ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਏਸ਼ੀਆਈ ਖੇਡਾਂ ‘ਚ ਸੋਨ ਤਗਮਾ ਜਿੱਤਣ ‘ਤੇ ਵਧਾਈ ਦਿੱਤੀ। ਟਵੀਟ ਕਰਦਿਆਂ ਉਨ੍ਹਾਂ ਲਿਖਿਆ ਕਿ ਏਸ਼ੀਆਈ ਖੇਡਾਂ ‘ਚ ਭਾਰਤੀ ਮਹਿਲਾ ਹਾਕੀ ਟੀਮ ਨੇ 43 ਸਾਲਾਂ ਬਾਅਦ ਫਾਈਨਲ ‘ਚ ਚੀਨ ਨੂੰ 1-0 ਨਾਲ ਹਰਾ ਕੇ ਗੋਲਡ ਮੈਡਲ ਜਿੱਤ ਕੇ ਪੂਰੇ ਦੇਸ਼ ਦਾ ਨਾਂ ਰੋਸ਼ਨ ਕੀਤਾ ਹੈ। ਪੂਰੀ ਟੀਮ ਨੂੰ ਬਹੁਤ-ਬਹੁਤ ਮੁਬਾਰਕਾਂ”
ਇਸ ਦੇ ਨਾਲ ਹੀ ਸੀਐੱਮ ਮਾਨ ਨੇ ਕਿਹਾ ਕਿ ਭਾਰਤੀ ਮਹਿਲਾ ਹਾਕੀ ਟੀਮ ਦੀ ਖਿਡਾਰਨ ਬਲਜੀਤ ਕੌਰ ਨੂੰ ਪੰਜਾਬ ਸਰਕਾਰ ਸਨਮਾਨਿਤ ਕਰੇਗੀ । ਉਨ੍ਹਾਂ ਕਿਾਹ ਕਿ ਪੰਜਾਬ ਸਰਕਾਰ ਦੀ ਖੇਡ ਨੀਤੀ ਤਹਿਤ ਬਲਜੀਤ ਕੌਰ ਨੂੰ ₹1 ਕਰੋੜ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਮਹਿਲਾ ਹਾਕੀ ਟੀਮ ਨੇ ਚੀਨ ਨੂੰ 1-0 ਨਾਲ ਹਰਾ ਕੇ ਏਸ਼ੀਆਈ ਖੇਡਾਂ ‘ਚ ਸੋਨ ਤਗਮਾ ਜਿੱਤਿਆ ਹੈ। CM ਮਾਨ ਨੇ ਕਿਹਾ ਕਿ ਸਾਨੂੰ ਬੇਹੱਦ ਮਾਣ ਹੈ ਕਿ ਪੰਜਾਬ ਦੀ ਧੀ ਬਲਜੀਤ ਕੌਰ ਇਸ ਇਤਿਹਾਸਕ ਟੀਮ ਦਾ ਹਿੱਸਾ ਰਹੀ ਹੈ, ਪੂਰੀ ਟੀਮ ਤੇ ਬਲਜੀਤ ਕੌਰ ਨੂੰ ਬਹੁਤ-ਬਹੁਤ ਮੁਬਾਰਕਾਂ।”
ਦੱਸ ਦੇਈਏ ਕਿ ਏਸ਼ੀਅਨ ਗੇਮਸ ਵਿਚ ਭਾਰਤੀ ਮਹਿਲਾ ਹਾਕੀ ਟੀਮ ਨੇ ਕਮਾਲ ਕਰ ਦਿਖਾਇਆ ਹੈ। ਏਸ਼ੀਅਨ ਖੇਡਾਂ ਵਿਚ 44 ਸਾਲ ਬਾਅਦ ਗੋਲਡ ਜਿੱਤ ਲਿਆ। ਟੀਮ ਨੇ ਫਾਈਨਲ ਵਿਚ ਚੀਨ ਨੂੰ 1-0 ਨਾਲ ਹਰਾਇਆ। ਭਾਰਤ ਲਈ ਇਕ ਮਾਤਰ ਗੋਲ ਲਾਲਰੇਮਸਿਆਮੀ ਨੇ ਕੀਤਾ। ਇਸ ਤੋਂ ਪਹਿਲਾ ਭਾਰਤ ਨੇ 1982 ਵਿਚ ਸਾਊਥ ਕੋਰੀਆ ਨੂੰ ਹਰਾ ਕੇ ਗੋਲਡ ਜਿੱਤਿਆ ਸੀ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








