ਹੁਸ਼ਿਆਰਪੁਰ ਦੇ ਪਿੰਡ ਮੁਰਾਦਪੁਰ ਵਿਚ ਵੱਡਾ ਹਾਦਸਾ ਵਾਪਰਿਆ ਹੈ ਜਿਥੇ ਖੇਤਾਂ ‘ਚ ਬੱਚਿਆਂ ਨਾਲ ਭਰੀ ਸਕੂਲ ਬੱਸ ਪਲਟ ਗਈ ਹੈ।ਬੱਸ ‘ਚ ਕਰੀਬ 50 ਬੱਚੇ ਸਵਾਰ ਸਨ ਤੇ ਮੌਕੇ ‘ਤੇ ਚੀਕ-ਚਿਹਾੜਾ ਮਚ ਜਾਂਦਾ ਹੈ।
ਜਾਣਕਾਰੀ ਮੁਤਾਬਕ ਬੱਚੇ ਸਵੇਰ ਨੂੰ ਸਕੂਲ ਜਾ ਰਹੇ ਸੀ ਕਿ ਅਚਾਨਕ ਬੱਸ ਅੱਗੇ ਇਕ ਸਕੂਟੀ ਆ ਜਾਂਦੀ ਹੈ ਤੇ ਸਕੂਟੀ ਸਵਾਰ ਨੂੰ ਬਚਾਉਂਦੇ ਹੋਏ ਬੱਸ ਦਾ ਡਰਾਈਵਰ ਬੱਸ ਨੂੰ ਸੜਕ ਦੇ ਕਿਨਾਰੇ ਵੱਲ ਨੂੰ ਮੋੜ ਦਿੰਦਾ ਹੈ। ਜਿਸ ਮਗਰੋਂ ਬੱਸ ਪਲਟ ਕੇ ਖੇਤਾਂ ਵਿਚ ਜਾ ਡਿੱਗੀ ਹੈ। ਜਿਸ ਮਗਰੋਂ ਬੱਚਿਆਂ ਦੇ ਚੀਕ-ਚਿਹਾੜੇ ਦੀਆਂ ਆਵਾਜ਼ਾਂ ਸੁਣਾਈ ਦਿੰਦੀਆਂ ਹਨ ਤੇ ਤੁਰੰਤ ਰਾਹਗੀਰ ਬੱਚਿਆਂ ਦੀ ਮਦਦ ਕਰਦੇ ਹਨ ਤੇ ਉਨ੍ਹਾਂ ਨੂੰ ਬੱਸ ਤੋਂ ਹੇਠਾਂ ਉਤਾਰ ਦਿੰਦੇ ਹਨ।
ਇਹ ਵੀ ਪੜ੍ਹੋ : ਭਾਰਤੀ ਪਾਇਲਟ ਸਮਿਤ ਮਛਾਰ ਨੇ ਇਜ਼ਰਾਈਲ ਜਾ ਰਹੇ ਜਹਾਜ਼ ਨੂੰ ਕ੍ਰੈਸ਼ ਹੋਣ ਤੋਂ ਬਚਾਇਆ, PM ਮੋਦੀ ਨੇ ਕੀਤੀ ਤਾਰੀਫ
ਹਾਦਸੇ ‘ਚ 2-3 ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਰਾਹਗੀਰਾਂ ਨੇ ਬੱਸ ‘ਚੋਂ ਬੱਚਿਆਂ ਨੂੰ ਬਾਹਰ ਕੱਢਣ ‘ਚ ਮਦਦ ਕੀਤੀ। ਗਨੀਮਤ ਰਹੀ ਕਿ ਕਿਸੇ ਬੱਚੇ ਨੂੰ ਗੰਭੀਰ ਸੱਟ ਨਹੀਂ ਲੱਗੀ। ਪੁਲਿਸ ਮੌਕੇ ‘ਤੇ ਪਹੁੰਚੀ ਤੇ ਉਨ੍ਹਾਂ ਵੱਲੋਂ ਹਾਦਸੇ ਦੇ ਕਾਰਨਾਂ ਬਾਰੇ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








