ਜਲੰਧਰ ਕੈਂਟ ਤੋਂ ਮੌਜੂਦਾ ਵਿਧਾਇਕ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਬੀਤੀ ਰਾਤ ਹਾਈਕਮਾਨ ਵੱਲੋਂ ਇਸ ਦਾ ਅਧਿਕਾਰਕ ਐਲਾਨ ਕੀਤਾ ਗਿਆ ਜਿਸ ਮਗਰੋਂ ਪ੍ਰਗਟ ਸਿੰਘ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਪੰਜਾਬ ਕਾਂਗਰਸ ਦੀ ਕਮਾਨ ਸੌਂਪਣ ਲਈ ਹਾਈਕਮਾਨ ਦਾ ਧੰਨਵਾਦ ਕੀਤਾ ਹੈ। ਪ੍ਰਗਟ ਸਿੰਘ ਦੇ ਘਰ ਵਿਚ ਜਸ਼ਨ ਵਰਗਾ ਮਾਹੌਲ ਹੈ। ਉਨ੍ਹਾਂ ਨੂੰ ਲਗਾਤਾਰ ਵਧਾਈਆਂ ਮਿਲ ਰਹੀਆਂ ਹਨ ।
ਪ੍ਰਗਟ ਸਿੰਘ ਦੇ ਪ੍ਰਧਾਨ ਬਣਨ ਦੀ ਖੁਸ਼ੀ ਵਿਚ ਪਤਨੀ ਬਰਿੰਦਰ ਕੌਰ ਤੇ ਉਨ੍ਹਾਂ ਦੇ ਸਮਰਥਕ ਖੁਸ਼ੀ ਮਨਾ ਰਹੇ ਹਨ ਤੇ ਇਕ-ਦੂਜੇ ਨੂੰ ਵਧਾਈ ਦੇ ਰਹੇ ਹਨ। ਇਸ ਮੌਕੇ ਬਰਿੰਦਰ ਕੌਰ ਨੇ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਲਈ ਇਹ ਦੋਹਰੀ ਖੁਸ਼ੀ ਦਾ ਮੌਕਾ ਹੈ। ਉਨ੍ਹਾਂ ਦੱਸਿਆ ਕਿ ਜਦੋਂ ਉਨ੍ਹਾਂ ਦੇ ਪਹਿਲੇ ਪੋਤੇ ਦਾ ਜਨਮ ਹੋਇਆ ਸੀ ਉਸ ਸਮੇਂ ਪ੍ਰਗਟ ਸਿੰਘ ਵਿਧਾਇਕ ਬਣੇ ਸਨ ਤੇ ਹੁਣ ਦੂਜੇ ਕਿ ਪੋਤੇ ਦੇ ਜਨਮ ਦੇ ਨਾਲ ਉਨ੍ਹਾਂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਨ ਦੀ ਜ਼ਿੰਮੇਵਾਰੀ ਮਿਲੀ ਹੈ। ਬਰਿੰਦਰ ਕੌਰ ਨੇ ਕਿਹਾ ਕਿ ਪ੍ਰਗਟ ਸਿੰਘ ਸਪੋਰਟਸਮੈਨ ਰਹੇ ਹਨ ਤੇ ਉਨ੍ਹਾਂ ਨੂੰ ਚੁਣੌਤੀਆਂ ਦਾ ਸਾਹਮਣਾ ਕਰਨਾ ਚੰਗੀ ਤਰ੍ਹਾਂ ਆਉਂਦਾ ਹੈ।
ਇਹ ਵੀ ਪੜ੍ਹੋ : ਸਸਪੈਂਸ ਹੋਇਆ ਖਤਮ! ਪ੍ਰਗਟ ਸਿੰਘ ਬਣੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਵੱਖ-ਵੱਖ ਲੀਡਰਾਂ ਨੇ ਦਿੱਤੀ ਵਧਾਈ
ਬਰਿੰਦਰ ਕੌਰ ਨੇ ਦੱਸਿਆ ਕਿ ਪਹਿਲਾਂ ਤਾਂ ਰਾਤ ਵਿਚ ਉਨ੍ਹਾਂ ਨੂੰ ਇਧਰ-ਉਧਰ ਤੋਂ ਪਤਾ ਲੱਗਾ ਕਿ ਪ੍ਰਗਟ ਸਿੰਘ ਪ੍ਰਧਾਨ ਬਣ ਗਏ ਹਨ। ਵਰਕਰਾਂ ਦੇ ਵਧਾਈ ਦੇ ਫੋਨ ਆਉਣ ਲਈ ਤਾਂ ਉਨ੍ਹਾਂ ਨੇ ਕੰਫਰਮ ਕਰਨ ਲਈ ਫੋਨ ਲਗਾਇਆ। ਪ੍ਰਗਟ ਸਿੰਘ ਨਾਲ ਉਨ੍ਹਾਂ ਦੀ ਫੋਨ ‘ਤੇ ਲਗਭਗ 5 ਮਿੰਟ ਗੱਲਬਾਤ ਹੋਈ ਤੇ ਉਨ੍ਹਾਂ ਨੇ ਉਨ੍ਹਾਂ ਨੂੰ ਪ੍ਰਦੇਸ਼ ਕਾਂਗਰਸ ਪ੍ਰਧਾਨ ਬਣਨ ‘ਤੇ ਸ਼ੁਭਕਾਮਨਾਵਾਂ ਦਿੱਤੀਆਂ।ਬਰਿੰਦਰ ਕੌਰ ਨੇ ਕਿਹਾ ਕਿ ਪੂਰਾ ਪਰਿਵਾਰ ਇਸ ਜ਼ਿੰਮੇਵਾਰੀ ਨੂੰ ਲੈ ਕੇ ਬੇਹੱਦ ਖੁਸ਼ ਹੈ ਤੇ ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਪ੍ਰਗਟ ਸਿੰਘ ਪੰਜਾਬ ਦੀ ਜਨਤਾ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਚੁੱਕਦੇ ਹੋਏ ਪਾਰਟੀ ਨੂੰ ਨਵੀਂ ਦਿਸ਼ਾ ਦੇਣਗੇ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








