦੀ ਲਾਪ੍ਰਵਾਹੀ ਦੀ ਵਜ੍ਹਾ ਤੋਂ ਹੋਇਆ ਹੈ।
ਇਹ ਵੀ ਪੜ੍ਹੋ : ‘2029 ਤੱਕ ਪੰਜਾਬ ‘ਚੋਂ ਨਸ਼ਾ ਖਤਮ ਕਰ ਦਿਆਂਗੇ’ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬੀਆਂ ਨਾਲ ਕੀਤਾ ਵਾਅਦਾ
ਦੂਜੇ ਪਾਸੇ ਹਾਦਸੇ ਵਿਚ ਜ਼ਖਮੀ ਹੋਈਆਂ ਲੜਕੀਆਂ ਨੂੰ ਸਿਵਲ ਹਸਪਤਾਲ ਲੈ ਕੇ ਪਹੁੰਚੇ ਕਾਰ ਚਾਲਕ ਸੰਦੀਪ ਸ਼ਰਮਾ ਨੇ ਦੱਸਿਆ ਕਿ ਸਮ
ਲਾ ਰੋਡ ‘ਤੇ ਉਨ੍ਹਾਂ ਅੱਗੇ ਅਚਾਨਕ ਇਕ ਬਾਈਕ ਤੇ ਸਾਈਕਲ ਆ ਗਈ ਸੀ ਜਿਸ ਨੂੰ ਬਚਾਉਣ ਦੇ ਚੱਕਰ ਵਿਚ ਕਾਰ ਦਾ ਸੰਤੁਲਨ ਵਿਗੜ ਗਿਆ ਤੇ ਹਾਦਸਾ ਹੋਇਆ। ਉਹ ਜ਼ਖਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਲੈ ਕੇ ਪਹੁੰਚੇ ਸਨ। ਹਾਦਸਾ ਅਚਾਨਕ ਹੋਈ ਹੈ, ਇਸ ਵਿਚ ਉਸ ਦੀ ਕੋਈ ਗਲਤੀ ਨਹੀਂ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








