ਗੁਰਦਾਸਪੁਰ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਕਲਾਨੌਰ ਥਾਣਾ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਅੰਤਰਰਾਜੀ ਹਥਿਆਰ ਤਸਕਰੀ ਦੇ ਵੱਡੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਮਾਮਲੇ ਵਿਚ ਚਾਰ ਮੁਲਜ਼ਮਾਂ ਨੂੰ ਰੰਗੇ ਹੱਥੀਂ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ ਗਲਾਕ ਪਿਸਤੌਲ ਸਣੇ ਕੁੱਲ 7 ਨਾਜਾਇਜ਼ ਪਿਸਤੌਲਾਂ ਤੇ 8 ਮੈਗਜ਼ੀਨ ਦੀ ਵੱਡੀ ਖੇਪ ਬਰਾਮਦ ਕੀਤੀ ਹੈ।
ਸ਼ੁਰੂਆਤੀ ਜਾਂਚ ਵਿਚ ਸਾਹਮਣੇ ਆਇਆ ਕਿ ਗ੍ਰਿਫਤਾਰ ਕੀਤੇ ਗਏ ਤਸਕਰ ਸਿਰਫ ਸਥਾਨਕ ਪੱਧਰ ‘ਤੇ ਹੀ ਸਰਗਰਮ ਨਹੀਂ ਸਨ ਸਗੋਂ ਉਨ੍ਹਾਂ ਦੇ ਤਾਰ ਸਿੱਧੇ ਤੌਰ ਤੇ ਕੌਮਾਂਤਰੀ ਨੈਟਵਰਕ ਨਾਲ ਜੁੜੇ ਹੋਏ ਹਨ। ਜਾਂਚ ਵਿਚ ਪਤਾ ਲੱਗਾ ਹੈ ਕਿ ਦੁਬਈ ਤੇ ਅਮਰੀਕਾ ‘ਚ ਬੈਠੇ ਵਿਅਕਤੀ ਨਾਲ ਮੁਲਜ਼ਮ ਜੁੜੇ ਹੋਏ ਸਨ। ਉਸੇ ਦੇ ਨਿਰਦੇਸ਼ਾਂ ‘ਤੇ ਭਾਰਤ ਵਿਚ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਹਾਸਲ ਕਰਕੇ ਵੱਖ-ਵੱਖ ਅਪਰਾਧਿਕ ਗਿਰੋਹਾਂ ਤੱਕ ਪਹੁੰਚਾਉਣ ਦਾ ਕੰਮ ਕਰਦੇ ਸਨ। ਪੁਲਿਸਨੇ ਇਸ ਪੂਰੇ ਕੌਮਾਂਤਰੀ-ਅੰਤਰਰਾਜੀ ਨੈਟਵਰਕ ਦੀਆਂ ਜੜ੍ਹਾਂ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਹੁਸ਼ਿਆਰਪੁਰ : ਖੇਤਾਂ ‘ਚ ਪਲਟੀ ਬੱਚਿਆਂ ਨਾਲ ਭਰੀ ਸਕੂਲ ਬੱਸ, ਸਕੂਟਰੀ ਸਵਾਰ ਨੂੰ ਬਚਾਉਂਦੇ ਸਮੇਂ ਵਾਪਰਿਆ ਹਾ.ਦ/ਸਾ
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਕਾਰਵਾਈ ਦੌਰਾਨ ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿਚੋਂ ਅਤਿ-ਆਧੁਨਿਕ ਹਥਿਆਰ ਬਰਾਮਦ ਕੀਤੇ ਹਨ ਜਿਨ੍ਹਾਂ ਵਿਚ ਇਕ ਗਲਾਕ ਪਿਸਤੌਲ, .30 ਬੋਰ ਦੀਆਂ 6 ਪਿਸਤੌਲਾਂ ਤੇ 8 ਮੈਗਜ਼ੀਨ ਸ਼ਾਮਲ ਹਨ। ਡੀਜੀਪੀ ਗੌਰਵ ਯਾਦਵ ਮੁਤਾਬਕ ਇਸ ਸਬੰਧੀ ਥਾਣਾ ਕਲਾਨੌਰ ਵਿਚ FIR ਦਰਜ ਕਰ ਲਈ ਗਈ ਹੈ। ਪੰਜਾਬ ਪੁਲਿਸ ਮੁਤਾਬਕ ਇਸ ਪੂਰੇ ਤਸਕਰੀ ਨੈਟਵਰਕ, ਫੰਡਿੰਗ ਤੇ ਭਾਰਤ ਵਿਚ ਇਸ ਦੇ ਹੋਰ ਸਾਥੀਆਂ ਦਾ ਪਰਦਾਫਾਸ਼ ਕਰਨ ਲਈ ਮਾਮਲੇ ਦੀ ਡੂੰਘਾਈ ਨਾਲ ਜਾਂਚ ਜਾਰੀ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਉਹ ਸੂਬੇ ਵਿਚ ਗੈਰ-ਕਾਨੂੰਨੀ ਹਥਿਆਰਾਂ ਦੇ ਨੈਟਵਰਕ ਨੂੰ ਪੂਰੀ ਤਰ੍ਹਾਂ ਤੋਂ ਨਸ਼ਟ ਕਰਨ ਤੇ ਪੰਜਾਬ ਨੂੰ ਸੁਰੱਖਿਅਤ ਬਣਾਉਣ ਲਈ ਵਚਨਬੱਧ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








